ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਨਿਰਧਾਰਿਤ ਸਮੇਂ ਵਿੱਚ ਪੂਰਾ ਕਰੋ – ਮੁੱਖ ਮੰਤਰੀ
ਚੰਡੀਗੜ੍ਹ, 13 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਰਾਜ ਵਿੱਚ ਚੱਲ ਰਹੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਜਨਤਾ ਨੂੰ ਉਨ੍ਹਾਂ ਦਾ ਸਮੇਂ ਸਿਰ ਲਾਭ ਮਿਲ ਸਕੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਟੇਟ ਪ੍ਰਗਤੀ ਪ੍ਰੋਜੈਕਟ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਵਿੱਚ 75 ਕਰੋੜ ਰੁਪਏ ਤੋਂ ਵੱਧ ਦੀਆਂ 12 ਯੋਜਨਾਵਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਯੋਜਨਾ ਦੀ ਕਾਰਜ ਮਿਆਦ ਨਾ ਵਧਾਈ ਜਾਵੇ। ਇਸ ਨਾਲ ਯੋਜਨਾ ਦੀ ਲਾਗਤ ਵੀ ਵਧਦੀ ਹੈ ਅਤੇ ਉਸ ਦਾ ਆਰਥਿਕ ਬੋਝ ਸਰਕਾਰ 'ਤੇ ਪੈਂਦਾ ਹੈ। ਇਸ ਤੋਂ ਇਲਾਵਾ ਜਨਤਾ ਨੂੰ ਵੀ ਉਨ੍ਹਾਂ ਦਾ ਲਾਭ ਸਮੇਂ ਸਿਰ ਨਹੀਂ ਮਿਲ ਪਾਉਂਦਾ। ਉਨ੍ਹਾਂ ਕਿਹਾ ਕਿ ਐਪਲ ਮਾਰਕੀਟ ਪਿੰਜੌਰ ਅਤੇ ਅੰਤਰਰਾਸ਼ਟਰੀ ਫਲ-ਫੁੱਲ ਸਬਜ਼ੀ ਅਤੇ ਬਾਗਬਾਨੀ ਮੰਡੀ ਗੰਨੌਰ ਵਿੱਚ ਬਣਾਏ ਜਾਣ ਵਾਲੇ ਸ਼ੈਡਾਂ 'ਤੇ ਸ...








