ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ ਕਰਦਿਆਂ ਕੀਤਾ।
ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤ...