Wednesday, March 19Malwa News
Shadow

Tag: latest news

ਜਲ ਸਰੋਤ ਵਿਭਾਗ ‘ਚ ਸੁਧਾਰ ਤੇ ਮੈਪਿੰਗ ਪਹਿਲਕਦਮੀ

ਜਲ ਸਰੋਤ ਵਿਭਾਗ ‘ਚ ਸੁਧਾਰ ਤੇ ਮੈਪਿੰਗ ਪਹਿਲਕਦਮੀ

Hot News
ਚੰਡੀਗੜ੍ਹ, 18 ਮਾਰਚ: ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਅਬੋਹਰ) ਨਾਲ ਅਟੈਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਕਾਰਜਕਾਰੀ ਇੰਜੀਨੀਅਰ, ਦੇਵੀਗੜ੍ਹ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਸੰਗਰੂਰ) ਅਧੀਨ ਸੀ, ਜੋ ਕਿ ਮਲੋਟ ਤੋਂ ਬਹੁਤ ਦੂਰ ਹੋਣ ਕਾਰਨ ਦਫ਼ਤਰੀ ਕੰਮ ਕਾਜ ਵਿਚ ਦੇਰੀ ਹੋਣ ਦੇ ਨਾਲ ਨਾਲ ਲੋਕਾਂ ਨੂੰ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪੁਨਰਗਠਨ ਨਾਲ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਆਵੇਗੀ, ਵਿਭਾਗੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ ਅਤੇ ਮਲੋਟ ਦੇ ਵਸਨੀਕਾਂ ਲਈ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਫੈਸਲਾ ਇੱਕ ਵਿਸਤ੍ਰਿਤ ਮੈਪਿੰਗ ਰਿਪੋਰਟ 'ਤੇ ਅਧਾਰਤ ਹੈ,...
ਸਰਪੱਖੀ ਵਿਕਾਸ ‘ਚ ਮੀਡੀਆ ਦੀ ਵੱਡੀ ਭੂਮਿਕਾ : ਪੂਨਮਦੀਪ ਕੌਰ

ਸਰਪੱਖੀ ਵਿਕਾਸ ‘ਚ ਮੀਡੀਆ ਦੀ ਵੱਡੀ ਭੂਮਿਕਾ : ਪੂਨਮਦੀਪ ਕੌਰ

Hot News
ਫਰੀਦਕੋਟ 18 ਮਾਰਚ : ਪ੍ਰੈੱਸ, ਪਬਲਿਕ ਤੇ ਪ੍ਰਸ਼ਾਸ਼ਨ ਦੇ ਆਪਸੀ ਸਹਿਯੋਗ ਨਾਲ ਹੀ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਕੇ ਵਿਕਾਸ ਦੀ ਗਤੀ ਨੂੰ ਤੇਜ਼ ਕੀਤਾ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅੱਜ ਮੀਡੀਆ ਨੁੰਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਦੀ ਗਤੀ ਵਿੱਚ ਤੇਜੀ ਲਿਆਉਣ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਸਾਰਥਿਕ ਸਿੱਟੇ ਤਾਂ ਹੀ ਨਿਕਲ ਸਕਦੇ ਹਨ, ਜੇਕਰ ਲੋਕਤੰਤਰ ਦੇ ਚੌਥੇ ਥੰਮ ਪ੍ਰੈੱਸ ਦਾ ਜਿਲ੍ਹਾ ਪ੍ਰਸ਼ਾਸ਼ਨ ਨੂੰ ਵੱਧ ਚੜ੍ਹ ਕੇ ਸਹਿਯੋਗ ਮਿਲੇ। ਇਸ ਮੌਕੇ ਉਨ੍ਹਾਂ ਪ੍ਰੈੱਸ ਦੇ ਨੁਮਾਇੰਦਿਆਂ ਦੀ ਹਰ ਉਸਾਰੂ ਸੋਚ ਦਾ ਸਵਾਗਤ ਕੀਤਾ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾਂਦੇ ਜਿਲ੍ਹੇ ਦੇ ਵਿਕਾਸ ਜਾਂ ਲੋਕ ਮਸਲਿਆਂ ਦੇ ਹੱਲ ਲਈ ਪ੍ਰੈਸ ਦਾ ਸਾਥ ਮੰਗਿਆ। ਉਨ੍ਹਾਂ ਕਿਹਾ ਕਿ ਪ੍ਰੈਸ ਦੇ ਨੁਮਾਇੰਦੇ ਫੀਲਡ ਵਿੱਚ ਰਹਿੰਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਪ੍ਰਸ਼ਾਸ਼ਨ ਦੇ ਕੰਮਾਂ ਵਿੱਚ ਜਿੱਥੇ ਵੀ ਕੋਈ ਕਮੀ ਦਿੱਖਦੀ ਹੈ, ਉਹ ਕਮੀਆਂ ਨੂੰ ਦੂਰ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸ਼...
ਸਰਹੱਦ ਪਾਰੋਂ ਆਈ ਅੱਠ ਕਿੱਲੋ ਹੈਰੋਇਨ ਕਾਬੂ

ਸਰਹੱਦ ਪਾਰੋਂ ਆਈ ਅੱਠ ਕਿੱਲੋ ਹੈਰੋਇਨ ਕਾਬੂ

Hot News
ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ। ਦੋਸ਼ੀ ਦੇ ਕਬਜ਼ੇ ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕਰਦਾ ਸੀ. ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕ...
ਸੰਗਰੂਰ ਵਿਚ ਵੀ ਚੱਲਿਆ ਪੀਲਾ ਪੰਜਾ

ਸੰਗਰੂਰ ਵਿਚ ਵੀ ਚੱਲਿਆ ਪੀਲਾ ਪੰਜਾ

Hot News
ਸੰਗਰੂਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ 'ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ।ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਜਦਕਿ ਇਸ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਸੁਖਦੇਵ ਸਿੰਘ ਅਤੇ ਤਹਿਸੀਲਦਾਰ ਵਿਸ਼ਵਜੀਤ ਸਿੰਘ, ਸਹਾਇਕ ਟਾਊਨ ਪਲਾਨਰ ਸੁਸ਼ੀਲ ਕੁਮਾਰ, ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ ਵੀ ਮੌਜੂਦ ਸਨ।ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਅੱਜ ਬੁਲਡੋਜ਼ਰ ਨਾਲ ਨਜ਼ਾਇਜ਼ ਇਮਾਰਤਾਂ ਢਾਹੁਣ ਦੀ ਪ੍ਰਸ਼ਾਸਨ ਵੱਲੋਂ ਇਹ ਦੂਜੀ ਕਾਰਵਾ...
ਕੇਜਰੀਵਾਲ ਨੇ ਕੀਤਾ ਨਸ਼ਿਆਂ ਖਿਲਾਫ ਆਰ ਪਾਰ ਦੀ ਲੜਾਈ ਦਾ ਐਲਾਨ

ਕੇਜਰੀਵਾਲ ਨੇ ਕੀਤਾ ਨਸ਼ਿਆਂ ਖਿਲਾਫ ਆਰ ਪਾਰ ਦੀ ਲੜਾਈ ਦਾ ਐਲਾਨ

Punjab Politics
ਲੁਧਿਆਣਾ, 18 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ, ਜਿਸ ਵਿੱਚ 'ਆਪ' ਦੇ ਸ਼ਾਸਨ ਅਧੀਨ ਪੰਜਾਬ ਦੀ ਤਰੱਕੀ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਨਸ਼ਿਆਂ ਵਿਰੁੱਧ ਲੜਾਈ, ਸਿਵਲ ਹਸਪਤਾਲ ਦੇ ਨਵੀਨੀਕਰਨ ਅਤੇ ਭ੍ਰਿਸ਼ਟਾਚਾਰ ਅਤੇ ਸੰਗਠਿਤ ਅਪਰਾਧ ਵਿਰੁੱਧ ਸਰਕਾਰ ਦੀਆਂ ਫੈਸਲਾਕੁੰਨ ਕਾਰਵਾਈਆਂ ਨੂੰ ਉਜਾਗਰ ਕਰਦੇ ਹੋਏ, ਕੇਜਰੀਵਾਲ ਨੇ ਇੱਕ ਖ਼ੁਸ਼ਹਾਲ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ 'ਆਪ' ਦੇ ਸਮਰਪਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪਿੰਡਾਂ ਦੇ ਖੇਡ ਮੈਦਾਨ, ਸਰਹੱਦ ਪਾਰ ਨਸ਼ਾ ਤਸਕਰੀ ਦਾ ਮੁਕਾਬਲਾ ਕਰਨ ਲਈ ਡਰੋਨ ਵਿਰੋਧੀ ਪ੍ਰਣਾਲੀਆਂ ਅਤੇ ਨਸ਼ੇ ਦੇ ਸ਼ਿਕਾਰ ਲੋਕਾਂ ਲਈ ਪੁਨਰਵਾਸ ਪ੍ਰਦਾਨ ਕਰਨ ਲਈ ਇੱਕ ਰਾਜ-ਵਿਆਪੀ ਨਸ਼ਾ ਜਨਗਣਨਾ ਵਰਗੀਆਂ ਪਰਿਵਰਤਨਸ਼ੀਲ ਪਹਿਲਕਦਮੀਆਂ ਦਾ ਐਲਾਨ ਕੀਤਾ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ਹੋਈ ਰੈਲੀ ਵਿੱਚ ਮੌਜੂਦ ਸਾਰਿਆਂ ਦਾ ਧੰਨਵਾਦ ਕੀਤਾ। ਆਪਣੇ ਸੰਬੋਧਨ ਦੌਰਾਨ, ਉਨ੍ਹਾਂ ਨੇ ਲੁਧਿਆਣਾ ਪੱਛਮੀ ਦ...
ਪੰਜਾਬ ਸਰਕਾਰ ਵਲੋਂ ਐਂਟੀ ਡਰੱਗ ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਰਕਾਰ ਵਲੋਂ ਐਂਟੀ ਡਰੱਗ ਹੈਲਪਲਾਈਨ ਨੰਬਰ ਜਾਰੀ

Breaking News
ਲੁਧਿਆਣਾ, 18 ਮਾਰਚ: ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ਼ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ। ਇੱਥੇ ਇਨਡੋਰ ਸਟੇਡੀਅਮ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਕ ਅਪ੍ਰੈਲ ਤੋਂ ਮੁੱਠੀ ਭਰ ਨਸ਼ਾ ਤਸਕਰਾਂ ਨੂੰ ਖਦੇੜਣ ਲਈ ਤਿੰਨ ਕਰੋੜ ਪੰਜਾਬੀ ਨਸ਼ਿਆਂ ਖਿਲਾਫ਼ ਮੈਦਾਨ ਵਿੱਚ ਨਿੱਤਰਨਗੇ ਕਿਉਂਕਿ ਇਹ ਤਸਕਰ ਪੈਸਾ ਕਮਾਉਣ ਲਈ ਸੂਬੇ ਦੀਆਂ ਪੀੜ੍ਹੀਆਂ ਬਰਬਾਦ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਇਕ ਅਪ੍ਰੈਲ ਤੋਂ ਨਸ਼ਿਆਂ ਦੇ ਖਿਲਾਫ਼ ਲੋਕ ਲਹਿਰ ਸ਼ੁਰੂ ਕਰੇਗੀ। ਉਨ੍ਹਾਂ ਨੇ ਹਰੇਕ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਸਿਪਾਹੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਵਰਕਰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪਿੰਡ-ਪਿੰਡ ਜਾਵੇਗਾ ਅਤੇ ਨਸ਼ਿਆਂ ਦੇ ਖਿਲਾਫ਼ ਇਹ ਫੈਸਲਾਕੁੰਨ ਜੰਗ ਹੋਵੇਗੀ।ਆਪ ਦੇ ਕੌਮੀ ਕਨਵੀਨਰ ਨੇ ਨਸ਼ਾ ਵਿਰੋਧੀ ਹੈਲਪਲਾਈਨ...
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਵਾਲੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ : ਭਗਵੰਤ ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਵਾਲੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ : ਭਗਵੰਤ ਮਾਨ

Breaking News
ਲੁਧਿਆਣਾ, 18 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ। ਇੱਥੇ ਇੰਡੋਰ ਸਟੇਡੀਅਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰੇਕ ਕਦਮ ਆਮ ਲੋਕਾਂ ਦੀ ਭਲਾਈ ਦੇ ਮੰਤਵ ਨਾਲ ਚੁੱਕਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਲਗਾਤਾਰ ਕੋਸ਼ਿਸ਼ਾਂ ਕਾਰਨ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਖ਼ੇਤਰ ਪਹਿਲੀ ਦਫ਼ਾ ਸਿਆਸੀ ਪਾਰਟੀਆਂ ਦੇ ਏਜੰਡੇ ਵਿੱਚ ਕੇਂਦਰ ਬਿੰਦੂ ਬਣੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਿਆਸੀ ਪਾਰਟੀ ਨੂੰ ਆਮ ਆਦਮੀ ਲਈ ਬੇਹੱਦ ਲਾਜ਼ਮੀ ਇਨ੍ਹਾਂ ਅਹਿਮ ਖ਼ੇਤਰਾਂ ਦੀ ਰੱਤੀ ਭਰ ਵੀ ਪਰਵਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਕਾਰਨ ਹੀ 56 ਇੰਚ ਦੀ ਛਾਤੀ ਹੋਣ ਦੇ ਦਮਗਜ਼ੇ ਮਾਰਨ ਵਾਲੇ ਲੀਡਰ ਹੁਣ ਅਰਵਿੰਦ ਕੇਜਰੀਵਾਲ ਤੋਂ ਡਰੇ ਹੋਏ ਹਨ।ਮੁੱਖ ਮੰਤਰੀ ਨੇ...
18ਵੇਂ ਦਿਨ 95 ਨਸ਼ਾ ਤਸਕਰ ਕੀਤੇ ਕਾਬੂ

18ਵੇਂ ਦਿਨ 95 ਨਸ਼ਾ ਤਸਕਰ ਕੀਤੇ ਕਾਬੂ

Hot News
ਚੰਡੀਗੜ੍ਹ, 18 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 18ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕਬਜ਼ੇ 'ਚੋਂ 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਅਤੇ 31000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ 18 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2231 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣ...
ਤਰਨਤਾਰਨ ‘ਚ ਹੋਣਗੇ ਐਂਟੀ ਡਰੋਨ ਟੈਕਨਾਲੋਜੀ ਦੇ ਟਰਾਇਲ

ਤਰਨਤਾਰਨ ‘ਚ ਹੋਣਗੇ ਐਂਟੀ ਡਰੋਨ ਟੈਕਨਾਲੋਜੀ ਦੇ ਟਰਾਇਲ

Breaking News
ਲੁਧਿਆਣਾ, 18 ਮਾਰਚ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੰਤਰਰਾਸ਼ਟਰੀ ਸਰਹੱਦ ਪਾਰੋਂ ਨਸ਼ਿਆਂ ਦੀ ਵੱਧ ਰਹੀ ਤਸਕਰੀ ਨਾਲ ਨਜਿੱਠਣ ਲਈ ਇੱਕ ਕ੍ਰਾਂਤੀਕਾਰੀ ਕਦਮ ਚੁੱਕਣ ਲਈ ਤਿਆਰ ਹੈ। ਅੱਜ ਲੁਧਿਆਣਾ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਲਦੀ ਹੀ ਅਤਿ-ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਹਾਸਲ ਕਰੇਗੀ, ਜਿਸ ਨਾਲ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਸ ਉੱਨਤ ਉਪਾਅ ਨੂੰ ਅਪਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਅਰੋੜਾ ਨੇ ਕਿਹਾ, "ਪੰਜਾਬ ਵਿੱਚ ਦਾਖਲ ਹੋਣ ਵਾਲੇ 90 ਫੀਸਦੀ ਤੋਂ ਵੱਧ ਨਸ਼ੇ ਅਜੇ ਵੀ ਡਰੋਨਾਂ ਰਾਹੀਂ ਪਾਕਿਸਤਾਨ ਤੋਂ ਆਉਂਦੇ ਹਨ। ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨਾ ਬੀ.ਐੱਸ.ਐੱਫ. ਅਤੇ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਉਨ੍ਹਾਂ ਦੀ ਅਸਫਲਤਾ ਨੇ ਪੰਜਾਬ ਨੂੰ ਇਹ ਮਹੱਤਵਪੂਰਨ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਹੈ। ਨਵੀਂ ਤਕਨੀਕ 10 ਕਿੱਲੋਮੀਟਰ ਤੱਕ ਡਰੋਨਾਂ ਦੀ ਪਛਾਣ, ਟਰੈਕ ਅਤੇ ਨਿਸ਼ਕਿਰਿਆ ਨੂ...
ਪੰਜਾਬ ਸਰਕਾਰ ਨੇ ਨਸ਼ੇ ਦੇ ਮੁਕੰਮਲ ਖਾਤਮੇ ਲਈ ਦ੍ਰਿੜ

ਪੰਜਾਬ ਸਰਕਾਰ ਨੇ ਨਸ਼ੇ ਦੇ ਮੁਕੰਮਲ ਖਾਤਮੇ ਲਈ ਦ੍ਰਿੜ

Hot News
ਮੋਗਾ, 18 ਮਾਰਚ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸੌਂਦ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ 'ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕੱਸੀ ਜਾਂਦੀ।ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੋਗਾ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ/ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾ...