Saturday, October 3Malwa News
Shadow

Tag: hot news

ਦਾਲ VS ਅੰਡੇ: ਕਿਸ ਵਿੱਚ ਹੁੰਦਾ ਜ਼ਿਆਦਾ ਪ੍ਰੋਟੀਨ? ਮਿਲ ਸਕਦੇ ਕਈ ਲਾਭ

ਦਾਲ VS ਅੰਡੇ: ਕਿਸ ਵਿੱਚ ਹੁੰਦਾ ਜ਼ਿਆਦਾ ਪ੍ਰੋਟੀਨ? ਮਿਲ ਸਕਦੇ ਕਈ ਲਾਭ

Health
ਸਰੀਰ ਨੂੰ ਚੰਗੀ ਸਿਹਤ ਅਤੇ ਮਜ਼ਬੂਤ ​​ਮਾਸਪੇਸ਼ੀਆਂ ਲਈ ਢੁਕਵੇਂ ਪ੍ਰੋਟੀਨ ਦੀ ਲੋੜ ਹੁੰਦੀ ਹੈ। ਹਾਲਾਂਕਿ, ਬਹੁਤ ਸਾਰੇ ਲੋਕ ਸੋਚਦੇ ਹਨ ਕਿ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਪ੍ਰੋਟੀਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਾਲ ਖਾਣੀ ਚਾਹੀਦੀ ਹੈ ਜਾਂ ਅੰਡੇ। ਦੋਵਾਂ ਵਿੱਚੋਂ ਕਿਸ ਵਿੱਚ ਜ਼ਿਆਦਾ ਪ੍ਰੋਟੀਨ ਹੁੰਦਾ ਹੈ? ਕਿਹੜਾ ਸਰੀਰ ਨੂੰ ਜ਼ਿਆਦਾ ਲਾਭ ਪ੍ਰਦਾਨ ਕਰਦਾ ਹੈ? ਆਓ ਜਾਣਦੇ ਹਾਂ... ਸਰੀਰ ਲਈ ਪ੍ਰੋਟੀਨ ਕਿਉਂ ਮਹੱਤਵਪੂਰਨ? ਪ੍ਰੋਟੀਨ ਸਰੀਰ ਦੇ ਹਰ ਸੈੱਲ ਲਈ ਇੱਕ ਜ਼ਰੂਰੀ ਪੌਸ਼ਟਿਕ ਤੱਤ ਹੈ। ਇਹ ਮਾਸਪੇਸ਼ੀਆਂ ਦੇ ਵਿਕਾਸ, ਟਿਸ਼ੂ ਮੁਰੰਮਤ, ਇਮਿਊਨਿਟੀ ਨਿਰਮਾਣ ਅਤੇ ਹਾਰਮੋਨਲ ਸੰਤੁਲਨ ਸਮੇਤ ਕਈ ਕਾਰਜਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪ੍ਰੋਟੀਨ ਹੱਡੀਆਂ, ਚਮੜੀ ਅਤੇ ਵਾਲਾਂ ਦੀ ਸਿਹਤ ਲਈ ਵੀ ਜ਼ਰੂਰੀ ਹੈ। ਇਹ ਜ਼ਖ਼ਮਾਂ ਨੂੰ ਤੇਜ਼ੀ ਨਾਲ ਠੀਕ ਕਰਨ ਵਿੱਚ ਮਦਦ ਕਰਦਾ ਹੈ, ਵਾਇਰਸਾਂ ਅਤੇ ਬੈਕਟੀਰੀਆ ਨਾਲ ਲੜਨ ਵਾਲੇ ਐਂਟੀਬਾਡੀਜ਼ ਪੈਦਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ। 150-200 ਗ੍ਰਾਮ ਪੱਕੀ ਹੋਈ ਦਾਲ ਵਿੱਚ ਲਗਭਗ 8 ਤੋਂ 12 ਗ੍ਰਾਮ ਪ੍ਰੋਟੀਨ ਹੁੰਦਾ ਹੈ। ਹਾਲਾਂਕਿ, ਇਹ ਮਾਤ...
ਇਸ ਕੰਮ ‘ਚ ਵਿਰਾਟ ਕੋਹਲੀ ਨੂੰ ਪਛਾੜ ਕੇ ਅੱਗੇ ਨਿਕਲੇ ਸ਼ਾਹਰੁਖ ਖਾਨ, ਲਿਸਟ ਵਿੱਚ ਕਈ ਹਸਤੀਆਂ ਸ਼ਾਮਿਲ

ਇਸ ਕੰਮ ‘ਚ ਵਿਰਾਟ ਕੋਹਲੀ ਨੂੰ ਪਛਾੜ ਕੇ ਅੱਗੇ ਨਿਕਲੇ ਸ਼ਾਹਰੁਖ ਖਾਨ, ਲਿਸਟ ਵਿੱਚ ਕਈ ਹਸਤੀਆਂ ਸ਼ਾਮਿਲ

Entertainment
Kroll India Celebrity Brand Valuation 2025: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਉਹ ਕਿਸੇ ਫਿਲਮ ਲਈ ਨਹੀਂ, ਸਗੋਂ Kroll India Celebrity Brand Valuation 2025 ਰੈਂਕਿੰਗ ਲਈ ਸੁਰਖੀਆਂ ਵਿੱਚ ਹਨ। Brand Valuation ਦੇ ਮਾਮਲੇ ਵਿੱਚ 'ਕਿੰਗ ਖਾਨ' ਦੇਸ਼ ਦੇ ਚੋਟੀ ਦੇ ਸੈਲੀਬ੍ਰਿਟੀ ਵਜੋਂ ਉਭਰਿਆ ਹੈ। Kroll India Celebrity Brand Valuation 2025 ਦੀ ਰਿਪੋਰਟ ਦੇ ਅਨੁਸਾਰ ਸ਼ਾਹਰੁਖ ਖਾਨ ਨੇ ਕ੍ਰਿਕਟਰ ਵਿਰਾਟ ਕੋਹਲੀ ਨੂੰ ਪਛਾੜਦੇ ਹੋਏ ਲਗਭਗ 1,691 ਕਰੋੜ ਦੇ ਨਾਲ ਪਹਿਲੇ ਸਥਾਨ 'ਤੇ ਕਬਜ਼ਾ ਕੀਤਾ। ਇਸ ਦੌਰਾਨ ਰਣਵੀਰ ਸਿੰਘ ਦੂਜੇ ਸਥਾਨ 'ਤੇ ਰਿਹਾ ਅਤੇ ਵਿਰਾਟ ਕੋਹਲੀ ਤੀਜੇ ਸਥਾਨ 'ਤੇ ਰਿਹਾ। ਰਿਪੋਰਟ ਵਿੱਚ ਰਣਵੀਰ ਸਿੰਘ ਦੀ 162.9 ਮਿਲੀਅਨ ਡਾਲਰ ਦੱਸੀ ਗਈ ਹੈ, ਜੋ ਉਸਨੂੰ ਸ਼ਾਹਰੁਖ ਖਾਨ ਤੋਂ ਸਿਰਫ਼ ਇੱਕ ਸਥਾਨ ਹੇਠਾਂ ਰੱਖਦੀ ਹੈ, ਜਦੋਂ ਕਿ ਵਿਰਾਟ ਕੋਹਲੀ 158.4 ਮਿਲੀਅਨ ਡਾਲਰ ਨਾਲ ਤੀਜੇ ਸਥਾਨ 'ਤੇ ਖਿਸਕ ਗਿਆ ਹੈ। ਚੌਥੇ ਅਤੇ ਪੰਜਵੇਂ ਸਥਾਨ ਦੇ ਸੰਬੰਧ ਵਿੱਚ ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ, ਜਿਸਨੂੰ...
ਹਰਿਆਣਾ ਵਿੱਚ ਜਲ ਜੀਵਨ ਮਿਸ਼ਨ 2.0 ਦਾ ਹੋਰ ਵਧੀਆ ਤਰੀਕੇ ਨਾਲ ਹੋਵੇ ਲਾਗੂਕਰਨ: ਕੇਂਦਰੀ ਮੰਤਰੀ ਸੀ.ਆਰ. ਪਾਟਿਲ

ਹਰਿਆਣਾ ਵਿੱਚ ਜਲ ਜੀਵਨ ਮਿਸ਼ਨ 2.0 ਦਾ ਹੋਰ ਵਧੀਆ ਤਰੀਕੇ ਨਾਲ ਹੋਵੇ ਲਾਗੂਕਰਨ: ਕੇਂਦਰੀ ਮੰਤਰੀ ਸੀ.ਆਰ. ਪਾਟਿਲ

Haryana
ਚੰਡੀਗੜ੍ਹ, 7 ਅਗਸਤ - ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਸੀ.ਆਰ. ਪਾਟਿਲ ਨੇ ਵੀਰਵਾਰ ਦੇਰ ਸ਼ਾਮ ਨੂੰ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਜਲ ਜੀਵਨ ਮਿਸ਼ਨ 2.0 ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਵਿੱਚ ਹਰਿਆਣਾ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਮੌਜੂਦ ਸਨ। ਇਸ ਦੌਰਾਨ ਕੇਂਦਰੀ ਮੰਤਰੀ ਸ਼੍ਰੀ ਸੀ.ਆਰ. ਪਾਟਿਲ ਨੇ ਕਿਹਾ ਕਿ ਹਰਿਆਣਾ ਵਿੱਚ ਜਲ ਜੀਵਨ ਮਿਸ਼ਨ 2.0 ਦਾ ਹੋਰ ਬਿਹਤਰ ਤਰੀਕੇ ਨਾਲ ਲਾਗੂਕਰਨ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਦਾ ਪਾਣੀ ਮਿਲੇ, ਉਨ੍ਹਾਂ ਦੀ ਇਹ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜਲ ਜੀਵਨ ਮਿਸ਼ਨ 2.0 ਨਾਲ ਜੁੜੀਆਂ ਹਰਿਆਣਾ ਦੀਆਂ ਜੋ ਵੀ ਯੋਜਨਾਵਾਂ ਉਨ੍ਹਾਂ ਦੇ ਸਾਹਮਣੇ ਆਉਣਗੀਆਂ, ਉਨ੍ਹਾਂ ਉੱਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਸ਼੍ਰੀ ਵੀ. ਸੋਮੰਨਾ ਅਤੇ ਕੇਂਦਰੀ ਊਰਜਾ, ਆਵਾਸ ਅਤੇ ਸ਼ਹਿਰੀ ਕਾਰਜ ਮੰਤਰੀ ਤੇ ਕਰਨਾਲ ਲੋਕ ਸਭਾ ਦੇ ਸੰਸਦ ਮੈਂਬਰ ਸ਼੍ਰੀ ਮਨੋਹਰ ਲਾਲ, ਹਰਿਆਣਾ ਦੇ ਜਨ ਸਿਹਤ ਅਤੇ ਇੰਜੀਨੀਅਰਿੰਗ ਅਤੇ ਲੋਕ ...
ਹਰਿਆਣਾ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

Haryana
ਚੰਡੀਗੜ੍ਹ, 7 ਅਗਸਤ - ਹਰਿਆਣਾ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਤੁਰੰਤ ਪ੍ਰਭਾਵ ਨਾਲ 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੀਮਤੀ ਜੀ. ਅਨੁਪਮਾ, ਜੋ ਮੌਜੂਦਾ ਸਮੇਂ ਵਿੱਚ ਸਮਾਜਿਕ ਨਿਆਂ ਤੇ ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਭਲਾਈ ਅਤੇ ਅੰਤੋਦਿਆ (ਸੇਵਾ) ਵਿਭਾਗ ਅਤੇ ਨਾਗਰਿਕ ਉਡਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਹਨ, ਨੂੰ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਸ਼੍ਰੀ ਸੀ.ਜੀ. ਰਜਨੀ ਕਾਂਥਨ, ਜਿਨ੍ਹਾਂ ਕੋਲ ਮੌਜੂਦਾ ਸਮੇਂ ਵਿੱਚ ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ, ਕੇਂਦਰੀ ਪ੍ਰੀਖਿਆ ਕਮੇਟੀ ਦੇ ਸਕੱਤਰ ਅਤੇ ਖਣ ਅਤੇ ਭੂ-ਵਿਗਿਆਨ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਦਾ ਚਾਰਜ ਹੈ, ਹੁਣ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵੀ ਹੋਣਗੇ। ...
ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਦੀ ਦੁਰਵਰਤੋਂ ਉੱਤੇ ਹਰਿਆਣਾ ਸਰਕਾਰ ਸਖ਼ਤ

ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਦੀ ਦੁਰਵਰਤੋਂ ਉੱਤੇ ਹਰਿਆਣਾ ਸਰਕਾਰ ਸਖ਼ਤ

Haryana
ਚੰਡੀਗੜ੍ਹ, 7 ਅਗਸਤ - ਹਰਿਆਣਾ ਸਰਕਾਰ ਨੇ ਚੰਡੀਗੜ੍ਹ ਵਿੱਚ ਅਲਾਟ ਕੀਤੇ ਗਏ ਸਰਕਾਰੀ ਮਕਾਨਾਂ ਦੀ ਦੁਰਵਰਤੋਂ, ਖਾਸ ਕਰਕੇ ਸਬਲੈਟਿੰਗ (ਕਿਰਾਏ ਉੱਤੇ ਦੇਣ) ਉੱਤੇ ਰੋਕ ਲਗਾਉਣ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ਅਜਿਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਸੈਲਫ-ਸਰਟੀਫਿਕੇਸ਼ਨ (ਸਵੈ-ਪ੍ਰਮਾਣੀਕਰਨ) ਲੈਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਜਾਂ ਰਾਜ ਸਰਕਾਰ ਵੱਲੋਂ ਸਰਕਾਰੀ ਰਿਹਾਇਸ਼ ਅਲਾਟ ਕੀਤੀ ਗਈ ਹੈ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹਰੇਕ ਅਲਾਟੀ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਉਸ ਨੇ ਅਲਾਟ ਕੀਤਾ ਗਿਆ ਸਰਕਾਰੀ ਘਰ ਕਿਸੇ ਹੋਰ ਵਿਅਕਤੀ ਨੂੰ ਕਿਰਾਏ ਉੱਤੇ ਨਹੀਂ ਦਿੱਤਾ ਹੈ ਅਤੇ ਉਹ ਖੁਦ ਉਸੇ ਰਿਹਾਇਸ਼ ਵਿੱਚ ਰਹਿ ਰਿਹਾ ਹੈ। ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਯੂ.ਟੀ. ਚੰਡੀਗੜ੍ਹ ਦੀ ਹਾਊਸ ਅਲਾਟਮੈਂਟ ਕਮੇਟੀ ਦੇ ਸਕੱਤਰ ਨੇ ਸਰਕਾਰ ਨੂੰ ਜਾਣੂ ਕਰਵਾਇਆ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਚੰਡੀਗੜ੍ਹ ਪ੍ਰਸ਼ਾ...
ਅਰਾਵਲੀ ਦੀ ਹਰਿਆਲੀ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਮੁੱਖ ਮੰਤਰੀ

ਅਰਾਵਲੀ ਦੀ ਹਰਿਆਲੀ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਮੁੱਖ ਮੰਤਰੀ

Haryana
ਚੰਡੀਗੜ੍ਹ, 7 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਸੱਦਾ ਦਿੱਤਾ ਕਿ ਹਰਿਆਣਾ ਦਾ ਹਰ ਪਰਿਵਾਰ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਾਵੇ ਅਤੇ ਉਸਦੀ ਦੇਖਭਾਲ ਵੀ ਯਕੀਨੀ ਬਣਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਆਯੋਜਿਤ 77ਵੇਂ ਰਾਜ ਪੱਧਰੀ ਵਣ ਮਹਾਂਉਤਸਵ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਹਰਿਆਣਾ ਦੇ ਵਾਤਾਵਰਣ, ਵਣ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕੀਤੀ, ਜਦਕਿ ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ੍ਰੀ ਭੂਪੇਂਦਰ ਯਾਦਵ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਮੁੱਖ ਮੰਤਰੀ ਨੇ ਪ੍ਰੋਗਰਾਮ ਵਾਲੀ ਥਾਂ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਬੂਟੇ ਲਗਾਏ। ਉਨ੍ਹਾਂ ਮੌਜੂਦ ਲੋਕਾਂ ਨੂੰ ‘ਇੱ...
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਸਮੀਖਿਆ ਮੀਟਿੰਗ

Local
ਮਾਲੇਰਕੋਟਲਾ, 6 ਅਗਸਤ:                     ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੀ ਪ੍ਰਧਾਨਗੀ ਹੇਠ ਰਾਸ਼ਟਰ ਪੱਧਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਸਬੰਧੀ ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 10 ਅਗਸਤ ਨੂੰ ਚਲਾਈ ਜਾਣ ਵਾਲੀ ਮੁਹਿੰਮ ਦੀਆਂ ਤਿਆਰੀਆਂ, ਵਿਭਾਗਾਂ ਵਿਚਾਲੇ ਤਾਲਮੇਲ ਅਤੇ ਵੱਧ ਤੋਂ ਵੱਧ ਬੱਚਿਆਂ ਤੱਕ ਐਲਬੈਂਡਾਜੋਲ ਦੀ ਖੁਰਾਕ ਪਹੁੰਚਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ।                     ਰਿੰਪੀ ਗਰਗ ਨੇ ਦੱਸਿਆ ਕਿ ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1 ਤੋਂ 19 ਸਾਲ ਤੱਕ ਦੇ ਲਗਭਗ 97 ਹਜ਼ਾਰ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦੇਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਕੇਂਦਰਾਂ, ਆਈ.ਟੀ.ਆਈ., ਡਿਪਲੋਮਾ ਅਤੇ ਡਿਗਰੀ ਕਾਲਜਾਂ ਵਿੱਚ ਪੜ੍ਹ ਰਹੇ ਬੱ...
ਵਿੱਤੀ ਸਾਖਰਤਾ, ਬੱਚਤ ਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ

ਵਿੱਤੀ ਸਾਖਰਤਾ, ਬੱਚਤ ਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ

Local
ਸੰਗਰੂਰ, 06 ਅਗਸਤ        ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਸ਼੍ਰੀ ਪਰਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਦਿੜ੍ਹਬਾ ਅਤੇ ਸੁਨਾਮ-1 ਬਲਾਕਾਂ ਦੇ ਆਂਗਣਵਾੜੀ ਸਟਾਫ਼ ਲਈ ਵਿੱਤੀ ਸਾਖਰਤਾ, ਬੱਚਤ, ਸੁਰੱਖਿਅਤ ਨਿਵੇਸ਼, ਸਾਈਬਰ ਸੁਰੱਖਿਆ ਅਤੇ ਵਿਸ਼ਵ ਸਤਨਪਾਨ ਹਫ਼ਤੇ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਦਿੜ੍ਹਬਾ ਬਲਾਕ ਵਿੱਚ ਇਹ ਸਿਖਲਾਈ ਸੀਡੀਪੀਓ ਸ਼੍ਰੀ ਗੁਰਵਿੰਦਰ ਸਿੰਘ ਔਜਲਾ ਦੀ ਦੇਖ-ਰੇਖ ਹੇਠ ਕਰਵਾਈ ਗਈ, ਜਦਕਿ ਸੁਨਾਮ-1 ਬਲਾਕ ਵਿੱਚ ਇਹ ਪ੍ਰੋਗਰਾਮ ਸੀਡੀਪੀਓ ਸ੍ਰੀਮਤੀ ਰੇਖਾ ਰਾਣੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਦੋਵੇਂ ਬਲਾਕਾਂ ਦੇ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੇ ਪਹਿਲੇ ਸੈਸ਼ਨ ਵਿੱਚ ਸੇਬੀ (SEBI) ਦੇ ਨਿਵੇਸ਼ਕ ਜਾਗਰੂਕਤਾ ਉਪਰਾਲੇ (Investor Awareness Initiative) ਤਹਿਤ ਵਿੱਤੀ ਸਾਖਰਤਾ, ਬੱਚਤ, ਨਿਵੇਸ਼, ਰਿਟਾਇਰਮੈਂਟ ਯੋਜਨਾਬੰਦੀ ਅਤੇ ਸਾਈਬਰ ਸੁਰੱਖਿਆ ਸਬੰਧੀ ਸਿਖਲਾਈ ਦਿੱਤੀ ਗਈ।  ਸੇਬੀ ਰਜਿਸਟਰਡ ਟ੍ਰੇਨਰ ਸ਼੍ਰੀ ਵਿਨੈ ਕੁਮਾਰ (ਆਗਰਾ) ਨੇ ਭਾਗੀਦਾਰਾਂ ਨੂੰ ...
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰਾਈਟ ਟੂ ਬਿਜ਼ਨਸ ਐਕਟ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰਾਈਟ ਟੂ ਬਿਜ਼ਨਸ ਐਕਟ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

Local
ਮਾਲੇਰਕੋਟਲਾ, 6 ਅਗਸਤ: ਪੰਜਾਬ ਸਰਕਾਰ ਦੀ ਉਦਯੋਗ ਪੱਖੀ ਨੀਤੀ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਰਾਈਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗਿਕ ਨਿਵੇਸ਼ ਸਬੰਧੀ ਪ੍ਰਾਪਤ ਅਰਜ਼ੀਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਨਿਯਮਾਂ ਅਨੁਸਾਰ ਇੱਕ ਮਹੱਤਵਪੂਰਨ ਪ੍ਰਾਜੈਕਟ ਨੂੰ 'ਇਨ-ਪ੍ਰਿੰਸੀਪਲ ਅਪ੍ਰੂਵਲ' ਪ੍ਰਦਾਨ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਜ਼ੂਰ ਕੀਤੇ ਗਏ ਇਸ ਪ੍ਰਾਜੈਕਟ&n...
ਆਜ਼ਾਦੀ ਦਿਵਸ ਦੇ ਸਮਾਗਮ ਸਬੰਧੀ ਸਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਪਹਿਲੀ ਰਿਹਰਸਲ

ਆਜ਼ਾਦੀ ਦਿਵਸ ਦੇ ਸਮਾਗਮ ਸਬੰਧੀ ਸਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਪਹਿਲੀ ਰਿਹਰਸਲ

Local
ਸ਼੍ਰੀ ਮੁਕਤਸਰ ਸਾਹਿਬ, 06 ਅਗਸਤ:ਆਜ਼ਾਦੀ ਦਿਵਸ ਸਮਾਗਮ 15 ਅਗਸਤ 2026 ਮਨਾਉਣ ਲਈ  ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਸੋਨੀ ਦੀ ਪ੍ਰਧਾਨਗੀ ਹੇਠ ਪਹਿਲੀ ਸਭਿਆਚਾਰਕ ਰਿਹਰਸਲ ਪੀ.ਐੱਮ. ਸ੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੀ ਗਈ।                 ਇਸ ਸਭਿਆਚਾਰਕ ਰਿਹਰਸਲ ਵਿੱਚ ਪੀ.ਐੱਮ. ਸ੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ, ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ,  ਨਿਸ਼ਾਨ ਅਕੈਡਮੀ ਔਲਖ, ਕੁਲਵੰਤ  ਜੋਸ਼ੀ ਕਾਨਵੈਂਟ ਸਕੂਲ ਰੁਪਾਣਾ, ਲਿਟਲ ਫਲਾਵਰ ਕੋਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ, ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ ਕਲਾਂ, ਦਸ਼ਮੇਸ਼ ਪਬਲਿਕ ਸਕੂਲ ਬਾਦਲ, ਸ਼ਿਵਾਲਿਕ ਪ...