ਕੋਟਕਪੂਰਾ ਵਿਖੇ ਮੋਕ ਡਰਿੱਲ ਦਾ ਆਯੋਜਨ
ਕੋਟਕਪੂਰਾ 7 ਮਈ : ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਸੰਕਟ ਦੀ ਸਥਿਤੀ ਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਸਬੰਧੀ ਸੁਚੇਤ ਕਰਨ ਦੇ ਉਦੇਸ਼ ਵਜੋਂ ਅੱਜ ਕੋਟਕਪੂਰਾ ਵਿਖੇ ਜਿਲ੍ਹਾ ਪੱਧਰੀ ਮੋਕ ਡਰਿੱਲ ਦਾ ਸਫਲ ਆਯੋਜਨ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਏ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਅਣਸੁਖਾਵੀਂ ਘਟਨਾ ਜਾਂ ਸੰਕਟ ਵਿੱਚ ਬਚਾਅ ਸਬੰਧੀ ਸਿਖਲਾਈ ਦੇਣ ਲਈ ਅੱਜ ਕੋਟਕਪੂਰਾ ਵਿਖੇ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਦਾ ਆਯੋਜਨ ਕਰਕੇ ਨਾਗਰਿਕਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਅਭਿਆਸ ਪ੍ਰਕਿਰਿਆ ਹੈ ਜੋ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜਰੂਰਤ ਨਹੀਂ ਹੈ।ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਵਰਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੋਟਕਪੂਰਾ ਵਿਖੇ ਸੰਕਟਕਾਲ ਨਾਲ ਕਿਵੇਂ ਨਜਿੱਠਣਾ ਹੈ, ਇਸ ਸਬੰਧੀ ਸਿਵਲ ਡਿਫੈ...
