ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 18 ਜੁਲਾਈ: ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ।
ਇਸ ਮੁਹਿੰਮ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਮਾਣਯੋਗ ਹਾਈ ਕੋਰਟ ਦੇ ਹੋਰ ਜੱਜ ਸਾਹਿਬਾਨ ਦੀ ਮੌਜੂਦਗੀ ਵਿੱਚ ਕੀਤਾ ਗਿਆ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਤ੍ਰੈਮਾਸੀ ਮੁਹਿੰਮ 18 ਜੁਲਾਈ ਤੋਂ 31 ਅਕਤੂਬਰ, 2026 ਤੱਕ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਮਿਸ਼ਨ ਮੋਡ ਵਿੱਚ ਚਲਾਈ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁਹਿੰਮ ਦਾ ਉਦੇਸ਼ ਮੁੜ-ਵਸੇਬਾ ਸਹੂਲਤਾਂ ਰਾਹੀਂ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੀ ਸਹਾਇਤਾ ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣਾ, ਇਲਾਜ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ...








