10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ, 8 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ...








