ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ
ਆਦਮਪੁਰ (ਜਲੰਧਰ), 31 ਮਾਰਚ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ।
ਇਸ ਮੌਕੇ ਸ਼ੇਰਗਿੱਲ ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ ਦਿਨ ਇੱਕ ਇਤਿਹਾਸਕ ਦਿਨ ਹੋਣ ਦੇ ਨਾਲ-ਨਾਲ ਪੰਜਾਬ ਦੇ ਵਸਨੀਕਾਂ ਖਾਸ ਕਰਕੇ ਦੋਆਬਾ-ਜਲੰਧਰ ਅਤੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ।
ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ&nbs...