Wednesday, November 25Malwa News
Shadow

Tag: latest news

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

Hot News
ਚੰਡੀਗੜ੍ਹ, 18 ਨਵੰਬਰ: ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੰਜਾਬ ਦੇ ਪ੍ਰਧਾਨ ਇੰਜ. ਨਿਰਮਲ ਸਿੰਘ ਭੰਗੂ ਨੇ ਸੀਨੀਅਰ ਅਧਿਕਾਰੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਅੱਜ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ। ਇਸ ਮੌਕੇ ਇੰਜ. ਨਿਰਮਲ ਸਿੰਘ ਭੰਗੂ ਨੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਪੰਜਾਬ ਅਤੇ ਲੋਕ ਨਿਰਮਾਣ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਹਰਭਜਨ ਸਿੰਘ  ਦੀ ਇਹ ਪ੍ਰਾਪਤੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਕੇ ਸਿੱਖਿਆ ਰਾਹੀਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਇੰਜ. ਇੰਦਰਜੀਤ ਸਿੰਘ, ਨਿਗਰਾਨ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਵਿੰਦਰ ਸਿੰਘ ਮੂਨ, ਨਿਗਰਾਨ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਿਲਭਾਗ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਦਵਿੰਦਰਪਾਲ ਸਿੰਘ, ਕਾਰਜਕਾਰੀ ਇੰਜ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

Hot News
ਚੰਡੀਗੜ੍ਹ, 18 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’  ਮੁਹਿੰਮ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 302ਵੇਂ ਦਿਨ, ਪੁਲਿਸ ਟੀਮਾਂ ਨੇ 204 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 85,084 ਹੋ ਗਈ ਹੈ। ਇਸ ਤੋਂ ਇਲਾਵਾ 181 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼*

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼*

Breaking News
ਚੰਡੀਗੜ੍ਹ; 18 ਨਵੰਬਰ 2026: ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਔਰਤਾਂ ਲਈ ਕੰਮਕਾਜੀ ਥਾਵਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਮ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਔਰਤਾਂ ਦਾ ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਅੰਦਰੂਨੀ ਕਮੇਟੀਆਂ ਦੇ ਗਠਨ ਬਾਰੇ ਮੁਕੰਮਲ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਇਹ ਵੀ ਹੁਕਮ ਦਿੱਤਾ ਕਿ ਕਮੇਟੀ ਮੈਂਬਰਾਂ ਦੇ ਨਾਂ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣ। ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਤੋਂ ਮੁਕੰਮਲ ਪਾਲਣਾ ਰਿਪੋਰਟ ਮੰਗਣ ਦੇ ਨਿਰਦੇਸ਼ ਦਿੱਤੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ...
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਸ਼ਾਹਕੋਟ (ਜਲੰਧਰ), 18 ਨਵੰਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਰਹੇਗੀ, ਓਨਾ ਸਮਾਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਭਲਾਈ ਤੇ ਵਿਕਾਸ ਉਨ੍ਹਾਂ ਦੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।ਜਲੰਧਰ ਦੇ ਪਿੰਡ ਦੋਨੇਵਾਲ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਪੰਜਾਬ ਵਿੱਚ ਉਨ੍ਹਾਂ ਦੇ ਕਾਰਜਕਾਲ ਨੂੰ ਲੈ ਕੇ ਚੁਣੌਤੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੂਬੇ 'ਤੇ ਰਾਜ ਕੀਤਾ ਅਤੇ ਜਿਨ੍ਹਾਂ ਦੇ ਰਾਜ ਵਿੱਚ ਨਸ਼ਿਆਂ ਦਾ ਕਾਰੋਬਾਰ ਫੈਲਿਆ, ਉਹੀ ਪਾਰਟੀਆਂ ਹੁਣ ਬਦਲਾਅ ਦੇ ਵਾਅਦੇ ਕਰ ਰਹੀਆਂ ਹਨ।ਪਾਰਦਰਸ਼ੀ ਸਰਕਾਰੀ ਭਰਤੀ, ਭਲਾਈ ਪਹਿਲਕਦਮੀਆਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ...
ਮੰਡੀਆਂ ਵਿੱਚ ਉਮੀਦ ਤੋਂ ਵੱਧ ਜਿਣਸ ਦੀ ਆਮਦ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਜ਼ੋਰ : ਰਿਚਾ ਗੋਇਲ

ਮੰਡੀਆਂ ਵਿੱਚ ਉਮੀਦ ਤੋਂ ਵੱਧ ਜਿਣਸ ਦੀ ਆਮਦ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਜ਼ੋਰ : ਰਿਚਾ ਗੋਇਲ

Local
ਮਾਲੇਰਕੋਟਲਾ, 17 ਨਵੰਬਰ:                 ਮੰਡੀਆਂ ਵਿੱਚ ਅਨੁਮਾਨ ਤੋਂ ਵੱਧ ਜਿਣਸ ਦੀ ਆਮਦ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਅਤੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।                ਉਪ ਮੰਡਲ ਮੈਜਿਸਟ੍ਰੇਟ ਅਮਰਗੜ੍ਹ ਰਿਚਾ ਗੋਇਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।               ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਉਮੀਦ ਤੋਂ ਵੱਧ ਜਿਣਸ ਪੁੱਜਣ ਕਾਰਨ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ 'ਤੇ ਵਾਧੂ ਦਬਾਅ ਪੈਣਾ ਸੁਭਾਵਿਕ ਹੈ, ਪਰ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਦਰਮਿਆਨ ਆਪਸੀ ਤਾਲਮੇਲ ਨੂੰ ਹੋਰ...
ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ – ਜਤਿੰਦਰ ਮਸੀਹ ਗੌਰਵ

ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ – ਜਤਿੰਦਰ ਮਸੀਹ ਗੌਰਵ

Local
ਰੂਪਨਗਰ, 17 ਨਵੰਬਰ: ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਗੌਰਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ ਅਤੇ ਵਚਨਬੱਧਤਾ ਹੈ। ਮੀਟਿੰਗ ਦੌਰਾਨ ਉਨ੍ਹਾਂ ਈਸਾਈ ਅਤੇ ਮੁਸਲਿਮ ਭਾਈਚਾਰੇ ਨੂੰ ਮ੍ਰਿਤਕਾਂ ਦੇ ਸਸਕਾਰ ਦੀ ਬਜਾਏ ਦਫ਼ਨਾਉਣ ਲਈ ਦਰਪੇਸ਼ ਮੁਸ਼ਕਲਾਂ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਬਰਸਤਾਨਾਂ ਨਾਲ ਸਬੰਧਤ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਬਰਸਤਾਨਾਂ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹਨ, ਉੱਥੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਕਬਰਸਤਾਨਾਂ ਵਿੱਚ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਬੁਨ...
21 ਤੋਂ 30 ਨਵੰਬਰ ਤੱਕ ਕਰਵਾਏ ਜਾਣ ਵਾਲੇ ਪੰਜਾਬ ਸਖੀ ਸ਼ਕਤੀ ਮੇਲਾ ਅਤੇ ਰਿਵਰ ਫੈਸਟੀਵਲ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

21 ਤੋਂ 30 ਨਵੰਬਰ ਤੱਕ ਕਰਵਾਏ ਜਾਣ ਵਾਲੇ ਪੰਜਾਬ ਸਖੀ ਸ਼ਕਤੀ ਮੇਲਾ ਅਤੇ ਰਿਵਰ ਫੈਸਟੀਵਲ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

Local
ਰੂਪਨਗਰ, 17 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 21 ਤੋਂ 30 ਨਵੰਬਰ ਤੱਕ ਮੇਲਾ ਗਰਾਊਂਡ, ਨਹਿਰੂ ਸਟੇਡੀਅਮ ਦੇ ਸਾਹਮਣੇ ਕਰਵਾਏ ਜਾ ਰਹੇ 'ਪੰਜਾਬ ਸਖੀ ਸ਼ਕਤੀ ਮੇਲਾ ਅਤੇ ਰਿਵਰ ਫੈਸਟੀਵਲ' ਦੇ ਸੁਚੱਜੇ ਅਤੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮੇਲੇ ਲਈ ਚੱਲ ਰਹੀਆਂ ਤਿਆਰੀਆਂ ਅਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਦੇ ਹਰ ਪੱਖ ਨਾਲ ਜੁੜੇ ਪ੍ਰਬੰਧ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤਾਂ ਜੋ ਮੇਲੇ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਆਵਾਜਾਈ, ਪਾਰਕਿੰਗ ਅਤੇ ਸੁਰੱਖਿਆ ਦੇ ...
ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼

ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼

Local
ਹੁਸ਼ਿਆਰਪੁਰ, 17 ਨਵੰਬਰ: ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਜਿਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ 30 ਨਵੰਬਰ 2026 ਤੱਕ ਅਧਿਕਾਰਤ ਪੋਰਟਲ https://se.census.gov.in/ ਰਾਹੀਂ ਆਪਣੀ ਜਾਣਕਾਰੀ ਦਰਜ ਕਰਵਾ ਕੇ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਲੋੜ ਪੈਣ ’ਤੇ ਹੈਲਪਲਾਈਨ ਨੰਬਰ 1855 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨਾਲ ਜਨਗਣਨਾ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਨੇ ਸਵੈ-ਗਣਨਾ ਪ੍ਰਕਿਰਿਆ ਵਿੱਚ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਲਈ ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਭਾਗੀਦਾਰੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

Hot News
ਸੰਗਰੂਰ, 16 ਨਵੰਬਰ       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਤੇ ਆਪਣੇ ਪਰਿਵਾਰ ਦੀ ਸਵੈ-ਗਣਨਾ ਪੂਰੀ ਕਰ ਕੇ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਅਤੇ ਹਰ ਪੰਜਾਬੀ ਨੂੰ ਇਸ ਅਹਿਮ ਰਾਸ਼ਟਰੀ ਕਾਰਜ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਲੋਕਾਂ ਨੂੰ 16 ਤੋਂ 30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਪੂਰੀ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪਰਿਵਾਰਾਂ, ਪਰਿਵਾਰਕ ਮੈਂਬਰਾਂ, ਆਮਦਨ, ਸਿੱਖਿਆ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਸਹੀ ਅੰਕੜੇ ਪੰਜਾਬ ਦੀ ਭਵਿੱਖੀ ਯੋਜਨਾਬੰਦੀ ਅਤੇ ਵਿਕਾਸ ਨੀਤੀਆਂ ਦੀ ਨੀਂਹ ਬਣਨਗੇ। ਲੋਕਾਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਇਸ ਲਈ ਕਿਸੇ ਵੀ ਦਸਤਾਵੇਜ਼ ਦੀ ਲੋੜ ਨਹੀਂ ਪਵੇਗੀ ਅਤੇ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰਹੇਗੀ, ਉਨ੍ਹਾਂ ਪੰਜਾਬੀਆਂ ਨੂੰ ਸਹੀ ਵੇਰਵੇ ਦੇਣ ਅਤੇ ਸੂਬੇ ਦੇ ਵਿਕਾਸ ਦਾ ਖਾਕਾ ਤਿਆਰ ਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਵਿੱਚ ਜਨਗ...
ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ — ਅਮਨ ਅਰੋੜਾ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ — ਅਮਨ ਅਰੋੜਾ

Hot News
ਸੁਨਾਮ, 17 ਨਵੰਬਰ-    ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਦੇ ਸਟੇਡੀਅਮ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਥਾਨਕ ਖਿਡਾਰੀਆਂ, ਕੋਚਾਂ, ਖੇਡ ਪ੍ਰੇਮੀਆਂ ਅਤੇ ਵਾਰਡ ਕੌਂਸਲਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮੰਗ ਮੌਕੇ ’ਤੇ ਹੀ ਪ੍ਰਵਾਨ ਕਰਦਿਆਂ ਕਿਹਾ ਕਿ ਸਟੇਡੀਅਮ ਦੇ ਮੈਦਾਨ ਵਿੱਚ ਲੰਮੀ ਛਾਲ ਲਈ ਰੇਤ ਵਾਲੀ ਪਿੱਟ ਮੈਦਾਨ ਦੇ ਇੱਕ ਪਾਸੇ ਬਣਾਈ ਜਾਵੇਗੀ। ਮੀਟਿੰਗ ਦੌਰਾਨ ਖਿਡਾਰੀਆਂ ਅਤੇ ਵਾਰਡ ਨੁਮਾਇੰਦਿਆਂ ਨੇ ਦੱਸਿਆ ਕਿ ਇਲਾਕੇ ਦੇ ਸੈਂਕੜੇ ਬੱਚੇ ਅਤੇ ਨੌਜਵਾਨ ਰੋਜ਼ਾਨਾ ਇਸ ਸਟੇਡੀਅਮ ਵਿੱਚ ਅਭਿਆਸ ਕਰਨ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਇੱਥੇ ਹਰ ਸਾਲ ਫੁੱਟਬਾਲ ਟੂਰਨਾਮੈਂਟ ਕਰਵਾਏ ਜਾਂਦੇ ਹਨ ਅਤੇ ਇਸ ਮੈਦਾਨ ਤੋਂ ਆਪਣਾ ਖੇਡ ਸਫ਼ਰ ਸ਼ੁਰੂ ਕਰਨ ਵਾਲੇ ਕਈ ਖਿਡਾਰੀਆਂ ਨੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਸੁਨਾਮ ਦਾ ਨਾਂ ਰੌਸ਼ਨ ਕੀਤਾ ਹੈ। ਖਿਡਾਰੀਆਂ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਸੌਂਪਣ ਦੇ ਨਾਲ-ਨਾਲ ਪਿੱਟ ਲਈ ਸੁਝਾਈ ਥਾਂ ਦਾ ਨਕਸ਼ਾ ਅਤੇ ਲੋੜੀਂਦੇ ਮਾਪ ਵੀ ਪੇਸ਼ ਕੀਤੇ। ਅਮਨ ਅਰੋੜਾ ਨੇ ਕਿਹਾ ਕਿ ਖਿਡਾਰੀਆਂ ਵੱਲੋਂ ਪੇਸ਼ ਕੀਤੇ ਨਕ...