ਵਿਵਾਦਤ ਪੰਚਾਇਤਾਂ ਦੀਆਂ ਮੁੜ ਹੋਣਗੀਆਂ ਚੋਣਾ
ਚੰਡੀਗੜ੍ਹ, 12 ਮਾਰਚ : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਮਿਤੀ 30.03.2025 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪਹਿਲੀ ਮਿਤੀ 17.03.2025 (ਸੋਮਵਾਰ) ਨੂੰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20.03.2025 (ਵੀਰਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ 21.03.2025 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਇਸ ਸਬੰਧੀ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 22.03.2025 (ਸ਼ਨੀਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ...