Monday, October 5Malwa News
Shadow

Tag: latest news

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

Breaking News
ਚੰਡੀਗੜ੍ਹ, 18 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਲਈ ਨੌਕਰੀ ਦੀ ਸੁਰੱਖਿਆ ਬਾਬਤ ਗਰੰਟੀ ਦੇਣ ਵਾਲੀ ਦੇਸ਼ ਵਿਆਪੀ ਨੀਤੀ ਬਣਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕੇਂਦਰ ਵੱਲੋਂ ਨਵੀਂ ਯੋਜਨਾ ਦਾ ਵਿੱਤੀ ਬੋਝ ਸੂਬਿਆਂ ’ਤੇ ਪਾਉਣ ਦੇ ਫੈਸਲੇ ਅਤੇ ਕਰਮਚਾਰੀਆਂ ਦੇ ਭਵਿੱਖ ਨੂੰ ਹਨੇਰੇ ਵੱਲ ਲਿਜਾਣ ’ਤੇ ਸਵਾਲ ਉਠਾਉਂਦਿਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀ...
ਮੱਛਰਾਂ ਤੋਂ ਹੋ ਪਰੇਸ਼ਾਨ ? ਕਰੋ ਇਹ ਕੰਮ

ਮੱਛਰਾਂ ਤੋਂ ਹੋ ਪਰੇਸ਼ਾਨ ? ਕਰੋ ਇਹ ਕੰਮ

Health
HOW TO KEEP MOSQUITOES AWAY: ਮੱਛਰ ਸ਼ਾਮ ਨੂੰ ਝੁੰਡ ਬਣਾਉਂਦੇ ਹਨ। ਉਹ ਇਸ ਸਮੇਂ ਖਾਸ ਤੌਰ 'ਤੇ ਸਰਗਰਮ ਹੁੰਦੇ ਹਨ ਕਿਉਂਕਿ ਹਵਾ ਸ਼ਾਂਤ ਹੁੰਦੀ ਹੈ, ਨਮੀ ਵਧਦੀ ਹੈ, ਅਤੇ ਉਹ ਮਨੁੱਖਾਂ ਦੁਆਰਾ ਛੱਡੇ ਗਏ ਕਾਰਬਨ ਡਾਈਆਕਸਾਈਡ ਨੂੰ ਆਸਾਨੀ ਨਾਲ ਪਛਾਣ ਸਕਦੇ ਹਨ। ਮੌਸਮ ਦੀ ਪਰਵਾਹ ਕੀਤੇ ਬਿਨਾਂ, ਮੱਛਰ ਸਾਲ ਭਰ ਮਨੁੱਖਾਂ ਨੂੰ ਕੱਟਦੇ ਹਨ ਅਤੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਖਤਰਨਾਕ ਬਿਮਾਰੀਆਂ ਫੈਲਾਉਂਦੇ ਹਨ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਜਾਂ ਮੱਛਰਾਂ ਨੂੰ ਦੂਰ ਰੱਖਣ ਲਈ, ਬਹੁਤ ਸਾਰੇ ਲੋਕ ਵਪਾਰਕ ਤੌਰ 'ਤੇ ਉਪਲਬਧ ਉਤਪਾਦਾਂ ਦੀ ਵਰਤੋਂ ਕਰਦੇ ਹਨ। ਹਾਲਾਂਕਿ, ਜਦੋਂ ਕਿ ਇਹਨਾਂ ਉਤਪਾਦਾਂ ਵਿੱਚ ਮੌਜੂਦ ਰਸਾਇਣ ਮੱਛਰਾਂ ਨੂੰ ਦੂਰ ਕਰਦੇ ਹਨ, ਉਹ ਸਾਡੀ ਸਿਹਤ ਲਈ ਵੀ ਨੁਕਸਾਨਦੇਹ ਹੋ ਸਕਦੇ ਹਨ। ਤਾਂ, ਕੀ ਤੁਸੀਂ ਸੋਚ ਰਹੇ ਹੋ ਕਿ ਇਹਨਾਂ ਉਤਪਾਦਾਂ ਦੀ ਵਰਤੋਂ ਕੀਤੇ ਬਿਨਾਂ ਮੱਛਰਾਂ ਤੋਂ ਆਪਣੇ ਆਪ ਨੂੰ ਕਿਵੇਂ ਬਚਾਇਆ ਜਾਵੇ? ਮਾਹਿਰਾਂ ਨੇ ਕੁਝ ਕੁਦਰਤੀ ਉਪਚਾਰ ਸੁਝਾਏ ਹਨ। ਆਓ ਉਨ੍ਹਾਂ 'ਤੇ ਇੱਕ ਨਜ਼ਰ ਮਾਰੀਏ... ਮੱਛਰਾਂ ਨੂੰ ਦੂਰ ਰੱਖਣ ਲਈ ਇਹਨਾਂ ਕੁਦਰਤੀ ਉਪਚਾਰਾਂ ਦੀ ਕੋਸ...
Dastaar Collection: ‘ਦਸਤਾਰ’ ਨੇ ਬਾਕਸ ਆਫਿਸ ਉਤੇ ਕੀਤੀ ਠੰਡੀ ਸ਼ੁਰੂਆਤ, ਜਾਣੋ ਪਹਿਲੇ ਦਿਨ ਦੀ ਕਮਾਈ

Dastaar Collection: ‘ਦਸਤਾਰ’ ਨੇ ਬਾਕਸ ਆਫਿਸ ਉਤੇ ਕੀਤੀ ਠੰਡੀ ਸ਼ੁਰੂਆਤ, ਜਾਣੋ ਪਹਿਲੇ ਦਿਨ ਦੀ ਕਮਾਈ

Entertainment
Dastaar Box Office Collection: ਪੰਜਾਬੀ ਸਿਨੇਮਾ ਲਈ ਬਣੀ 'ਦਸਤਾਰ' ਸਾਲ 2026 ਦੀਆਂ ਬਹੁ-ਉਡੀਕਵਾਨ ਫਿਲਮਾਂ ਵਿੱਚ ਸ਼ਾਮਿਲ ਰਹੀ ਹੈ, ਜਿਸ ਦੀ ਬਾਕਸ ਆਫਿਸ 'ਤੇ ਓਪਨਿੰਗ ਬੇਹੱਦ ਠੰਡੀ ਰਹੀ ਹੈ, ਜੋ ਸ਼ੁਰੂਆਤੀ ਕਾਰੋਬਾਰੀ ਰੁਝਾਨਾਂ ਅਧੀਨ ਤਰਸੇਮ ਜੱਸੜ ਦੀਆਂ ਹਾਲੀਆਂ ਰਿਲੀਜ਼ ਫਿਲਮਾਂ ਦੇ ਰਿਕਾਰਡ ਨੂੰ ਵੀ ਬੀਟ ਨਹੀਂ ਕਰ ਸਕੀ। ਹਿੰਮਤ, ਕੁਰਬਾਨੀ ਅਤੇ ਪੰਜਾਬ ਦੀ ਸ਼ਾਨ ਨੂੰ ਦਰਸਾਉਣ ਦਾ ਦਾਅਵਾ ਕਰਦੀ ਹੈ ਉਕਤ ਭਾਵਪੂਰਨ ਫਿਲਮ, ਜਿਸ ਦਾ ਲੇਖਣ ਧੀਰਜ ਕੇਦਾਰਨਾਥ ਰਤਨ ਅਤੇ ਮਨੀਲਾ ਰਤਨ ਦੁਆਰਾ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਅਜੌਕੇ ਦੌਰ ਦੇ ਮੋਹਰੀ ਕਤਾਰ ਨਿਰਦੇਸ਼ਕ ਅਮਰ ਹੁੰਦਲ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜੋ ਪਹਿਲੀ ਵਾਰ ਤਰਸੇਮ ਜੱਸੜ ਦੀ ਕਿਸੇ ਫਿਲਮ ਦਾ ਬਤੌਰ ਨਿਰਦੇਸ਼ਕ ਹਿੱਸਾ ਬਣਾਏ ਗਏ ਹਨ। ਪਹਿਲੇ ਦਿਨ ਦੀ ਕਮਾਈ 'ਵਾਈਟ ਹਿੱਲ ਸਟੂਡਿਓਜ਼' ਵੱਲੋਂ ਵੱਡੇ ਪੱਧਰ ਦੁਨੀਆਂ ਭਰ ਵਿੱਚ ਪ੍ਰਦਸ਼ਿਤ ਕੀਤੀ ਗਈ ਹੈ ਉਕਤ ਸ਼ਾਨਦਾਰ ਫਿਲਮ, ਜਿਸ ਦੇ ਟਿਕਟ ਖਿੜਕੀ ਅੰਕੜਿਆਂ ਦੀ ਗੱਲ ਕਰੀਏ ਤਾਂ ਉਕਤ ਫਿਲਮ ਪਹਿਲੇ ਦਿਨ ਭਾਰਤ ਭਰ 'ਚ ਮਹਿਜ਼ 21 ਲੱਖ ਰੁਪਏ ਦਾ ਕਾਰੋਬਾਰ...
ਕੱਲ੍ਹ 19 ਜੁਲਾਈ ਨੂੰ ਐੱਸ.ਆਈ.ਆਰ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

ਕੱਲ੍ਹ 19 ਜੁਲਾਈ ਨੂੰ ਐੱਸ.ਆਈ.ਆਰ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Local
ਬਟਾਲਾ, 18 ਜੁਲਾਈ  () ਸ੍ਰੀ ਆਦਿਤਿਆ ਉੱਪਲ, ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ ਕੱਲ 19 ਜੁਲਾਈ, ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਤੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਜੇਕਰ ਕੋਈ ...
2022 ਦੀ ਤਰਜ਼ ਤੇ 2027 ‘ਚ ਵੀ ਚੱਲੇਗੀ “ਆਪ” ਦੀ ਹਨੇਰੀ :—ਮੰਤਰੀ ਗੋਇਲ

2022 ਦੀ ਤਰਜ਼ ਤੇ 2027 ‘ਚ ਵੀ ਚੱਲੇਗੀ “ਆਪ” ਦੀ ਹਨੇਰੀ :—ਮੰਤਰੀ ਗੋਇਲ

Local
ਲਹਿਰਾਗਾਗਾ 18 ਜੁਲਾਈ: ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਨਾਲ ਹਲਕੇ ਦੇ ਵੱਡੇ ਪਿੰਡ ਲਹਿਲ ਕਲਾਂ ਦੇ ਸੈਂਕੜੇ ਨੌਜਵਾਨ "ਆਪ" ਪਾਰਟੀ ਵਿੱਚ ਸ਼ਾਮਲ ਹੋ ਗਏ। ਮੰਤਰੀ ਗੋਇਲ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿੱਚ ਆਉਣਾ ਲੋਕਾਂ ਦੇ ਵਧਦੇ ਭਰੋਸੇ ਦਾ ਪ੍ਰਤੀਕ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਮੰਤਰੀ ਗੋਇਲ ਵੱਲੋਂ ਲਹਿਰਾ ਹਲਕੇ ਅੰਦਰ ਜੋ ਵਿਕਾਸ ਕੰਮ ਕੀਤੇ ਗਏ ਹਨ ਉਹ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ,ਉਨ੍ਹਾਂ ਮੰਤਰੀ ਗੋਇਲ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ...
ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

Local
ਲਹਿਰਾਗਾਗਾ /ਮੂਨਕ, 18 ਜੁਲਾਈ ਸ਼ਹਿਰ ਅਤੇ ਇਲਾਕੇ ਦੀ ਮੁੱਖ ਸਮੱਸਿਆ ਲਹਿਰਾਗਾਗਾ ਤੋਂ ਮੂਨਕ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕਰਕੇ ਨਵੀਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ (ਮਾਰਚ 2022 ਤੋਂ ਜੁਲਾਈ 2026 ਤੱਕ) ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਲਈ ਵੱਡੇ ਪੱਧਰ 'ਤੇ ਰਕਮ ਖਰਚ ਕੀਤੀ ਗਈ ਹੈ। ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਓਡੀਆਰ- 49 ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਅਪਗਰੇਡ ਕਰਨ ਲਈ 13.18 ਕਿਲੋਮੀਟਰ ਲੰਬੀ ਸੜਕ ਨੂੰ 1210.59 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾ ਰਿਹਾ ਹੈ, ਜਿਸਦਾ ਕਿ ਸਮੁੱਚੇ ਹਲਕੇ ਦੇ ਲੋਕਾਂ ਨੂੰ ਲਾਭ ਹੋਵੇਗਾ। ਉਹਨਾਂ ਸੜਕਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਲਿੰਕ ਸੜਕਾਂ ਦਾ ਸਭ ਤੋਂ ਵੱਡਾ ਪ੍ਰੋਜੈਕਟ 09,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮ...
ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ ਸੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ ਸੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Local
ਫ਼ਰੀਦਕੋਟ 18 ਜੁਲਾਈ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ  । ਮਗਨਰੇਗਾ ਦੀ ਥਾਂ ਨਵਾਂ ‘ਵੀਬੀ-ਜੀ ਰਾਮ ਜੀ’ ਨਿਯਮ ਲਾਗੂ ਹੋ ਚੁੱਕਾ ਹੈ। ਇਸ ਤਹਿਤ ਮਜ਼ਦੂਰਾਂ ਦੀ ਦਿਹਾੜੀ 346 ਰੁਪਏ ਤੋਂ ਵਧਾ ਕੇ 360 ਰੁਪਏ ਕਰ ਦਿੱਤੀ ਗਈ ਹੈ ਅਤੇ ਰੁਜ਼ਗਾਰ ਦੇ ਦਿਨ ਵੀ 100 ਤੋਂ ਵਧਾ ਕੇ 125 ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ  ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਵਿਧਾਇਕ ਸ. ਸੇਖੋਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ‘ਵੀਬੀ-ਜੀ ਰਾਮ ਜੀ’ ਤਹਿਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇ।ਉਨ੍ਹਾਂ ਵੀਬੀ-ਜੀ ਰਾਮ ਜੀ ਸਕੀਮ ਅਧੀਨ ਚੱਲ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ...
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

Hot News
ਚੰਡੀਗੜ੍ਹ,18 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਰਾਜ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਲੋਕ ਅਦਾਲਤ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਮੁੱਖ ਨਿਆਂਮੂਰਤੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤੀ ਗਈ। ਹਰੇਕ ਨਾਗਰਿਕ ਨੂੰ ਸੁਲਭ, ਸਸਤਾ ਅਤੇ ਤੁਰੰਤ ਨਿਆਂ ਪ੍ਰਦਾਨ ਕਰਨ ਦੇ ਉਦੇਸ਼ ਨੂੰ ਅੱਗੇ ਵਧਾਉਂਦਿਆਂ ਇਸ ਲੋਕ ਅਦਾਲਤ ਵਿੱਚ ਮੁਕੱਦਮੇਬਾਜ਼ਾਂ, ਨਿਆਂਇਕ ਅਧਿਕਾਰੀਆਂ, ਵਕੀਲਾਂ ਅਤੇ ਹੋਰ ਸਬੰਧਤ ਧਿਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਉਪਰਾਲੇ ਨਾਲ ਨਾ ਕੇਵਲ ਪ੍ਰਗਤੀਵਾਦੀ ਨੂੰ ਤੁਰੰਤ ਰਾਹਤ ਪ੍ਰਾਪਤ ਹੋਈ, ਸਗੋਂ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਵਿੱਚ ਵੀ ਮਹੱਤਵਪੂਰਨ ਕਮੀ ਲਿਆਉਣ ਵਿੱਚ ਯੋਗਦਾਨ ਪਿਆ। ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਰਾਜ ਦੇ ਸਮੂਹ ਜ਼ਿਲ੍ਹਿਆਂ ਅਤੇ ਉਪ-ਮੰਡ...
ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦ

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦ

Hot News
ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਦਿਨਾਂ ਦੀ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਤ ਇਨਫੋਰਸਮੈਂਟ ਮੁਹਿੰਮ, ਆਪਰੇਸ਼ਨ ਪ੍ਰਹਾਰ-3.0 ਚਲਾਈ, ਜਿਸ ਦੌਰਾਨ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਵੱਡੇ ਪੱਧਰ ‘ਤੇ ਠੱਲ ਪਾਈ ਗਈ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੀਆਂ ਪੁਲਿਸ ਰੇਂਜਾਂ ਅਤੇ ਕਮਿਸ਼ਨਰੇਟਾਂ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਡਰੱਗ ਤਸਕਰਾਂ ਅਤੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 5,448 ਸਥਾਨਾਂ 'ਤੇ ਛਾਪੇਮਾਰੀ ਕੀਤੀ। ਇਸ ਸਬੰਧੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ, "ਆਪਰੇਸ਼ਨ ਪ੍ਰਹਾਰ-3.0 ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕਰਨ, ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਰਾਜ ਵਿੱਚ ਚੱਲ ਰਹੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਨੈੱਟਵਰਕਾਂ ਨੂੰ ਕਰਾਰਾ ਝਟਕਾ ਦੇਣ ਲਈ ਸ਼ੁਰੂ ਕੀਤਾ ਗਿਆ ਸੀ।" ਉਨ੍ਹਾਂ ਕਿਹਾ, "ਇਹ...
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

Hot News
ਚੰਡੀਗੜ੍ਹ, 18 ਜੁਲਾਈ: ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਭਰਨ-ਪੋਸ਼ਣ ਅਤੇ ਭਲਾਈ ਐਕਟ, 2007' ਇੱਕ ਇਤਿਹਾਸਕ ਕਾਨੂੰਨ ਹੈ, ਜੋ ਬਜ਼ੁਰਗਾਂ ਨੂੰ ਬੇਸਹਾਰਾ ਹੋਣ ਅਤੇ ਆਰਥਿਕ ਅਸੁਰੱਖਿਆ ਵਿਰੁੱਧ ਇੱਕ ਮਜ਼ਬੂਤ ਕਾਨੂੰਨੀ ਸੁਰੱਖਿਆ ਘੇਰਾ ਪ੍ਰਦਾਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਿਹੜੇ ਮਾਪੇ ਆਪਣਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ, ਉਨ੍ਹਾਂ ਦਾ ਖ਼ਿਆਲ ਰੱਖਣਾ ਬੱਚਿਆਂ ਅਤੇ ਵਾਰਸਾਂ ਦੀ ਕਾਨੂੰਨੀ ਤੇ ਨੈਤਿਕ ਜ਼ਿੰਮੇਵਾਰੀ ਹੈ। ਇਹ ਐਕਟ ਬਜ਼ੁਰਗਾਂ ਨੂੰ ਲੰਮੀ ਕਾਨੂੰਨੀ ਪ੍ਰਕਿਰਿਆ ਤੋਂ ਬਚਾਉਂਦੇ ਹੋਏ, ਇੱਕ ਸਰਲ, ਸਸਤੇ ਅਤੇ ਸਮਾਂ-ਬੱਧ ਤਰੀਕੇ ਨਾਲ ਮਹੀਨਾਵਾਰ ਗੁਜ਼ਾਰਾ ਭੱਤਾ ਲੈਣ ਦਾ ਹੱਕ ਦਿੰਦ...