Sunday, July 26Malwa News
Shadow

Tag: hot news

ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

Breaking News
ਨਵੀਂ ਦਿੱਲੀ 27 ਸਤੰਬਰ:ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ  ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ.  ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਅੱਜ ਸਾਡਾ ਸਿੱਖਿਆ ਸਬੰਧੀ ਸਮਝੌਤਾ ਫਿਨਲੈਂਡ ਨਾਲ ਨੇਪਰੇ ਚੜ੍ਹਿਆ ਹੈ ਜਿਸ ਨਾਲ ਸਾਡੇ ਰਾਜ ਦਾ ਪ੍ਰਾਇਮਰੀ ਸਿੱਖਿਆ ਢਾਂਚਾ ਮਜਬੂਤ ਹੋਵੇਗਾ। ਉਸਦੇ ਨਾਲ ਹੀ ਦੋਵੇਂ ਦੇਸ਼ਾਂ ਵਿਚਕਾਰ ਸੱਭਿਆਚਾਰ ਸਾਂਝ ਵੀ ਵਧੇਗੀ।ਇਥੇ ਇਹ ਦੱਸਣਾ ਯੋਗ ਹੋਵੇਗਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਦੂਸਰਾ ਸੂਬਾ ਬਣ ਗਿਆ ਹੈ ਜਿਸ ਨੇ ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਤੋਂ ਟ੍ਰੇਨਿੰਗ ਦੁਆਉਣ ਲਈ ਇਹ ਸਮਝੋਤਾ ਕੀਤਾ ਹੈ। ਇਸ ਸਮਝੌਤੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ...

 ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਆਪ

Breaking News, Hot News
ਚੰਡੀਗੜ੍ਹ, 27 ਸਤੰਬਰ : ਆਮ ਆਦਮੀ ਪਾਰਟੀ (ਆਪ) ਨੇ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਨੂੰ ਸਰਕਾਰੀ ਨੌਕਰੀਆਂ ਲੈਣ ਲਈ ਲੱਖਾਂ ਰੁਪਏ ਬਤੌਰ ਰਿਸ਼ਵਤ ਦੇਣੀ ਪੈਂਦੀ ਸੀ ਅਤੇ ਜ਼ਿਆਦਾਤਰ ਸਰਕਾਰੀ ਨੌਕਰੀਆਂ ਸਿਆਸਤਦਾਨਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਹੀ ਮਿਲਦੀ ਸੀ । ਫਿਰ ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪੈਂਦਾ ਸੀ।  ਮਾਨ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਰਿਸ਼ਵਤਖੋਰੀ ਅਤੇ ਸਿਆਸੀ ਸਿਫ਼ਾਰਸ਼ਾਂ ਦੀ ਰਵਾਇਤ ਖ਼ਤਮ ਕਰ ਦਿੱਤੀ ਹੈ।  ਸਾਡੀ ਸਰਕਾਰ ਨੇ 45708 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਆਸ...

ਅਕਾਲ ਤਖਤ ਦੇ ਸਾਬਕਾ ਜਥੇਦਾਰ ਨੇ ਕੀਤਾ ਰਾਹੁਲ ਗਾਂਧੀ ਦੇ ਬਿਆਨ ਦਾ ਸਮਰੱਥਨ

Hot News
ਅੰਮ੍ਰਿਤਸਰ ਸਾਹਿਬ : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਸਿੱਖਾਂ ਬਾਰੇ ਦਿੱਤੇ ਬਿਆਨ ਦਾ ਸਮਰੱਥਨ ਕਰਦਿਆਂ ਕਿਹਾ ਕਿ ਦਿੱਲੀ ਵਿਚ ਸਿੱਖਾਂ ਨਾਲ ਹਮੇਸ਼ਾਂ ਹੀ ਵਿਤਕਰਾ ਹੁੰਦਾ ਹੈ। ਅੱਜ ਅੰਮ੍ਰਿਤਸਰ ਵਿਖੇ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵੀ ਜੀ ਦੇ ਜੋਤੀ ਜੋਤ ਦਿਵਸ ਵਿਚ ਸਮਾਗਮ ਹੋਣ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਵਿਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਹੈ। ਇਸ ਲਈ ਰਾਹੁਲ ਗਾਂਧੀ ਦਾ ਇਹ ਬਿਆਨ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਰਿਹਾ, ਬਿੱਲਕੁੱਲ ਸਹੀ ਹੈ। ਰਾਜੀਵ ਗਾਂਧੀ ਨੇ ਸਿੱਖਾਂ ਨਾਲ ਹੋ ਰਹੀ ਬੇਇਨਸਾਫੀ ਨੂੰ ਹੀ ਉਭਾਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਸਿੱਖਾਂ ਦੇ ਹੱਕ ਵਿਚ ਹੀ ਆਵਾਜ ਉਠਾਈ ਹੈ। ਇਸ ਲਈ ਸਾਨੂੰ ਰਾਜੀਵ ਗਾਂਧੀ ਦੇ ਇਸ ਬਿਆਨ ਦਾ ਸਮਰੱਥਨ ਕਰਨਾ ਚਾਹੀਦਾ ਹੈ। ਮੌਜੂਦਾ ਭਾਜਪਾ ਸਰਕਾਰ ਸਿੱਖਾਂ ਨਾਲ ਹਮੇਸ਼ਾਂ ਵਿਤਕਰਾ ਕਰਦੀ ਆ ਰਹੀ ਹੈ।...

ਕਲਯੁਗੀ ਚੋਰਾਂ ਦਾ ਕਾਰਨਾਮਾਂ : ਹਾਦਸੇ ਪਿਛੋਂ ਫਲਾਈਓਵਰ ਤੋਂ ਡਿੱਗੇ ਮੁੰਡੇ ਦਾ ਮੋਬਾਈਲ ਚੋਰੀ

Breaking News
ਅੰਮ੍ਰਿਤਸਰ : ਅੱਜ ਇਥੇ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ ਜਦੋਂ ਇਕ ਨੌਜਵਾਨ ਹਾਦਸੇ ਦੌਰਾਨ ਫਲਾਈਓਵਰ ਤੋਂ ਹੇਠਾਂ ਡਿੱਗ ਪਿਆ, ਪਰ ਨੌਜਵਾਨ ਦੇ ਹੈਲਮੈਟ ਪਾਇਆ ਹੋਣ ਕਾਰਨ ਉਸਦੀ ਜਾਨ ਬਚ ਗਈ। ਹਾਦਸੇ ਤੋਂ ਵੀ ਮਾੜੀ ਗੱਲ ਇਹ ਹੋਈ ਕਿ ਫਲਾਈਓਵਰ ਤੋਂ ਹੇਠਾਂ ਡਿਗਦਿਆਂ ਹੀ ਇਕ ਵਿਅਕਤੀ ਉਸ ਨੌਜਵਾਨ ਦਾ ਮੋਬਾਈਲ ਚੁਰਾ ਕੇ ਭੱਜ ਗਿਆ। ਬਾਅਦ ਵਿਚ ਉਥੇ ਇਕੱਠੇ ਹੋਏ ਲੋਕਾਂ ਨੇ ਇਸ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਫਲਾਈਓਵਰ 'ਤੇ ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਜਾ ਰਿਹਾ ਸੀ ਕਿ ਅਚਾਨਕ ਉਸਦੀ ਕਾਰ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਇਹ ਨੌਜਵਾਨ ਫਲਾਈਓਵਰ ਤੋਂ ਹੇਠਾਂ ਡਿੱਗ ਪਿਆ, ਜਿਸ ਨਾਲ ਉਹ ਗੰਭੀਰ ਜਖਮੀ ਹੋ ਗਿਆ। ਹਸਪਤਾਲ ਵਿਚ ਉਸ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਮੁਤਾਬਿਕ ਹੁਣ ਉਸਦੀ ਜਾਨ ਨੂੰ ਖਤਰਾ ਟਲ ਗਿਆ ਹੈ ਅਤੇ ਉਸਦੀ ਜਾਨ ਬਚ ਗਈ ਹੈ।...

ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

Hot News
ਚੰਡੀਗੜ੍ਹ, 27 ਸਤੰਬਰ: ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ, ਜਸਕੀਰਤ ਕੌਰ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਵੀ ਹਾਜ਼ਰ ਸਨ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਸੌਂਦ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਜਿਹੜੀਆਂ ਨੀਤੀਆ...

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਇੰਟਰਨੈਸ਼ਨਲ ਗ੍ਰੀਨ ਯੂਨੀਵਰਸਿਟੀ ਅਵਾਰਡ 2024 ਨਾਲ ਸਨਮਾਨਿਤ

Punjab News
ਫਰੀਦਕੋਟ, ਪੰਜਾਬ, 27 ਸਤੰਬਰ, 2024 - ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ (BFUHS), ਫਰੀਦਕੋਟ, ਪੰਜਾਬ ਨੂੰ ਵੱਕਾਰੀ “ਇੰਟਰਨੈਸ਼ਨਲ ਗ੍ਰੀਨ ਯੂਨੀਵਰਸਿਟੀ ਅਵਾਰਡ 2024” ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਯੂਨੀਵਰਸਿਟੀ ਦੀ ਵਾਤਾਵਰਨ ਸਥਿਰਤਾ ਅਤੇ ਇਸਦੀਆਂ ਸਰਗਰਮ ਪਹਿਲਕਦਮੀਆਂ ਪ੍ਰਤੀ ਬੇਮਿਸਾਲ ਵਚਨਬੱਧਤਾ ਨੂੰ ਮਾਨਤਾ ਦਿੰਦਾ ਹੈ। ਇੱਕ ਹਰੇ ਭਰੇ ਭਵਿੱਖ ਨੂੰ ਉਤਸ਼ਾਹਿਤ ਕਰਨ ਲਈ. ਖਾਸ ਤੌਰ 'ਤੇ, BFUHS ਇਹ ਵਿਲੱਖਣ ਪੁਰਸਕਾਰ ਪ੍ਰਾਪਤ ਕਰਨ ਵਾਲੀ ਪਹਿਲੀ ਮੈਡੀਕਲ ਯੂਨੀਵਰਸਿਟੀ ਹੈ।ਪੁਰਸਕਾਰ ਸਮਾਰੋਹ 8ਵੀਂ NYC ਗ੍ਰੀਨ ਸਕੂਲ ਕਾਨਫਰੰਸ 2024 ਵਿੱਚ ਹੋਇਆ, ਜੋ ਕਿ 79ਵੀਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਮੌਕੇ ਅਤੇ 23-24 ਸਤੰਬਰ, 2024 ਨੂੰ ਨਿਊਯਾਰਕ ਸਿਟੀ ਵਿੱਚ ਕਲਾਈਮੇਟ ਵੀਕ ਦੌਰਾਨ ਆਯੋਜਿਤ ਕੀਤਾ ਗਿਆ ਸੀ। ਸਮਾਗਮ ਗ੍ਰੀਨ ਮੈਂਟੋਰਸ ਦੁਆਰਾ ਆਯੋਜਿਤ ਕੀਤਾ ਗਿਆ ਸੀ, ਜੋ ਸੰਯੁਕਤ ਰਾਸ਼ਟਰ ਦੀ ਆਰਥਿਕ ਅਤੇ ਸਮਾਜਿਕ ਪਰਿਸ਼ਦ ਵਿੱਚ ਵਿਸ਼ੇਸ਼ ਸਲਾਹਕਾਰ ਰੁਤਬਾ ਰੱਖਦੇ ਹਨ। ਇਹ ਸਮਾਗਮ ਆਲੀ ਐੱਲ ਆਰ ਸਕੂਲ NYC ਕਾਨਫਰੰਸ ਸੈਂਟਰ, ਕਾਰਨੇਲ ਯੂਨੀਵਰਸਿਟੀ, 570 ਲੈਕਸਿੰਗਟਨ ਐਵੇਨਿਊ, ...

ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ

Breaking News
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਮੁੰਬਈ ਵਿਖੇ ਕੀਤੀ ਪੈਰਵੀ ਦੇ ਚੱਲਦਿਆਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰ...

ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 26 ਸਤੰਬਰ: ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਸ੍ਰੀ ਗੋਇਲ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਸ਼ਕੀਮਤੀ ਪਾਣੀ ਅਤੇ ਖਣਿਜ ਸਰੋਤਾਂ ਦੀ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।...

ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ; ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ

Breaking News
ਚੰਡੀਗੜ੍ਹ, 26 ਸਤੰਬਰ: ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ.ਐਸ.ਏ.ਐਮ.) ਨੂੰ ਦੇਖਣ, ਰੱਖਣ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇਸ ਮਾਮਲੇ ਵਿੱਚ 54 ਸ਼ੱਕੀਆਂ ਵਿਅਕਤੀਆਂ ਦੀ ਪਛਾਣ ਵੀ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫੈਸਲੇ, ਜਿਸ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣਾ, ਆਪਣੇ ਕੋਲ ਰੱਖਣਾ, ਅੱਗੇ ਭੇਜਣਾ ਅਤੇ ਇਸ ਸਬੰਧੀ ਰਿਪੋਰਟ ਨਾ ਕਰਨਾ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਔਫੈਂਸਿਜ਼ (ਪੋਕਸੋ ਐਕਟ ਤਹਿਤ ਸਜ਼ਾਯੋਗ ਹੈ, ਤੋਂ ਤੁਰੰਤ ਬਾਅਦ ਸਾਹਮਣੇ ਆਈ ਹੈ। ਸੀ.ਐਸ.ਏ.ਐਮ. ਕੋਈ ਵੀ ਅਜਿਹੀ ਸਮੱਗਰੀ ਜਿਸ ਵਿੱਚ ਨਾਬਾਲਕਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਮੀਡੀਆ ਸ਼ਾਮਲ ਹੋਵੇ, ਜਿਸਨੂੰ ਦੇਖਣਾ, ਆਪਣ...

ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ

Breaking News
ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ 'ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰ...