ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ
ਚੰਡੀਗੜ੍ਹ, 1 ਅਕਤੂਬਰ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵ...
