ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 22 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ 'ਤੇ ਜ਼ੋਰ ਦਿੱਤਾ।
ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਮਿਸ਼ਨ ਦਾ ਗਠਨ ਪੰਚਾਇਤਾਂ/ਨਗਰਪਾਲਿਕਾਵਾਂ ਅਤੇ ਰਾਜ ਵਿਚਕਾਰ ਟੈਕਸਾਂ, ਡਿਊਟੀਆਂ, ਰੋਡ ਟੈਕਸ ਅਤੇ ਹੋਰਾਂ ਦੀ ਵੰਡ ਲਈ ਵਿਸ਼ੇਸ਼ ਸਿਫ਼ਾਰਸ਼ਾਂ ਕਰਨ ਤੋਂ ਇਲਾਵਾ ਇਨ੍ਹਾਂ ਨਾਗਰਿਕ ਸੰਸਥਾਵਾਂ ਦੀ ਵਿੱਤੀ ਸਥਿਤੀ ਸੁਧਾਰਨ ਲਈ ਹੋਰ ਸਿਫ਼ਾਰਸ਼ਾਂ ਕਰਨ ਲਈ ਕੀਤਾ ਗਿਆ ਹੈ।"
ਮੁੱਖ ਮੰਤਰੀ ਨੇ ਕਿਹਾ, "ਕਮਿਸ਼ਨ ਪੰਚਾਇਤੀ ਰਾਜ ਸੰਸਥਾਵਾਂ ਅਤੇ ਨਗਰਪਾਲਿਕਾਵਾਂ ਨੂੰ ਵਿੱਤੀ ਵਿਕੇਂਦਰੀਕਰਣ ਯਕੀਨੀ ਬਣਾਉਣ ਲਈ ਸੰਵਿਧਾਨਕ ਜ਼ਰੀਆ ਹੈ। ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ 73ਵੀਂ ਸੰਵਿਧਾਨਕ ਸੋਧ ਤਹਿਤ ਬਣਾਈਆਂ ਗਈਆਂ ਜ਼ਮ...








