ਫਿਰੋਜ਼ਪੁਰ ਨੇ ਰੂਪਨਗਰ ਨੂੰ ਹਰਾ ਕੇ ਰੱਸਾ ਕਸ਼ੀ ਦਾ ਖਿਤਾਬ ਜਿੱਤਿਆ
ਰੂਪਨਗਰ, 18 ਨਵੰਬਰ: 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤਹਿਤ ਅੰਡਰ-17 ਲੜਕੀਆਂ ਦੇ ਰੱਸਾ ਕਸ਼ੀ ਮੁਕਾਬਲੇ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ।
ਇਸ ਸਬੰਧੀ ਜ਼ਿਲ੍ਹਾ ਖੇਡ ਕੋ-ਆਰਡੀਨੇਟਰ ਸ਼ਰਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ 20 ਜ਼ਿਲ੍ਹਿਆਂ ਦੀਆਂ ਲਗਭਗ 240 ਖਿਡਾਰਨਾਂ ਨੇ ਜੇਤੂ ਟਰਾਫ਼ੀ ਹਾਸਲ ਕਰਨ ਲਈ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਮੌਕੇ ਸ੍ਰੀਮਤੀ ਭਾਰਤੀ ਸੈਣੀ, ਡਾਇਰੈਕਟਰ ਨੇਤਾ ਜੀ ਮਾਡਲ ਸਕੂਲ ਅਤੇ ਸ੍ਰੀਮਤੀ ਸੀਮਾ, ਪ੍ਰਿੰਸੀਪਲ ਨੇਤਾ ਜੀ ਮਾਡਲ ਸਕੂਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ ਵਿੱਚ ਰੂਪਨਗਰ ਨੇ ਲੁਧਿਆਣਾ ਨੂੰ ਅਤੇ ਦੂਜੇ ਸੈਮੀਫਾਈਨਲ ਵਿੱਚ ਫਿਰੋਜ਼ਪੁਰ ਨੇ ਮਾਨਸਾ ਨੂੰ ਹਰਾ ਕੇ ਫਾਈਨਲ ਵਿੱਚ ਜਗ੍ਹ...








