ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੱਲੋਂ ਪੰਚਕੂਲਾ ਗਰਵਨਮੈਂਟ ਕਾਲਜ ਦਾ ਅਚਨਚੇਤ ਨਿਰੀਖਣ: ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਜਾਣੀਆਂ ਸਮੱਸਿਆਵਾਂ, ਐਮ.ਪੀ.ਐਡ. ਕੋਰਸ ਸ਼ੁਰੂ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 8 ਅਗਸਤ - ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਅੱਜ ਪੰਚਕੂਲਾ ਦੇ ਸੈਕਟਰ-1 ਸਥਿਤ ਸਰਕਾਰੀ ਕਾਲਜ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਲਜ ਕੈਂਪਸ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਵਿੱਚ ਜਾ ਕੇ ਬਹੁਤ ਹੀ ਨਿੱਘੇ ਸੁਭਾਅ ਨਾਲ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੀਆਂ ਵਿਦਿਅਕ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਛੇਤੀ ਹੱਲ ਲਈ ਮੌਕੇ 'ਤੇ ਮੌਜੂਦ ਕਾਲਜ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ।
ਨਿਰੀਖਣ ਦੌਰਾਨ ਵਿਦਿਆਰਥੀਆਂ ਨੇ ਕਾਲਜ ਵਿੱਚ ਵੱਖ-ਵੱਖ ਕੋਰਸਾਂ, ਸਰੋਤਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਮੰਤਰੀ ਅੱਗੇ ਆਪਣੀ ਗੱਲ ਰੱਖੀ। ਵਿਦਿਆਰਥੀਆਂ ਨੇ ਖ਼ਾਸ ਤੌਰ 'ਤੇ ਕਾਲਜ ਵਿੱਚ ਸਰੀਰਕ ਸਿੱਖਿਆ ਵਿੱਚ ਪੋਸਟ ਗ੍ਰੈਜੂਏਸ਼ਨ ਯਾਨੀ ਐਮ.ਪੀ.ਐਡ. ਦਾ ਕੋਰਸ ਸ਼ੁਰੂ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਚੁੱਕੀ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ...








