ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 23 ਸਤੰਬਰ: ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਇੱਕ ਹੋਰ ਪ੍ਰੇਰਣਾਦਾਇਕ ਉਦਾਹਰਨ ਸਾਹਮਣੇ ਆਇਆ ਹੈ, ਜਿੱਥੇ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀ ਇੱਕ ਨੰਨ੍ਹੀ ਬੱਚੀ ਨੂੰ ਹੁਣ ਇੱਕ ਪਿਆਰ ਭਰੇ ਅਤੇ ਸੁਰੱਖਿਅਤ ਪਰਿਵਾਰ ਦੀ ਛਾਂ ਮਿਲੀ ਹੈ। ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਇਹ ਬੱਚੀ ਹੁਣ ਆਪਣੇ ਜੀਵਨ ਦੇ ਇੱਕ ਨਵੇਂ ਅਧਿਆਇ ਵਿੱਚ ਦਾਖ਼ਲ ਹੋ ਗਈ ਹੈ, ਜਿੱਥੇ ਉਸਨੂੰ ਪਿਆਰ, ਸਨੇਹ, ਸੁਰੱਖਿਆ ਅਤੇ ਬਿਹਤਰ ਭਵਿੱਖ ਦੀਆਂ ਸੰਭਾਵਨਾਵਾਂ ਮਿਲਣਗੀਆਂ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਬੱਚਿਆਂ ਨੂੰ ਮੁਸ਼ਕਲ ਹਾਲਾਤਾਂ ਵਿਚੋਂ ਬਾਹਰ ਕੱਢਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨਪੂਰਨ ਜੀਵਨ, ਸੁਰੱਖਿਅਤ ਭਵਿੱਖ ਅਤੇ ਪਰਿਵਾਰਕ ਪਿਆਰ ਦਾ ਅਹਿਸਾਸ ਕਰਵਾਉਣਾ ਵੀ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਗਰੀਬੀ, ਬੇਸਹਾਰਾਪਣ ਜਾਂ ਹਾਲਾਤਾਂ ਦਾ ਸ਼ਿਕਾਰ ਹੋ ਕੇ ਆਪਣੇ ਬਚਪਨ ਤੋਂ ਵਾਂਝਾ ਨਾ ਰਹ...








