ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ
*ਚੰਡੀਗੜ੍ਹ, 19 ਜੁਲਾਈ:* ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਸੌਖੇ ਅਤੇ ਆਮ ਲੋਕਾਂ ਦੀ ਸਮਝ ਵਿੱਚ ਆਉਣ ਵਾਲੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਲੋਕਾਂ ਲਈ ਵਧੇਰੇ ਸਰਲ, ਪਾਰਦਰਸ਼ੀ ਅਤੇ ਸੁਖਾਲਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਵਰਤੀ ਜਾਂਦੀ ਔਖੀ ਭਾਸ਼ਾ ਕਾਰਨ ਆਮ ਲੋਕਾਂ ਨੂੰ ਅਕਸਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਲਈ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਪੁਰਾਣੇ ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ।
ਮਾਲ ਮੰਤਰੀ ਨੇ ਦ...








