ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ
ਚੰਡੀਗੜ੍ਹ, 24 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
247ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 285 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 73,415 ਹੋ ਗਈ ਹੈ।
ਇਸ ਤੋਂ ਇਲਾਵਾ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ...








