Thursday, October 1Malwa News
Shadow

Tag: latest news

ਖੂਨਦਾਨ ਕਰਨਾ ਮਹਾਨ ਮਨੁੱਖੀ ਸੇਵਾ, ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਖੂਨਦਾਨ ਕਰਨਾ ਮਹਾਨ ਮਨੁੱਖੀ ਸੇਵਾ, ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 24 ਸਤੰਬਰ: ਰੇਹੜੀ-ਫੜੀ ਤੇ ਖੋਖਾ ਯੂਨੀਅਨ ਵੱਲੋਂ ਵਪਾਰ ਮੰਡਲ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ 50 ਯੂਨਿਟ ਖੂਨ ਇਕੱਤਰ ਕੀਤਾ ਗਿਆ।       ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਮਨੁੱਖੀ ਸੇਵਾ ਹੈ ਅਤੇ ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਮਰੀਜ਼ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਨੂੰ ਅਜਿਹੇ ਸਮਾਜ ਸੇਵੀ ਕਾਰਜਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਖੂਨਦਾਨੀਆਂ ਨੂੰ ਇਸ ਨੇਕ ਉਪਰਾਲੇ ਲਈ ਵਧਾਈ ਦਿੱਤੀ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।      ਇਸ ਮੌਕੇ ਸ. ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਕੈਂਪ ਦੇ ਆਯੋਜਕ ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 24 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਨੂੰ ਲੋਕ-ਭਲਾਈ ਦੀ ਨੀਂਹ ਮੰਨਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੀ ਕੋਈ ਵੀ ਲੋੜਵੰਦ ਮਹਿਲਾ ਆਪਣੇ ਹੱਕ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਜੀਵਨ ਜਿਊਣ ਦਾ ਮੌਕਾ ਦੇਣਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਕਰੀਬ 624 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ 7 ਲੱਖ ਤੋਂ ਵੱਧ ਔਰਤਾਂ ਨੂੰ ਨਿਯਮਤ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਵਿੱਤੀ ਸਾਲ ਲਈ ਇਸ ਸਕੀਮ ਵਾਸਤੇ 1200 ਕਰੋੜ ਰੁਪਏ ਤੋਂ...
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ 16,227 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਖ਼ਰੀਦੀਆਂ ਹਨ। ਇਸ ਬਦਲਾਅ ਵਿੱਚ ਸੁਹਿਰਦ ਸਹਿਯੋਗ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 10,000 ਤੋਂ ਵੱਧ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਕਰਨ ਵਾਲੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਹੈ। ਅੱਜ ਇੱਥੇ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਅਨੁਰਾਗ ਵਰਮਾ ਦੇ ਨਾਲ, ਆਗਾਮੀ ਹਾੜ੍ਹੀ ਦੇ ਬਿਜਾਈ ਸੀਜ਼ਨ ਲਈ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਲਈ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀਐਚਸ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

Hot News
ਚੰਡੀਗੜ੍ਹ, 24 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ  ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 247ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 285 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 73,415 ਹੋ ਗਈ ਹੈ। ਇਸ ਤੋਂ ਇਲਾਵਾ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

Breaking News
ਚੰਡੀਗੜ੍ਹ; 24 ਸਤੰਬਰ 2026 ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਜੂਨੀਅਰ ਰੈਜ਼ੀਡੈਂਟਸ (ਜੇ.ਆਰ.) ਦੀਆਂ 110 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪ੍ਰਵਾਨਿਤ ਜੇ.ਆਰ. ਅਸਾਮੀਆਂ ਦੀ ਕੁੱਲ ਗਿਣਤੀ 97 ਤੋਂ ਵੱਧ ਕੇ 207 ਹੋ ਗਈ ਹੈ। ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਧੁਰਾ ਬਣਾਉਣ ਲਈ ਵਚਨਬੱਧ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ ਵੱਲੋਂ 24 ਵਿਭਾਗਾਂ ਵਿੱਚ ਐਫੀਲੀਏਸ਼ਨ ਦੀ ਮਨਜ਼ੂਰੀ ਦਿੱਤੇ ਜਾਣ ਉਪਰੰਤ, ਏਮਜ਼ ਮੋਹਾਲੀ ਵਿਖੇ ਪੋਸਟ-ਗ੍ਰੈਜੂਏਟ ਦੀਆਂ ਸਾਲਾਨਾ ਸੀਟਾਂ ਵੱਧ ਕੇ 69 ਪ੍ਰਤੀ ਸਾਲ ਹੋ ਗਈਆਂ ਹਨ। ਇਸ ਕਾਰਨ ਤਿੰਨ ਸਾ...
ਕਿਸਾਨ ਦੀ ਲਾਗਤ ਘਟੇ ਅਤੇ ਆਮਦਨ ਵਧੇ, ਉਹੀ ਤਕਨੀਕ ਅਸਲੀ ਇਨੋਵੇਸ਼ਨ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕਿਸਾਨ ਦੀ ਲਾਗਤ ਘਟੇ ਅਤੇ ਆਮਦਨ ਵਧੇ, ਉਹੀ ਤਕਨੀਕ ਅਸਲੀ ਇਨੋਵੇਸ਼ਨ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 23 ਸਤੰਬਰ — ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨ ਦੀ ਲਾਗਤ ਘਟੇ, ਮਿਹਨਤ ਘੱਟ ਹੋਵੇ ਅਤੇ ਫ਼ਸਲ ਦਾ ਮੁਨਾਫ਼ਾ ਵਧੇ, ਉਹੀ ਤਕਨੀਕ ਉਸ ਲਈ ਅਸਲੀ ਇਨੋਵੇਸ਼ਨ (ਨਵੀਨਤਾ) ਹੈ। ਕਿਸੇ ਵੀ ਤਕਨੀਕ ਦੀ ਅਸਲੀ ਸਫਲਤਾ ਕਿਸਾਨ ਦੇ ਹਿਸਾਬ-ਕਿਤਾਬ ਦੀ ਕਾਪੀ ਵਿੱਚ ਦਿਖਾਈ ਦੇਣੀ ਚਾਹੀਦੀ ਹੈ। ਕਿਸਾਨ ਲਈ ਉਹੀ ਤਕਨੀਕ ਲਾਹੇਵੰਦ ਹੈ, ਜੋ ਉਸ ਦੀ ਪਹੁੰਚ ਵਿੱਚ ਹੋਵੇ, ਆਸਾਨੀ ਨਾਲ ਵਰਤੀ ਜਾ ਸਕੇ ਅਤੇ ਜਿਸ ਦੀ ਮੁਰੰਮਤ ਵੀ ਪਿੰਡ ਦੇ ਆਸ-ਪਾਸ ਹੋ ਸਕੇ। ਮੁੱਖ ਮੰਤਰੀ ਬੁੱਧਵਾਰ ਨੂੰ ਕੁਰੂਕਸ਼ੇਤਰ ਦੇ ਲਾਡਵਾ ਵਿੱਚ ਸੀ.ਆਈ.ਆਈ. ਦੀ ਪੰਜਵੀਂ ‘ਇਨੋਵੇਟਿਵ ਫਾਰਮਰਜ਼ ਮੀਟ’ ਦੇ ਸਮਾਪਤੀ ਮੌਕੇ ਬੋਲ ਰਹੇ ਸਨ। ਮੁੱਖ ਮੰਤਰੀ ਨੇ ਇਸ ਮੌਕੇ ਲਗਾਈ ਗਈ ਖੇਤੀ ਸੰਦਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਅਤੇ ਜਾਇਜ਼ਾ ਲਿਆ। ਇਸ ਦੇ ਨਾਲ ਹੀ ਪ੍ਰਗਤੀਸ਼ੀਲ ਕਿਸਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਇਨੋਵੇਟਿਵ ਫਾਰਮਰਜ਼ ਮੀਟ ਦੀ ਖਾਸੀਅਤ ਇਹ ਹੈ ਕਿ ਚਰਚਾ ਵੱਡੇ ਸ਼ਹਿਰਾਂ ਜਾਂ ਹਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਨੂੰ ਸਿੱਧਾ ਕਿਸਾਨਾਂ ਦੇ ਵਿਚਕਾਰ ਲਿਜਾਇਆ ਜਾ ਰਿਹਾ ਹੈ। ...

ਪਟਿਆਲਾ ਵਿੱਚ ਖੇਡ ਅਕੈਡਮੀ ਵਿੱਚ ਖਿਡਾਰੀਆਂ ਨੂੰ ਮਿਲੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪਟਿਆਲਾ ਵਿੱਚ ਖੇਡ ਅਕੈਡਮੀ ਵਿੱਚ ਖਿਡਾਰੀਆਂ ਨੂੰ ਮਿਲੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 23 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪਟਿਆਲਾ ਦੇ ਦੌਲਤਪੁਰ ਵਿੱਚ ਕ੍ਰਿਕਟ ਅਕੈਡਮੀ ਵਿੱਚ ਨੌਜਵਾਨ ਖਿਡਾਰੀਆਂ ਅਤੇ ਬੱਚਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਖਿਡਾਰੀਆਂ ਨਾਲ ਕ੍ਰਿਕਟ ਵੀ ਖੇਡੀ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਮੁੱਖ ਮੰਤਰੀ ਨੇ ਨੌਜਵਾਨ ਖਿਡਾਰੀਆਂ ਨੂੰ ਨਸ਼ਿਆਂ ਅਤੇ ਨਕਾਰਾਤਮਕਤਾ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਅਤੇ ਸ਼ਕਤੀਸ਼ਾਲੀ ਸਮਾਜ ਦੀ ਸਿਰਜਣਾ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਮੁੱਖ ਮੰਤਰੀ ਨੂੰ ਆਪਣੇ ਵਿਚਕਾਰ ਇੱਕ ਆਮ ਨਾਗਰਿਕ ਵਾਂਗ ਦੇਖ ਕੇ ਨੌਜਵਾਨ ਖਿਡਾਰੀ ਕਾਫੀ ਉਤਸ਼ਾਹਿਤ ਨਜ਼ਰ ਆਏ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਪੂਰੇ ਉਤਸ਼ਾਹ ਨਾਲ ਗੱਲਬਾਤ ਕੀਤੀ।...
ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ ‘ਆਪ’ ਵਿੱਚ ਸ਼ਾਮਲ

ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ ‘ਆਪ’ ਵਿੱਚ ਸ਼ਾਮਲ

Hot News, Punjab Politics
ਚੰਡੀਗੜ੍ਹ 23 ਸਤੰਬਰ- ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ ਸਿੰਘ ਪੋਵਾਰ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ 'ਆਪ' ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਦੀਆਂ ਜਨ-ਹਿੱਤੈਸ਼ੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਇਮਾਨਦਾਰ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਣਤੇਜ ਸਿੰਘ ਪੋਵਾਰ ਵਰਗੇ ਸੂਝਵਾਨ ਅਤੇ ਪਰੰਪਰਾਗਤ ਪਰਿਵਾਰਕ ਪਿਛੋਕੜ ਵਾਲੇ ਆਗੂ ਦੇ ਆਉਣ ਨਾਲ ਜਲੰਧਰ ਅਤੇ ਆਸ-ਪਾਸ ਦੇ ਖੇਤਰ ਵਿੱਚ ਪਾਰਟੀ ਸ...
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

Hot News, Punjab Politics
ਚੰਡੀਗੜ੍ਹ, 23 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਤੇ ਭੁਪਿੰਦਰ ਸਿੰਘ ਸ਼ੇਖੂਪੁਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ 'ਤੇ ਆਧਾਰਤ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਉੱਚ-ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਾ ਮੰਗ ਪੱਤਰ ਸੌਂਪਿਆ। ਵਫ਼ਦ ਨੇ ਕਿਹਾ, "ਪਿਛਲੇ ਕਈ ਦਿਨਾਂ ਤੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ...