ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ: ਲਾਲ ਚੰਦ ਕਟਾਰੂਚਕ
ਚੰਡੀਗੜ੍ਹ, 1 ਅਕਤੂਬਰ: ਪਟਿਆਲਾ ਜ਼ਿਲ੍ਹੇ ਦਾ ਕਿਸਾਨ ਸ. ਗੁਰਜੰਟ ਸਿੰਘ ਰਾਜਪੁਰਾ ਸਾਉਣੀ ਸੀਜ਼ਨ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਾਲ ਸਬੰਧਤ ਕਿਸਾਨ ਸ. ਗੁਰਜੰਟ ਸਿੰਘ, ਅੱਜ ਰਾਜਪੁਰਾ ਮੰਡੀ ਵਿੱਚ 58.5 ਕੁਇੰਟਲ ਝੋਨਾ ਲੈ ਕੇ ਆਏ ਸਨ ਅਤੇ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਫ਼ਸਲ ਨੂੰ ਝਾਰਨ ਉਪਰੰਤ ਇਸਦੀ ਖਰੀਦ ਕਰ ਲਈ ਗਈ।
ਉਨ੍ਹਾਂ ਅੱਗੇ ਕਿਹਾ ਕਿ ਖਰੀਦ ਦੇ 4 ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਦੀ ਅਦਾਇਗੀ ਜੋ ਕਿ 1.357 ਲੱਖ (1,35,720/-) ਰੁਪਏ ਬਣਦੀ ਸੀ, ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ 703 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਟਰਾਂਸਪੋਰਟ ਅਤੇ ਲੇਬਰ ਦੇ ਪ੍ਰ...

