ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 29 ਜੁਲਾਈ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਚੰਡੀਗੜ੍ਹ ਵਿੱਚ ਬਹੁ-ਉਦੇਸ਼ੀ ਸਿਹਤ ਸੁਪਰਵਾਈਜ਼ਰ (ਪੁਰਸ਼/ਮਹਿਲਾ) ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਸਿਹਤ ਖੇਤਰ ਦੇ ਮੂਹਰਲੀ ਲਾਇਨ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ, ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਕੰਮ ਵਾਲੀ ਥਾਂ 'ਤੇ ਆ ਰਹੀਆਂ ਵਿਹਾਰਕ ਚੁਣੌਤੀਆਂ ਨੂੰ ਵਿਸਥਾਰ ਨਾਲ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸੀ।
ਇਸ ਮੌਕੇ ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਨੈਸ਼ਨਲ ਹੈਲਥ ਮਿਸ਼ਨ ਹਰਿਆਣਾ ਦੇ ਮਿਸ਼ਨ ਡਾਇਰੈਕਟਰ ਸ੍ਰੀ ਆਰ. ਐੱਸ. ਢਿੱਲੋਂ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਵੀਰੇਂਦਰ ਯਾਦਵ ਸਮੇਤ ਵਿਭਾਗ ਦੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਿਹਤ ਮੰਤਰੀ ਦੇ ਸਾਹਮਣੇ ਰੱਖੀਆਂ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਹੁਤ...








