ਅੰਤਰ ਕਾਲਜ ਜੋਨ ‘ਸੀ’ ਕ੍ਰਿਕਟ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਜਿੱਤਿਆ ਪਹਿਲਾ ਸਥਾਨ
ਰੂਪਨਗਰ, 19 ਸਤੰਬਰ 2026: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰ ਕਾਲਜ ਜੋਨ ‘ਸੀ’ ਦੇ ਕ੍ਰਿਕਟ ਮੁਕਾਬਲੇ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੋਪੜ ਦੇ ਖੇਡ ਮੈਦਾਨ ਵਿਖੇ 14 ਤੋਂ 19 ਸਤੰਬਰ 2026 ਤੱਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ 7 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ।
ਮੁਕਾਬਲਿਆਂ ਦੇ ਪਹਿਲੇ ਦਿਨ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਕਾਲਜਾਂ ਤੋਂ ਪਹੁੰਚੀਆਂ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਸਬੰਧਤ ਕਾਲਜਾਂ ਦੇ ਪ੍ਰਿੰਸੀਪਲਾਂ, ਟੀਮ ਇੰਚਾਰਜਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਖੇਡ ਭਾਵਨਾ ਅਤੇ ਮਿਹਨਤ ਨਾਲ ਆਪਣੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਵਾਈਸ ਪ੍ਰਿੰਸੀਪਲ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਰੋਪੜ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰ...








