ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ
ਬਟਾਲਾ, 18 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ 'ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ ।
ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਾਸੀਆਂ ਨੇ ਵਿਕਾਸ ਕਾਰਜਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਵਿੱਚ ਲਏ ਗਏ ਫੈਸਲਿਆ 'ਤੇ ਮੋਹਰ ਲਗਾਈ ਹੈ।ਉਨ੍ਹਾਂ ਕਿਹਾ ਕਿ ਜਦੋਂ ਦੀ ਬਟਾਲਾ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕੀਤੀਆਂ ਜਾਣ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਤੇ ਵਿਸ਼ਵਾਸਜਿਤਾਇਆ ਹੈ, ਉਹ ਹੁਣ ਹੋਰ ਤੇਜ਼ੀ ਨਾਲ ਲੋਕਾਂ ਦੇ ਸਾਥ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ...








