ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼
ਚੰਡੀਗੜ੍ਹ, 21 ਸਤੰਬਰ: ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ।
ਲੋਕਾਂ ਦੀ ਸਿਹਤ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ, ਖਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ।
ਡਾ. ਬਲਬੀਰ ਸਿੰਘ ਨੇ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪੂਰੀ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ  ...








