Monday, October 5Malwa News
Shadow

Tag: latest news

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 20 ਜੁਲਾਈ: ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਕਲਿਆਣ ਅਤੇ ਸਰਬਪੱਖੀ ਵਿਕਾਸ ਲਈ ਦੁਹਰਾਈ ਗਈ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਕਈ ਇਨਕਲਾਬੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦੇਣ ਲਈ 298 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਔਰਤਾਂ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾ ਰਹੀਆਂ ਹਨ, ਜੋ ਇਸ ਪ੍ਰਮੁੱਖ ਭਲਾਈ ਸਕੀਮ ਦੀ ਵੱਡੀ ਸਫ਼ਲਤਾ ਅਤੇ ਹਰਮਨਪਿਆਰਤਾ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ...
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

Hot News
ਚੰਡੀਗੜ੍ਹ, 20 ਜੁਲਾਈ : ਪੰਜਾਬ ਨੇ ਗੰਭੀਰ ਰੂਪ ਵਿੱਚ ਸਿੰਥੈਟਿਕ ਨਸ਼ੇ (ਓਪੀਓਇਡ) ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ ਕੀਤੀ ਹੈ। ਮੈਥਾਡੋਨ ਦੀ ਸ਼ੁਰੂਆਤ ਸੂਬੇ ਦੀ ਨਸ਼ਿਆਂ ਵਿਰੁੱਧ ਇਲਾਜ-ਕੇਂਦਰਿਤ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਵੱਲ  ਮਹੱਤਵਪੂਰਨ ਕਦਮ ਹੈ। ਹੁਣ ਤੱਕ ਸੂਬੇ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁੱਖ ਤੌਰ ’ਤੇ 500 ਤੋਂ ਵੱਧ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਰਾਹੀਂ ਬਿਊਪ੍ਰੇਨੋਰਫਿਨ ਆਧਾਰਿਤ ਓਪੀਓਇਡ ਸਬਸਟੀਚਿਊਸ਼ਨ ਥੈਰੇਪੀ ਨਾਲ ਕੀਤਾ ਜਾਂਦਾ ਸੀ। ਇਸ ਥੈਰੇਪੀ ਵਿੱਚ ਹਾਨੀਕਾਰਕ ਓਪੀਓਇਡ ਦੀ ਥਾਂ ਡਾਕਟਰੀ ਨਿਗਰਾਨੀ ਹੇਠ ਨਿਯੰਤਰਿਤ ਦਵਾਈਆਂ ਦੀ ਵਰਤੋਂ ਕਰਕੇ ਨਸ਼ੇ ਦੇ ਸ਼ਿਕਾਰ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। ਹੁਣ, ਮੈਥਾਡੋਨ ਮੇਨਟੇਨੈਂਸ ਥੈਰੇਪੀ ਉਨ੍ਹਾਂ ਮਰੀਜ਼ਾਂ ਲਈ ਇਲਾਜ ਦਾ ਵਾਧੂ ਵਿਕਲਪ ਮੁਹੱਈਆ ਕਰਵਾਏਗੀ, ਜੋ ਲੰਬੇ ਸਮੇਂ ਤੋਂ ਸਿੰਥੈਟਿਕ ਨਸ਼ਿਆਂ ’ਤੇ ਨਿਰਭਰ ਹਨ ਅਤੇ ਜਿਨ੍ਹਾਂ ’ਤੇ ਮੌਜੂਦਾ ਇਲਾਜ ਜ਼ਿਆਦਾ ਅਸਰਦਾਰ ਸਾਬਤ ਨ...
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

Hot News
ਚੰਡੀਗੜ੍ਹ, 20 ਜੁਲਾਈ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੀ ਚੋਣ ਅਮਲੇ ਨੂੰ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ ਇਹ ਫਾਰਮ ਜਮ...
ਸਵੇਰੇ ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣ ਨਾਲ ਕੀ ਹੁੰਦਾ ਹੈ? ਜਾਣ ਕੇ ਰਹਿ ਜਾਓਗੇ ਹੈਰਾਨ

ਸਵੇਰੇ ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣ ਨਾਲ ਕੀ ਹੁੰਦਾ ਹੈ? ਜਾਣ ਕੇ ਰਹਿ ਜਾਓਗੇ ਹੈਰਾਨ

Health
ਆਪਣੇ ਦਿਨ ਦੀ ਸ਼ੁਰੂਆਤ ਇੱਕ ਤਾਜ਼ਗੀ ਭਰੇ ਅਤੇ ਸਿਹਤਮੰਦ ਪੀਣ ਵਾਲੇ ਪਦਾਰਥ ਨਾਲ ਕਰਨ ਨਾਲ ਤੁਹਾਡਾ ਸਰੀਰ ਦਿਨ ਭਰ ਊਰਜਾਵਾਨ ਰਹੇਗਾ। ਅੱਜ ਦੀ ਭੱਜ-ਦੌੜ ਵਾਲੀ ਜੀਵਨ ਸ਼ੈਲੀ ਅਤੇ ਅਸੰਤੁਲਿਤ ਖੁਰਾਕ ਨੂੰ ਦੇਖਦੇ ਹੋਏ ਡੀਟੌਕਸੀਫਿਕੇਸ਼ਨ ਜ਼ਰੂਰੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਵੇਰੇ ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣਾ ਬਹੁਤ ਫਾਇਦੇਮੰਦ ਹੈ। ਇਹ ਜੂਸ ਨਾ ਸਿਰਫ਼ ਸਰੀਰ ਨੂੰ ਤਰੋਤਾਜ਼ਾ ਕਰਦਾ ਹੈ ਬਲਕਿ ਇਸਨੂੰ ਅੰਦਰੋਂ ਸਾਫ਼ ਵੀ ਕਰਦਾ ਹੈ ਅਤੇ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਤੋਂ ਬਚਾਉਂਦਾ ਹੈ। ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣ ਦੇ ਲਾਭ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦਗਾਰ: ਸਾਡੇ ਸਰੀਰ ਵਿੱਚ ਰਾਤੋ-ਰਾਤ ਨੁਕਸਾਨਦੇਹ ਜ਼ਹਿਰੀਲੇ ਪਦਾਰਥ ਇਕੱਠੇ ਹੋ ਜਾਂਦੇ ਹਨ। ਖੀਰਾ ਪਾਣੀ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ ਜਦਕਿ ਪੁਦੀਨਾ ਆਪਣੇ ਐਂਟੀਆਕਸੀਡੈਂਟ ਗੁਣਾਂ ਲਈ ਜਾਣਿਆ ਜਾਂਦਾ ਹੈ। ਇਸ ਜੂਸ ਨੂੰ ਖਾਲੀ ਢਿੱਡ ਪੀਣ ਨਾਲ ਲੀਵਰ ਅਤੇ ਗੁਰਦੇ ਸਾਫ਼ ਹੁੰਦੇ ਹਨ ਅਤੇ ਸਰੀਰ ਵਿੱਚੋਂ ਨੁਕਸਾਨਦੇਹ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱ...
ਰਣਜੀਤ ਬਾਵਾ ਦੇ ਯੂ.ਐਸ ਸ਼ੋਅ ਨੂੰ ਲੈ ਕੇ ਵਿਵਾਦ, ਜਾਰੀ ਹੋਈ ਵਿਸ਼ੇਸ਼ ਐਡਵਾਈਜ਼ਰੀ

ਰਣਜੀਤ ਬਾਵਾ ਦੇ ਯੂ.ਐਸ ਸ਼ੋਅ ਨੂੰ ਲੈ ਕੇ ਵਿਵਾਦ, ਜਾਰੀ ਹੋਈ ਵਿਸ਼ੇਸ਼ ਐਡਵਾਈਜ਼ਰੀ

Entertainment
ਪੰਜਾਬੀ ਸਿਨੇਮਾ ਤੋਂ ਬਾਅਦ ਹੁਣ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਵੀ ਮੁਸ਼ਕਿਲਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਨਾਲ ਜੁੜੀਆਂ ਪ੍ਰਸਥਿਤੀਆਂ ਦਾ ਪ੍ਰਗਟਾਵਾ ਲਖਵਿੰਦਰ ਵਡਾਲੀ ਤੋਂ ਬਾਅਦ ਰਣਜੀਤ ਬਾਵਾ ਦਾ ਵਿਵਾਦਾਂ ਵਿੱਚ ਘਿਰਿਆ ਯੂ.ਐਸ.ਏ ਸ਼ੋਅ ਕਰਵਾ ਰਿਹਾ ਹੈ, ਜਿਸ ਨੂੰ ਲੈ ਕੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਤੇਗ ਦੀ ਪੇਸ਼ਕਾਰੀ ਅਤੇ 'ਪੰਜਾਬ ਬੋਲਦਾ' ਦੇ ਟਾਈਟਲ ਅਧੀਨ ਅਮਰੀਕਾ ਦੇ 12 ਸ਼ਹਿਰਾਂ ਵਿੱਚ ਕੀਤੇ ਜਾਣ ਵਾਲੇ ਇਸ ਸ਼ੋਅ ਦੀ ਲੜੀ ਅਸਮੰਜਸ 'ਚ ਘਿਰ ਚੁੱਕੀ ਹੈ। ਇਨ੍ਹਾਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕਰਨ ਵਾਲਿਆਂ ਵਿੱਚ ਸ਼ੋਅ ਦੇ ਪ੍ਰਬੰਧਕੀ ਤਾਣੇ-ਬਾਣੇ ਨਾਲ ਜੁੜੀਆਂ ਕੁਝ ਅੰਤਰ-ਰਾਸ਼ਟਰੀ ਪ੍ਰਮੋਟਰ ਧਿਰਾਂ ਸ਼ਾਮਿਲ ਹਨ। ਉਨ੍ਹਾਂ ਨੇ ਦਰਸ਼ਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ,"ਇਹ ਮੁੰਡਾ ਸਿਰਫ਼ ਟੂਰ ਦਿਖਾ ਰਿਹਾ ਹੈ ਅਤੇ ਲੋਕਾਂ ਤੋਂ ਪੈਸੇ ਇਕੱਠੇ ਕਰ ਰਿਹਾ ਹੈ। ਮਾਸੂਮ ਲੋਕ ਆਪਣੀ ਮਿਹਨਤ ਦੀ ਕਮਾਈ ਇਸਨੂੰ ਦੇ ਦਿੰਦੇ ਹਨ ਪਰ ਟੂਰ ਕਦੇ ਨਹੀਂ ਹੁੰਦਾ। ਇਹ ਕਲਾਕਾਰ ਚੰਗਾ ਨਹੀਂ ਹੈ ਕਿਉਂਕਿ ਇਹ ਗਲਤ ਵਿਅਕਤੀ ਨਾਲ ਜੁੜਿਆ ਹੋਇਆ ਹੈ। ਇਸ ਬੰਦੇ ਤੋਂ ਟਿਕਟ ਨਾ ਖਰੀਦੋ ਅਤੇ ਨਾ ...
ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 19 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਜਿਸ ਤਹਿਤ ਪੇਂਡੂ ਕਾਮਿਆਂ ਲਈ ਰੁਜ਼ਗਾਰ ਮੌਕਿਆਂ ਦੀ ਸੁਰੱਖਿਆ ਦੇ ਨਾਲ-ਨਾਲ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਮਨਰੇਗਾ 30 ਜੂਨ, 2026 ਤੱਕ ਕਾਰਜਸ਼ੀਲ ਰਹੀ ਅਤੇ ਵੀਬੀ ਜੀ ਰਾਮ ਜੀ ਸਕੀਮ 1 ਜੁਲਾਈ,2026  ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਨਰੇਗਾ ਤਹਿਤ ਤਨਖਾਹਾਂ ਅਤੇ ਉਜਰਤਾਂ ਦਾ ਪੂਰਾ ਫੰਡ ਭਾਰਤ ਸਰਕਾਰ ਵੱਲੋਂ ਦਿੱਤਾ ਜਾਂਦਾ ਸੀ ਜਦੋਂ ਕਿ ਵਸਤਾਂ ਸਬੰਧੀ ਲਾਗਤ ਕੇਂਦਰ ਅਤੇ ਸੂਬੇ ਵਿੱਚ 75:25 ਦੇ ਅਨੁਪਾਤ ਨਾਲ ਸਾਂਝੀ  ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ,‘‘ਨਵੀਂ ਯੋਜਨਾ ਅਧੀਨ ਤਨਖਾਹਾਂ, ਉਜਰਤਾਂ ਅਤੇ...
ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

Hot News
*ਚੰਡੀਗੜ੍ਹ 19 ਜੁਲਾਈ*ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓ, ਏਈਆਰਓਜ਼ ਅਤੇ ਬੀਐਲਓਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਪੂਰੇ ਸਮਰਪਣ ਅਤੇ ਮਿਸ਼ਨ-ਮੋਡ ਵਿੱਚ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਦੀ ਸਫਲਤਾ ਸੂਬੇ ਦੇ ਹੋਰ ਹਲਕਿਆਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ। ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਆਪਣੇ ਬੀਐਲਓ ਕੋਲ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਵੋਟਰ ਸੂਚੀਆਂ ਦੇ ਖਰੜੇ ਵਿੱਚ ਆਪਣੇ ਨ...
ਸਰਵੋਤਮ ਕੰਮ ਕਰਨ ਵਾਲੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਸਰਵੋਤਮ ਕੰਮ ਕਰਨ ਵਾਲੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 19 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਖੰਡ ਪੱਧਰ 'ਤੇ ਸਰਵੋਤਮ ਕੰਮ ਕਰਨ ਵਾਲੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨੂੰ ਇਨਾਮ ਵਜੋਂ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਰਕਮ ਦੀ ਵਰਤੋਂ ਸਕੂਲ ਦੇ ਵਿਕਾਸ ਵਿੱਚ ਕੀਤੀ ਜਾਵੇਗੀ। ਇਸ ਵਿੱਚ ਸਰਵੋਤਮ ਸਕੂਲ ਪ੍ਰਬੰਧਨ ਕਮੇਟੀ ਦੀ ਚੋਣ "ਸੱਚ" ਪੋਰਟਲ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸਾਰੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨੂੰ ਪੀਣ ਵਾਲੇ ਪਾਣੀ ਦੀ ਟੈਂਕੀ ਠੀਕ ਕਰਵਾਉਣ, ਟਾਇਲਟ ਅਤੇ ਕੰਧ ਦੀ ਮੁਰੰਮਤ ਵਰਗੇ ਛੋਟੇ-ਮੋਟੇ ਅਤੇ ਜ਼ਰੂਰੀ ਕੰਮਾਂ ਲਈ ਇੱਕ ਲੱਖ ਰੁਪਏ ਤੱਕ ਖਰਚ ਕਰਨ ਦੀਆਂ ਸ਼ਕਤੀਆਂ ਦਿੱਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਾਅਦ 25 ਲੱਖ ਰੁਪਏ ਤੱਕ ਖਰਚ ਕਰਨ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਐਤਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਤੋਂ ਰਾਜ ਦੇ ਸਰਕਾਰੀ ਸਕੂਲਾਂ ਦੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨਾਲ ਸਿੱਧਾ ਰਾਜ ਪੱਧਰੀ ਸੰਵਾਦ ਕਰ ਰਹੇ ਸਨ। ਇਸ...
12,800 ਤੋਂ ਵੱਧ ਵਿਦਿਅਕ ਅਦਾਰੇ ਤੰਬਾਕੂ-ਮੁਕਤ ਐਲਾਨੇ – ਡਾ. ਸੁਮਿਤਾ ਮਿਸ਼ਰਾ

12,800 ਤੋਂ ਵੱਧ ਵਿਦਿਅਕ ਅਦਾਰੇ ਤੰਬਾਕੂ-ਮੁਕਤ ਐਲਾਨੇ – ਡਾ. ਸੁਮਿਤਾ ਮਿਸ਼ਰਾ

Haryana
ਚੰਡੀਗੜ੍ਹ, 19 ਜੁਲਾਈ- ਹਰਿਆਣਾ ਨੇ ਵਿੱਤੀ ਸਾਲ 2025-26 ਦੀਆਂ ਪਹਿਲੀਆਂ ਦੋ ਤਿਮਾਹੀਆਂ ਦੌਰਾਨ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ ਹਨ, ਜਿਸ ਨੇ ਪ੍ਰਭਾਵੀ ਲਾਗੂਕਰਨ, ਜਾਗਰੂਕਤਾ ਪੈਦਾ ਕਰਨ, ਨਸ਼ਾ ਛੁਡਾਊ ਸੇਵਾਵਾਂ ਅਤੇ ਭਾਈਚਾਰਕ ਭਾਗੀਦਾਰੀ ਰਾਹੀਂ ਇੱਕ ਤੰਬਾਕੂ-ਮੁਕਤ ਸਮਾਜ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ ਹੈ। ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਤੰਬਾਕੂ-ਮੁਕਤ ਵਿਦਿਅਕ ਅਦਾਰੇ (ਟੀ.ਓ.ਐਫ.ਈ.ਆਈ.) ਦਿਸ਼ਾ-ਨਿਰਦੇਸ਼ਾਂ ਤਹਿਤ 12,865 ਵਿਦਿਅਕ ਅਦਾਰਿਆਂ ਨੂੰ ਤੰਬਾਕੂ-ਮੁਕਤ ਐਲਾਨੇ ਜਾਣ ਨਾਲ ਹਰਿਆਣਾ ਤੰਬਾਕੂ ਕੰਟਰੋਲ ਵਿੱਚ ਮੋਹਰੀ ਰਾਜਾਂ ਵਿੱਚੋਂ ਇੱਕ ਬਣ ਕੇ ਉੱਭਰਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜ ਨੇ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਤੰਬਾਕੂ ਕੰਟਰੋਲ ਸਹੁੰਆਂ ਦੀ ਗਿਣਤੀ ਦੇ ਮਾਮਲੇ ਵਿੱਚ ਦੇਸ਼ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ, ਜੋ ਵਿਆਪ...
ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਡਿਜੀਟਲ ਗਵਰਨੈਂਸ, ਜ਼ਮੀਨੀ ਰਿਕਾਰਡ ਦੇ ਆਧੁਨਿਕੀਕਰਨ ਅਤੇ ਨਾਗਰਿਕ-ਕੇਂਦਰਿਤ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਦੀ ਹਰੇਕ ਸੇਵਾ ਪਾਰਦਰਸ਼ੀ, ਤਕਨੀਕ ਅਧਾਰਤ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਉਪਲਬਧ ਕਰਵਾਈ ਜਾਵੇ ਤਾਂ ਜੋ ਨਾਗਰਿਕਾਂ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸੁਚੱਜੀਆਂ ਸੇਵਾਵਾਂ ਮਿਲ ਸਕਣ। ਮੀਟਿੰਗ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ, ਡੀ.ਐਮ.ਸੀ. ਸਮੇਤ ਸੀਨੀਅਰ ਅਧਿਕਾਰੀ ਮੌਜ਼ੂਦ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਵਿਭਾਗ ਨੇ ਮਈ 2025 ਵਿੱਚ ਆਪਣਾ ਪਹਿਲਾ ਇਨ-ਹਾਊਸ ਸੂਚਨਾ ਤਕਨਾਲੋਜੀ ਡਿਵੀਜ਼ਨ ਸਥਾਪਿਤ ਕਰਕੇ ...