
ਪੰਜਾਬ ਪੁਲੀਸ ਨੇ ਕਰ ਲਿਆ ਕਾਬੂ ਜੱਸਾ ਬੁਰਜ
ਬਠਿੰਡਾ : ਪੰਜਾਬ ਪੁਲੀਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਖਤਰਨਾਕ ਗ੍ਰੋਹ ਜੱਸਾ ਬੁਰਜ ਦੇ ਮੁਖੀ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿਚੋਂ ਅਪਰਾਧਕ ਕਾਰਵਾਈਆਂ ਨੂੰ ਬਿੱਲਕੁੱਲ ਖਤਮ ਕਰਨ ਲਈ ਪੁਲੀਸ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਨੇ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਬਠਿੰਡਾ ਪੁਲੀਸ ਨੇ ਗ੍ਰਿਫਤਾਰ ਕੀਤੇ ਗਏ ਜੱਸਾ ਬੁਰਜ ਪਾਸੋਂ 32 ਬੋਰ ਦੇ ਚਾਰ ਪਿਸਤੌਲ ਅਤੇ 11 ਕਾਰਤੂਸ ਵੀ ਬਰਾਮਦ ਕੀਤੇ ਹਨ। ਗੈਂਗਸਟਰ ਜੱਸਾ ਬੁਰਜ ਪਿਛਲੇ ਲੰਮੇ ਸਮੇਂ ਤੋਂ ਪੁਲੀਸ ਨੂੰ ਲੋੜੀਂਦਾ ਸੀ। ਉਸ ਖਿਲਾਫ ਵੱਖ ਵੱਖ ਥਾਵਾਂ 'ਤੇ 11 ਪਰਚੇ ਦਰਜ ਹਨ। ਪੁਲੀਸ ਵਲੋਂ ਕਾਫੀ ਸਮੇਂ ਤੋਂ ਜੱਸਾ ਬੁਰਜ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਸਨ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਦੇ ਲੋਕਾਂ ਨੂੰ ਅਮਨ ਕਾਨੂੰਨ ਮੁਹਈਆ ਕਰਵਾਉਣ ਲਈ ਹਰ ਕਿਸਮ ਦੇ ਅਪਰਾਧੀਆਂ ਨਾਲ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪ...