ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ, ਜਦ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ। ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਦੇ ਮੁਕਾਬਲੇ ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ ਅਤੇ ਇਸ ਨੂੰ 100 ਫ਼ੀਸਦੀ ਤੱਕ ਲੈ ਕੇ ਜਾਣ ਦਾ ਟੀਚਾ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਨੂੰ ਆਪਣੇ ਪਾਣੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਰਾਖੀ ਲਈ ਭਾਜਪਾ ਅਤੇ ਅਕਾਲੀ ਦਲ ਤੋਂ ਦੂਰ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਸਰਕਾਰ ਦੇ 14,000 ਕਿਲੋਮੀਟਰ ਨਹਿਰੀ ਪਾਣੀ ਦੇ ਪਾਈਪਲਾਈਨ ਨੈੱਟਵਰਕ, ਮੁਫ਼ਤ ਬਿਜਲੀ, ਮੈਰਿਟ ਆਧਾਰਿਤ ਨੌਕਰੀਆਂ ਅਤੇ ਗੁਣਵੱਤਾ ਭਰਪੂਰ ਸਿੱਖਿਆ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਰਕਾਰ ਇੱਕ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ।
ਇਸ ਲੋਕ ...








