ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ‘ਚ ਚੁੱਕੇ ਵੱਡੇ ਕਦਮ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 21 ਸਤੰਬਰ : ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਨਸਰਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਹਰੇਕ ਪਰਿਵਾਰ ਲਈ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਲਈ ਸਿਹਤ ਸੁਰੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਵੱਡੇ ਕਦਮ ਚੁੱਕੇ ਗਏ ਹਨ ਜਿਸ ਨਾਲ ਰਾਜ ਦੇ ਹਰ ਖੇਤਰ ਦੇ ਲਗਭਗ ਹਰ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲੀਆ...








