ਆਪ ਸਰਕਾਰ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 18 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਡਾ. ਬੀ.ਆਰ. ਅੰਬੇਦਕਰ ਦੇ ਸੁਪਨੇ ਨੂੰ ਸਾਕਾਰ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ 'ਆਪ ਸਰਕਾਰ' ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਲਹਿਰਾ ਵਿਖੇ ਆਪਣੇ ਦਫ਼ਤਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਸਿਧਾਂਤਾਂ ਉੱਤੇ ਚੱਲ ਰਹੀ ਹੈ ਜਿਸ ਤਹਿਤ ਐਡਵੋਕੇਟ ਜਨਰਲ ਦਫ਼ਤਰ ਵਿੱਚ ਐਸ.ਸੀ ਭਾਈਚਾਰੇ ਨਾਲ ਸਬੰਧਿਤ ਸੀਟਾਂ, ਜੋ ਬਹੁਤ ਜ਼ਿਆਦਾ ਆਮਦਨ ਯੋਗਤਾ ਸੀਮਾ ਕਾਰਨ ਖਾਲੀ ਰਹਿ ਜਾਂਦੀਆਂ ਸਨ, ਨੂੰ ਭਰਨ ਲਈ ਸਰਕਾਰ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਕੀਲਾਂ ਨੂੰ ਦਰਪੇਸ਼ ਲੰਬੇ ਸਮੇਂ ਤੋਂ ਆ ਰਹੀ ਰੁਕਾਵਟ ਨੂੰ ਸਥਾਈ ਤੌਰ ਉੱਤੇ ਦੂਰ ਕਰ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਦੇ ਧਿਆਨ ਵ...

