Sunday, October 4Malwa News
Shadow

Tag: hot news

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 4 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਖਪੁਰਾ ਰਾਜਪੂਤਾਂ ਦੇ ਵਸਨੀਕ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਸਾਥੀ (ਏਜੰਟ) ਨੇ ਸ਼ਿਕਾਇਤਕਰਤਾ ਦੀ ਜ਼ਮੀਨ ਨਾਲ ਸਬੰਧਤ ‘ਜਮਾਬੰਦੀ’ ਰਿਕਾਰਡ ਵਿੱਚ ਸੋਧ ਕਰਨ ਲਈ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਪਟਵਾਰੀ ਅਤੇ ਉਸਦੇ ਕਾਰਿੰਦੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰ...

ਨਸ਼ੇ ਦਾ ਧੰਦਾ ਕਰਨ ਵਾਲੇ ਪਿਓ ਪੁੱਤ ਡਰੱਗ ਮਨੀ ਤੇ ਹਥਿਆਰਾਂ ਸਮੇਤ ਗ੍ਰਿਫਤਾਰ

Hot News
ਅੰਮ੍ਰਿਤਸਰ, 4 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਅਤੇ ਉਸਦੇ ਪੁੱਤਰ, ਜੋ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੀ ਮੱਛੀ ਮੰਨੇ ਜਾਂਦੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮੋਲਕ ਸਿੰਘ ਅਤੇ ਉਸਦੇ ਪੁੱਤਰ ਮਹਾਂਬੀਰ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਠੱਠਾ ਦੇ ਵਸਨੀਕ ਹਨ। ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਚੋਂ 1 ਲੱਖ ਰੁਪਏ ਦੀ ਡਰੱਗ ਮਨੀ , ਇੱਕ ਜਾਅਲੀ ਅਸਲਾ ਲਾਇਸੈਂਸ, ਦੋ ਹਥਿਆਰ - ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਅਤੇ ਇੱਕ .306 ਸਿੰਗਲ ਬੈਰਲ ਸਪਰਿੰਗਫੀਲਡ ਰਾਈਫਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਟੋਇਟਾ ਕੋਰੋਲਾ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਐਨ...

ਕਰਮਚਾਰੀਆਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ

Hot News
ਚੰਡੀਗੜ੍ਹ, 4 ਮਾਰਚ : ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ ਰਹੇ। ਸ. ਧਾਲੀਵਾਲ ਨੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਨੂੰ ਨਿੱਜੀ ਤੌਰ ’ਤੇ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ, ਪੰਜਾਬ ਦੇ ਐਡਵੋਕੇਟ ਜਨਰਲ ਤੋਂ ਕਾਨੂੰਨੀ ਸਲਾਹ ਲੈ ਕੇ ਆਊਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸੁਚਾਰੂ ਨੀਤੀ ਬਣਾਉਣ। ਇਸਦੇ ਨਾਲ ਹੀ ਮੰਤਰੀ ਨੇ 31 ਮਾਰਚ 2025 ਤੱਕ ਸਾਰੇ ਆਊਟਸੋਰਸ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਦਿਵਿਆਂਗ ਦੀਆਂ ਬੈਕਲਾਗ ਪੋਸਟਾਂ ਲਈ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ। ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਨਾਲ ਕੈਬਨਿਟ ਸਬ- ਕਮੇਟੀ ਦੀ ਮੀਟਿੰਗ ਬੜੇ ਸੁਖਾਵੇਂ ਮਾਹੌਲ ਵਿੱਚ ਹੋਈ। ...

ਹੁਣ ਪਾਕਿਸਤਾਨ ‘ਚੋਂ ਡਰੋਨਾ ਰਾਹੀਂ ਨਹੀਂ ਆਵੇਗਾ ਨਸ਼ਾ

Breaking News
ਚੰਡੀਗੜ੍ਹ, 4 ਮਾਰਚ: 'ਯੁੱਧ ਨਸ਼ੇ ਦੇ ਵਿਰੁੱਧ' ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੂੰ ਜਲਦ ਹੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਅਤਿ ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਐਲਾਨ ਪੰਜਾਬ ਪੁਲਿਸ ਵੱਲੋਂ ਪੀਸੀਏ ਸਟੇਡੀਅਮ, ਮੁੱਲਾਂਪੁਰ ਵਿਖੇ ਕੀਤਾ ਜਿੱਥੇ ਜਨਤਕ ਅਤੇ ਨਿੱਜੀ ਖੇਤਰ ਦੀਆਂ ਤਿੰਨ ਕੰਪਨੀਆਂ ਨੇ ਆਪਣੀਆਂ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਗੌਰਵ ਯਾਦਵ ਅਤੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਿੰਨੋਂ ਕੰਪਨੀਆਂ ਨੇ ਪਾਕਿਸਤਾਨ ਨਾਲ ਲੱਗਦੀ ਚੁਣੌਤੀਪੂਰਨ ਸਰਹੱਦ 'ਤੇ ਨਸ਼ੀਲੇ ਪਦਾਰਥਾ...
ਲੁਧਿਆਣਾ ਜਿਲੇ ਵਿਚ ਨਸ਼ੇੜੀਆਂ ਦੇ ਘਰਾਂ ‘ਤੇ ਚੱਲ ਰਿਹਾ ਬੁਲਡੋਜ਼ਰ

ਲੁਧਿਆਣਾ ਜਿਲੇ ਵਿਚ ਨਸ਼ੇੜੀਆਂ ਦੇ ਘਰਾਂ ‘ਤੇ ਚੱਲ ਰਿਹਾ ਬੁਲਡੋਜ਼ਰ

Hot News
ਲੁਧਿਆਣਾ, 4 ਮਾਰਚ : ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਕਬਜ਼ਿਆਂ 'ਤੇ ਨਕੇਲ ਕੱਸਣ ਲਈ ਨਿਰੰਤਰ ਯਤਨਾਂ ਰਾਹੀਂ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ, ਜ਼ਿਲ੍ਹੇ ਦੇ ਤਲਵੰਡੀ ਕਲਾਂ ਪਿੰਡ ਵਿੱਚ ਦੋ ਤਸਕਰਾਂ ਦੁਆਰਾ ਰੇਲਵੇ ਜ਼ਮੀਨ 'ਤੇ ਕਬਜ਼ਾ ਕਰਕੇ ਬਣਾਏ ਗਏ ਅਣ-ਅਧਿਕਾਰਤ ਢਾਂਚੇ ਢਾਹ ਦਿੱਤੇ ਹਨ। ਇਹ ਢਾਂਚਾ ਦੋ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਕਬਜ਼ਾ ਕੀਤਾ ਗਿਆ ਸੀ, ਦੋਵੇਂ ਮੁਲਜਮ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨ.ਡੀ.ਪੀ.ਐਸ.) ਐਕਟ ਤਹਿਤ ਦਰਜ਼ ਵੱਖ-ਵੱਖ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.) ਜਸਕਿਰਨਜੀਤ ਸਿੰਘ ਤੇਜਾ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਇਹ ਕਾਰਵਾਈ ਰੇਲਵੇ ਵਿਭਾਗ ਵੱਲੋਂ ਦਿੱਤੀ ਦਰਖਾਸਤ ਦੇ ਆਧਾਰ 'ਤੇ ਕੀਤੀ ਗਈ ਹੈ ਜਿਨ੍ਹਾਂ ਗੈਰ-ਕਾਨੂੰਨੀ ਕਬਜ਼ੇ ਹਟਾਉਣ ਲਈ ਪੁਲਿਸ ਸਹਾਇਤਾ ਦੀ ਮੰਗ ਕੀਤੀ ਸੀ।ਸਰਕਾਰੀ ਰਿਕਾਰਡ ਅਨੁਸਾਰ, ਮੁਲਜ਼ਮਾਂ ਵਿੱਚੋਂ ਰਾਣੀ, ਇੱਕ ਬਦਨਾਮ ਨਸ਼ਾ ਤਸਕਰ ਹ...

ਜਲਾਲਾਬਾਦ ਹਲਕੇ ਲਈ ਨਵੀਂ ਨਹਿਰ ਦਾ ਵੱਡਾ ਤੋਹਫਾ

Hot News
ਜਲਾਲਾਬਾਦ, 4 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਅੱਜ 28 ਕਰੋੜ ਦਾ ਤੋਹਫਾ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਇਕ ਨਵੀਂ ਨਹਿਰ ਲੋਕ ਸਮਰਪਿਤ ਕੀਤੀ ਗਈ ਜਦੋਂ ਕਿ ਇੱਕ ਹੋਰ ਨਹਿਰ ਦੇ ਨਿਰਮਾਣ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਹਾਜ਼ਰ ਰਹੇ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੁਹੇਲੇ ਵਾਲਾ ਰਜਬਾਹਾ ਮੇਨ ਬਰਾਂਚ ਵਿੱਚੋਂ ਨਿਕਲਣ ਵਾਲੀ ਨਹਿਰ ਹੈ ਜਿਸ ਦੀ ਪਹਿਲਾਂ ਸਮਰੱਥਾ 11.55 ਕਿਉਸਿਕ ਸੀ ਅਤੇ ਹੁਣ ਇਸ ਦੀ ਸਮਰੱਥਾ ਵਧਾ ਕੇ 36.35 ਕਿਊਸਿਕ ਕਰ ਦਿੱਤੀ ਗਈ ਹੈ । ਇਸ ਦੀ ਪਹਿਲਾਂ ਲੰਬਾਈ 3.33 ਕਿਲੋਮੀਟਰ ਸੀ ਜਿਸ ਨੂੰ ਵਧਾ ਕੇ 13.96 ਕਿਲੋਮੀਟਰ ਕਰ ਦਿੱਤਾ ਗਿਆ। ਇਹ ਪ੍ਰੋਜੈਕਟ 40 ਸਾਲਾਂ ਤੋਂ ਅਟਕਿਆ ਪਿਆ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਦੀ ਇਸ ਵੱਡੀ ਮੰਗ ਤੇ ਕੋਈ ਧਿਆਨ ਨਹੀਂ ਦਿੱਤਾ ਸੀ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ...

ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕਰਨ ਦਾ ਐਲਾਨ

Breaking News
ਫ਼ਤਹਿਗੜ੍ਹ ਸਾਹਿਬ, 4 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।ਸਿਹਤ ਮੰਤਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ...

Vigilance Bureau nabs Patwari, his accomplice red-handed accepting Rs 20000 bribe

English
Chandigarh, March 4 : The Punjab Vigilance Bureau (VB), during its ongoing campaign against corruption in the state, on Tuesday, arrested Patwari Ashok Kumar, posted at Revenue Halqua Shamdo, Tehsil Rajpura in Patiala district, and his acquaintance Gurjit Singh for demanding and accepting a bribe of Rs 20000.Disclosing this here today an official spokesperson of the VB said the case has been registered based on a complaint filed by a resident of village Sheikhpura Rajputan, Patiala district. The complainant has approached the VB and alleged that aforementioned Patwari and his middleman had demanded Rs 20000 as a bribe to make corrections in ‘Jamabandi’ record pertaining to his land.The spokesperson added that following an initial inquiry into the allegations, the VB team laid a trap during...

Punjab Becomes the First State in India to Implement a Digital Mining Management System: Barinder Kumar Goyal

English
Chandigarh, March 4 : Under the leadership of Punjab Chief Minister Sardar Bhagwant Singh Mann, the Punjab Government has signed a Memorandum of Understanding (MoU) with the Indian Institute of Technology (IIT) Ropar in the presence of Mining and Geology Minister Barinder Kumar Goyal. This MoU aims to establish a Centre of Excellence for Mining and Geology in Punjab. Disclosing this in a press communique Mr. Barinder Kumar Goyal, Mining and Geology Minister said that this Centre of Excellence will play a crucial role in strengthening the scientific assessment and monitoring of mining activities in the state. He said that by utilizing advanced technologies like SONAR and LiDAR, the center will assist in accurately determining the quantity of minor minerals and conducting pre- and post-minin...

ਵੱਡੀ ਪ੍ਰਾਪਤੀ : ਡਿਜੀਟਲ ਮੈਨੇਜਮੈਂਟ ਵਾਲਾ ਪੰਜਾਬ ਪਹਿਲਾ ਸੂਬਾ

Breaking News
ਚੰਡੀਗੜ੍ਹ 4 ਮਾਰਚ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) 'ਤੇ ਹਸਤਾਖਰ ਕੀਤੇ ਗਏ ਹਨ।ਇਹ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਦੇ ਵਿਗਿਆਨਕ ਮੁਲਾਂਕਣ ਅਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। SONAR ਅਤੇ LiDAR ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਕਰਕੇ, ਇਹ ਸੈਂਟਰ ਛੋਟੇ ਖਣਿਜਾਂ ਦੀ ਸਹੀ ਮਾਤਰਾ ਨਿਰਧਾਰਤ ਕਰਨ ਅਤੇ ਮਾਈਨਿੰਗ ਤੋਂ ਪਹਿਲਾਂ ਅਤੇ ਮਾਈਨਿੰਗ ਤੋਂ ਬਾਅਦ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ, ਇਹ ਵਿਭਾਗ ਨੂੰ ਮਾਨਸੂਨ ਤੋਂ ਪਹਿਲਾਂ ਅਤੇ ਮਾਨਸੂਨ ਤੋਂ ਬਾਅਦ ਦੇ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ, ਜਿਸ ਨਾਲ ਦਰਿਆਵਾਂ ਦੇ ਤਲ ਅਤੇ ਮਾਈਨਿੰਗ ਸਥਾਨਾਂ ਦਾ ਵਿਆਪਕ ਮੁਲਾਂਕਣ ਯਕੀਨੀ ਬਣਾਇਆ ਜਾ ਸਕੇਗਾ।ਕੈਬਿਨੇਟ ਮੰਤਰੀ ਸ੍ਰੀ ਬ...