ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ/ਲੁਧਿਆਣਾ, 18 ਸਤੰਬਰ: ਪੰਜਾਬ ਪੁਲਿਸ ਵੱਲੋਂ 12 ਤੋਂ 18 ਸਾਲ ਦੀ ਉਮਰ ਦੀਆਂ ਕਿਸ਼ੋਰ ਲੜਕੀਆਂ ਲਈ ਵਿਆਪਕ ਜਾਗਰੂਕਤਾ ਅਤੇ ਸਸ਼ਕਤੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਉਨ੍ਹਾਂ ਦੀ ਸਿਹਤ, ਸੁਰੱਖਿਆ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਸਬੰਧੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੀ ਪ੍ਰਧਾਨਗੀ ਹੇਠ ਲੁਧਿਆਣਾ ਪੁਲਿਸ ਲਾਈਨਜ਼ ਦੇ ਕਾਨਫਰੰਸ ਹਾਲ ਵਿਖੇ ਵਿਭਾਗਾਂ ਅਤੇ ਏਜੰਸੀਆਂ ਦਰਮਿਆਨ ਸਾਂਝੇ ਪ੍ਰੋਗਰਾਮ ਦੀ ਸ਼ੁਰੂਆਤ ਸਬੰਧੀ ਤਿਆਰੀਆਂ ਵਜੋਂ ਇੱਕ ਤਾਲਮੇਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਬਿਹਤਰ ਪਹੁੰਚ ਲਈ ਕਾਰਵਾਈਯੋਗ ਮਾਡਿਊਲ ਤਿਆਰ ਲਈ ਮੁੱਖ ਪ੍ਰਸ਼ਾਸਕੀ, ਮੈਡੀਕਲ, ਵਿਦਿਅਕ ਅਤੇ ਸਮਾਜਿਕ ਭਾਈਵਾਲ ਵਿਭਾਗ ਇੱਕ ਮੰਚ ‘ਤੇ ਇਕੱਠੇ ਹੋਏ। ਮੀਟਿੰਗ ਦੌਰਾਨ ਉਨ੍ਹਾਂ ਇਲਾਕਿਆਂ ਦੀ ਪਛਾਣ ਕਰਨ ਅਤੇ ਲੋੜੀਂਦੀ ਕਰਵਾਈ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਜਿੱਥੇ ਲੋਕ ਸਮਾਜਿਕ-ਆਰਥਿਕ ਪੱਖੋਂ ਕਮਜ਼ੋਰ ਹਨ ਅਤੇ ਜਿੱਥੇ ਨੌਜਵਾਨ ਕੁੜੀਆਂ ਵਿਰੁੱਧ ਅਪਰਾਧਾ...








