Monday, October 5Malwa News
Shadow

Tag: hot news

ਯੂਟਿਊਬਰ ‘ਤੇ ਹਮਲੇ ਦਾ 7ਵਾਂ ਦੋਸ਼ੀ ਵੀ ਗ੍ਰਿਫਤਾਰ

Hot News
ਜਲੰਧਰ, 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਜਲੰਧਰ ਵਿੱਚ ਯੂਟਿਊਬਰ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ ਸੱਤ ਹੋ ਗਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਜਲੰਧਰ ਦੇ ਅਲੀਚੱਕ ਦੇ ਰਹਿਣ ਵਾਲੇ ਮਨਿੰਦਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, 15 ਅਤੇ 16 ਮਾਰਚ, 2025 ਦੀ ਦਰਮਿਆਨੀ ਰਾਤ ਨੂੰ ਕੁਝ ਵਿਅਕਤੀਆਂ ਨੇ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਰੋਜਰ ਸੰਧੂ ਦੇ ਪਿੰਡ ਰਾਏਪੁਰ ਰਸੂਲਪੁਰ, ਜਲੰਧਰ ਸਥਿਤ ਘਰ 'ਤੇ ਹਮਲਾ ਕੀਤਾ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨਿੰਦਰ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਉ...

ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਸੰਭਾਲਿਆ ਅਹੁਦਾ

Hot News
ਚੰਡੀਗੜ੍ਹ, 30 ਮਾਰਚ: ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ. ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਰਨਲ ਲਾਇਆ ਗਿਆ ਹੈ।ਸ. ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਲਾਅ ਗ੍ਰੈਜੂਏਟ, ਸ. ਬੇਦੀ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਸ਼ਾਸਕ ਜਨਰਲ ਅਤੇ ਅਧਿਕਾਰਤ ਟਰੱਸਟੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ।ਅਹੁਦਾ ਸੰਭਾਲਣ 'ਤੇ ਸ. ਬੇਦੀ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਅਹੁਦੇ ‘ਤੇ ਸਮਰਪਿਤ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਸਬੰਧੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਸ. ਬੇਦੀ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਮਾਮਲਿਆਂ ਵਿੱਚ ਰਾਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ।...

ਪੰਜਾਬ ਦੇ 43 ਹਜਾਰ ਹੈਕਟੇਅਰ ਰਕਬੇ ‘ਚ ਹੋ ਰਿਹਾ ਮੱਛੀ ਪਾਲਣ : ਖੁੱਡੀਆਂ

Hot News
ਚੰਡੀਗੜ੍ਹ, 30 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਸੂਬਾ ਕੁਦਰਤੀ ਪਾਣੀਆਂ, ਨਿੱਜੀ ਤਲਾਬਾਂ ਅਤੇ ਪੰਚਾਇਤੀ ਛੱਪੜਾਂ ਤੋਂ ਸਾਲਾਨਾ ਕੁੱਲ 1,81,188 ਟਨ ਮੱਛੀ ਪੈਦਾ ਕਰ ਰਿਹਾ ਹੈ। ਇਸ ਵੇਲੇ ਸੂਬੇ ਵਿੱਚ 43,973 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ। ਉਹ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਹੋਟਲ ’ਚ ਮੱਛੀ ਪਾਲਣ ਵਿਭਾਗ ਦੁਆਰਾ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਇਸ ਸੈਮੀਨਾਰ ਦਾ ਉਦੇਸ਼ ਮੱਛੀ ਪਾਲਕਾਂ ਨੂੰ ਨਵੀ ਤਕਨਾਲੋਜੀ, ਬਿਹਤਰ ਅਭਿਆਸਾਂ ਅਤੇ ਮੱਛੀ ਪਾਲਣ ਦੇ ਨਵੀਨ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਵਿੱਚ 300 ਤੋਂ ਵੱਧ ਕਿਸਾਨਾਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ।ਸ. ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਸੈਕਟਰ ਦੀ ਮਜ਼ਬੂਤੀ ਲਈ 16 ਸਰਕਾਰੀ ਮੱਛੀ ਬੀਜ ਫਾਰਮਾਂ 'ਤੇ ਸਾਲਾਨਾ ਲਗਭਗ 14 ਕਰੋੜ ਮਿਆਰੀ ਪੂੰਗ ਤਿਆਰ ਕਰਕੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤਾ ਜਾਂਦਾ ਹੈ। ਮੱਛੀ ਪਾਲਣ ਤੋਂ ਇਲਾਵਾ ਪੰਜਾਬ ਸੂਬਾ ਝੀਂਗਾ ਪਾਲਣ ਵ...

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਲਈ ਵਿਸ਼ਵ ਪੱਧਰੀ ਵਿਚਾਰ ਚਰਚਾ

Hot News
ਚੰਡੀਗੜ੍ਹ, 30 ਮਾਰਚ: ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ ਲਈ ਪੰਜਾਬ ਦੇ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਸ਼ੈਰਨ ਐਲਿਜ਼ਾਬੈਥ ਬੇਨਸ ਅਤੇ ਡਾ. ਗੁਰਰੀਤ ਸਿੰਘ ਬਰਾੜ ਦੀ ਅਗਵਾਈ ਵਾਲੇ ਹਾਈ-ਪ੍ਰੋਫਾਈਲ ਵਫ਼ਦ ਨੇ ਛੇ ਅੰਡਰਗ੍ਰੈਜੁਏਟ ਅਤੇ ਮਾਸਟਰਜ਼ ਦੇ ਵਿਦਿਆਰਥੀਆਂ ਨਾਲ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀ.ਐਸ.ਐਫ.ਸੀ.) ਨਾਲ ਰਣਨੀਤਕ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਇਸ ਚੁਣੌਤੀ ਦੇ ਹੱਲ ਲਈ ਤੁਰੰਤ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੱਤਾ। ਇਹ ਧਿਆਨ ਵਿੱਚ ਰੱਖਦਿਆਂ ਕਿ ਪੰਜਾਬ ਅਤੇ ਕੈਲੀਫੋਰਨੀਆ ਦੋਵੇਂ ਪਾਣੀ ਦੀ ਕਮੀ ਨਾਲ ਜੂਝ ਰਹੇ ਹਨ, ਜਿਸ ਨਾਲ ਖੇਤੀਬਾੜੀ ਅਤੇ ਪਸ਼ੂਧਨ ਸਬੰਧੀ ਆਰਥਿਕਤਾ ਨੂੰ ਚੁਣੌਤੀਆਂ ਦਰਪੇਸ਼ ਹਨ, ਇਹ ਮੀਟਿੰਗ ਜਾਣਕਾਰੀ ਦੇ ਆਦਾਨ-ਪ੍ਰਦਾਨ ਲਈ ਇੱਕ ਮਹੱਤਵਪੂਰਨ ਮੰਚ ਸੀ।ਪੀ.ਐਸ.ਐਫ.ਸੀ. ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਨੇ ਸੂਬੇ ਦੀ ਖੇਤੀਬਾੜੀ ਨੀਤੀ ਬਾਰੇ ਵਿਸਥਾਰ ਸ...

ਮਾਪੇ ਅਧਿਆਪਕ ਮਿਲਣੀ ਨੇ ਲਿਖਿਆ ਸਫਲਤਾ ਦਾ ਨਵਾਂ ਅਧਿਆਏ : ਬੈਂਸ

Breaking News
ਚੰਡੀਗੜ੍ਹ, 30 ਮਾਰਚ: ਸੂਬੇ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਨੇ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਦੀ ਵਿਦਿਅਕ ਉੱਤਮਤਾ ਨੂੰ ਹੋਰ ਬਿਹਤਰ ਕਰਨ ਲਈ ਸਕੂਲਾਂ ਅਤੇ ਬੱਚਿਆਂ ਦੇ ਪਰਿਵਾਰਾਂ ਦਰਮਿਆਨ ਮਜ਼ਬੂਤ ਸਬੰਧਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਦੀ ਵੱਡੀ ਸਫ਼ਲਤਾ, ਵਿਦਿਆਰਥੀਆਂ ਵਾਸਤੇ ਸਿੱਖਣ ਲਈ ਸਹਿਯੋਗੀ ਅਤੇ ਉਸਾਰੂ ਮਾਹੌਲ ਸਿਰਜਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਮਾਣ ਹੈ।ਉਨ੍ਹਾਂ ਨੇ ਮੈਗਾ ਪੀ.ਟੀ.ਐਮ. ਵਿੱਚ ਸਾਰਿਆਂ ਦੀ ਵੱਡੇ ਪੱਧਰ ‘ਤੇ ਸ਼ਮੂਲੀਅਤ ਬਾਰੇ ਗੱਲ ਕਰਦਿਆਂ ਦੱਸਿਆ ਕਿ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ 100 ਤੋਂ ਵੱਧ ਸਕੂਲਾਂ ਦਾ ਦੌਰਾ ਕੀਤਾ, ਜਦੋਂ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ 5,849 ਸਕੂਲਾਂ ਦਾ ਦੌਰਾ ਕੀਤਾ ਅਤੇ 1.23 ਲੱਖ ਤੋਂ ਵੱਧ ਮਾਪਿਆਂ ਨੇ ਫੀਡਬੈ...

ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ : ਨਸ਼ਿਆਂ ਖਿਲਾਫ ਇਕਮੁੱਠ ਹੋ ਕੇ ਲੜਾਈ ਲੜੋ

Breaking News
ਚੰਡੀਗੜ੍ਹ, 30 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।ਇੱਕ ਆਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਦੇ ਰੂਪ ਵਿੱਚ ਨਸ਼ਿਆਂ ਦੇ ਖਿਲਾਫ ਵਿਆਪਕ ਪੱਧਰ ਉਤੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਿੱਧੀ ਸਰਪ੍ਰਸਤੀ ਹੋਣ ਕਾਰਨ ਨਸ਼ਿਆਂ ਦੀ ਸਮੱਸਿਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਜੰਗ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 97791002...

अनमोल किड्स स्कूल बलाना जिला अम्बाला का वार्षिक परिणाम घोषित

Haryana, Hindi, Local
अम्बाला 29 मार्च:(।नरेन्द्र नागी) अनमोल किड्स स्कूल बलाना जिला अम्बाला के बच्चों का परीक्षा परिणाम घोषित किया गया। जिसमें महेश दत्त विशिष्ट सचिव सनातन मंच सेवा सभा को मुख्य अतिथि के रूप में आमंत्रित किया गया। स्कूल की प्रधानाचार्य बलविन्द्र कौर ने सभी को फूल मालाएं पहनाकर उनका स्वागत किया। प्रधानाचार्य द्वारा बच्चों की माताओं को भी सम्मानित किया गया, जिन्हांेने पूरा वर्ष बच्चों की गतिविधियों में बढ़-चढ़ कर भाग लिया था। इस दौरान स्कूल की अध्यापिकाएं नैन्सी, सरोज, ज्योति, पुष्पा, मनीषा, जतिन्द्र आदि मौजूद रही। सभी ने उतीर्ण छात्रों के उज्जवल भविष्य की कामना की। इस अवसर पर सनातन मंच सेवा सभा के सचिव महेश दत्त वशिष्ठ द्वारा उत्कृष्ट कार्य करने वाली अध्यापिकाओं व अन्य गणमान्य व्यक्तियों को स्मृति चिन्ह देकर सम्मानित किया। इस अवसर पर उन्होंने स्कूल को 5100 रूपये का चेक भी बच्चों के कल्याणार्थ भेंट...

ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਵਿਖੇ ਸਾਲਾਨਾ ਮਾਪੇ ਅਧਿਆਪਕ ਮਿਲਣੀ ਹੋਈ

Local
ਰਾਜਪੁਰਾ 29 ਮਾਰਚ (ਦੀਪਕ ਕੁਮਾਰ) ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਦੀ ਅਗਵਾਈ ਹੇਠ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਵਿਖੇ ਸਾਲਾਨਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ 'ਤੇ ਸਕੂਲ ਮੁਖੀ ਰਾਜੀਵ ਕੁਮਾਰ ਹੈੱਡ ਮਾਸਟਰ ਦੀ ਦੇਖ-ਰੇਖ ਹੇਠ ਛੇਵੀਂ, ਸੱਤਵੀਂ ਅਤੇ ਨੌਵੀਂ ਜਮਾਤਾਂ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨਿਆ ਗਿਆ ਅਤੇ ਨਤੀਜਾ ਪ੍ਰਗਤੀ ਕਾਰਡ ਜਾਰੀ ਕੀਤੇ ਗਏ।ਮਿਲਣੀ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਅਤੇ ਪੰਚਾਇਤ ਢਕਾਨਸੂ ਕਲਾਂ ਵਲੋਂ ਵਿਦਿਆਰਥੀਆਂ ਦੀ ਸਾਲਾਨਾ ਪ੍ਰਗਤੀ ਦੀ ਸਰਾਹਨਾ ਕੀਤੀ ਗਈ। ਜਿਨ੍ਹਾਂ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ, ਉਨ੍ਹਾਂ ਨੂੰ ਦਲਜੀਤ ਸਿੰਘ ਸਰਪੰਚ ਢਕਾਨਸੂ ਕਲਾਂ, ਹੈੱਡ ਮਾਸਟਰ ਰਾਜੀਵ ਕੁਮਾਰ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਦਲਜੀਤ ਸਿੰਘ ਨਵੇਂ ਪਦ-ਉੱਨਤ ਹੋਏ ਹੈੱਡ ਮਾਸਟਰ, ਸਕੂਲ ਮੈਨੇਜਮੈਂਟ ਕਮੇਟੀ, ਪੰਚਾਇਤ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਵੱਲੋਂ ਸਨਮਾਨਿਤ ਕੀ...

ਪਿਛਲੀਆਂ ਸਰਕਾਰਾਂ ਨੇ ਮਾਈਨਿੰਗ ਮਾਫੀਆ ਨਾਲ ਗੰਢਤੁੱਪ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ : ਅਰੋੜਾ

Breaking News
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਮਾਈਨਿੰਗ ਅਤੇ ਕਰੱਸ਼ਰ ਉਦਯੋਗ ਨੂੰ ਨਿਯਮਤ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ "ਦਿ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਜ਼ ਬਿੱਲ 2025" ਲਿਆਂਦਾ ਹੈ ਤਾਂ ਜੋ ਪਿਛਲੇ ਸਮੇਂ ਤੋਂ ਗੈਰ-ਨਿਯਮਤ ਅਭਿਆਸਾਂ ਅਤੇ ਭ੍ਰਿਸ਼ਟਾਚਾਰ ਨਾਲ ਗ੍ਰਸਤ ਰਹੇ ਇਸ ਖੇਤਰ ਵਿੱਚ ਵੱਡੀ ਪੱਧਰ ‘ਤੇ ਰੈਗੂਲੇਸ਼ਨ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਅਮਨ ਅਰੋੜਾ ਅਤੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਇਨਕਲਾਬੀ ਐਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਐਕਟ ਤਹਿਤ ਮਾਈਨਿੰਗ ਸੈਕਟਰ ਨੂੰ ਨਿਯਮਤ ਕਰਨ ਲਈ ਸਾਰੇ ਕਰੱਸ਼ਰ ਯੂਨਿਟਾਂ, ਸਟਾਕਿਸਟਾਂ ਅਤੇ ਰਿਟੇਲਰਾਂ ਦੀ ਰਜਿਸਟ੍ਰੇਸ਼ਨ ਲਾਜ਼ਮ...

ਪੰਜਾਬ ‘ਚ ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ

Breaking News
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਪਣੇ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਐਸਐਸ) ਜਾਂ ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਚਾਰ ਮੁੱਖ ਵਿਭਾਗਾਂ - ਪੁਲਿਸ, ਸਿਹਤ, ਅੱਗ ਬੁਝਾਊ ਅਤੇ ਆਫ਼ਤ ਪ੍ਰਬੰਧਨ ਨੂੰ ਏਕੀਕ੍ਰਿਤ ਰਿਸਪਾਂਸ ਨੈੱਟਵਰਕ ਵਿੱਚ ਜੋੜਨ ਲਈ ਯਤਨ ਹੋਰ ਤੇਜ਼ ਕਰ ਦਿੱਤੇ ਹਨ, ਜਿਸਦਾ ਟੀਚਾ ਐਮਰਜੈਂਸੀ ਰਿਸਪਾਂਸ ਸਮਾਂ 25 ਮਿੰਟ ਤੋਂ ਘਟਾ ਕੇ 8 ਮਿੰਟ ਕਰਕੇ ਨਵਾਂ ਰਾਸ਼ਟਰੀ ਮਾਪਦੰਡ ਸਥਾਪਤ ਕਰਨਾ ਹੈ। ਜ਼ਿਕਰਯੋਗ ਹੈ ਕਿ ਵਿੱਤੀ ਸਾਲ 2025-26 ਲਈ 'ਬਦਲਦਾ ਪੰਜਾਬ' ਬਜਟ ਵਿੱਚ ਪੰਜਾਬ ਸਰਕਾਰ ਨੇ ਐਮਰਜੈਂਸੀ ਰਿਸਪਾਂਸ ਵਾਹਨਾਂ ਦੇ ਫਲੀਟ ਦੇ ਵਿਸਥਾਰ ਅਤੇ ਜ਼ਿਲ੍ਹਾ ਕੰਟਰੋਲ ਰੂਮਾਂ ਦੇ ਅਪਗ੍ਰੇਡੇਸ਼ਨ ਲਈ 125 ਕਰੋੜ ਰੁਪਏ ਅਲਾਟ ਕੀਤੇ ਹਨ, ਜਦੋਂ ਕਿ 'ਡਾਇਲ 112' ਹੈਲਪਲਾਈਨ ਦੇ ਨਵੇਂ ਹੈੱਡਕੁਆਰਟਰ ਦੇ ਨਿਰਮਾਣ ਲਈ 53 ਕਰੋੜ ਰੁਪਏ ਅਲਾਟ ਕੀਤੇ ਗਏ ਹਨ।ਈਆਰਐਸਐਸ ਦੀ ਸੂਬਾ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ...