ਲੁਧਿਆਣਾ ਵਿੱਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਕਅੱਪ ਕੈਂਪ, 950 ਤੋਂ ਵੱਧ ਲਾਭਪਾਤਰੀ ਹੋਏ ਸ਼ਾਮਲ
ਲੁਧਿਆਣਾ, 4 ਫਰਵਰੀ:-ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ 'ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026' ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਬੁੱਧਵਾਰ ਨੂੰ ਸਵਾਮੀ ਵਿਵੇਕਾਨੰਦ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਐਕਸ਼ਟੇਸ਼ਨ, ਲੁਧਿਆਣਾ ਵਿਖੇ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਅਕੱਪ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਕੈਂਪ ਵਿੱਚ 950 ਤੋਂ ਵੱਧ ਭਾਗੀਦਾਰਾਂ ਦੀ ਆਮਦ ਦੇਖਣ ਨੂੰ ਮਿਲੀ। ਕੁੱਲ 620 ਬਜ਼ੁਰਗਾਂ ਨੇ ਮੁਫ਼ਤ/ਸਬਸਿਡੀ ਵਾਲੇ ਓ.ਪੀ.ਡੀ ਸਲਾਹ-ਮਸ਼ਵਰੇ ਦਾ ਲਾਭ ਉਠਾਇਆ, ਜਦੋਂ ਕਿ 120 ਲਾਭਪਾਤਰੀਆਂ ਨੇ ਆਯੂਸ਼ ਦਵਾਈਆਂ ਪ੍ਰਾਪਤ ਕੀਤੀਆਂ। ਉਨ੍ਹਾਂ ਦੱਸਿਆ ਕਿ ਬਜ਼ੁਰਗ ਨਾਗਰਿਕਾਂ 'ਤੇ ਵਿਸ਼ੇਸ਼ ਧਿਆਨ ਦਿੰਦਿਆਂ 12 ਪੈਨਸ਼ਨ ਅਰਜ਼ੀ ਫਾਰਮਾਂ ਦੀ ਪ੍ਰਕਿਰਿਆ ਕੀਤੀ ਗਈ, 30 ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਪ...








