
ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਅਗਸਤ 2024 ਵਿੱਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 440.92 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਅਗਸਤ ਮਹੀਨੇ ਨਾਲੋਂ 26.24 ਫੀਸਦੀ ਜ਼ਿਆਦਾ ਹੈ। ਅਗਸਤ 2023 ਵਿਚ ਇਹ ਆਮਦਨ 349.26 ਕਰੋੜ ਰੁਪਏ ਸੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ...