ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 13 ਨਾਜਾਇਜ਼ ਪਿਸਤੌਲਾਂ ਅਤੇ 23 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਛੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਦੀਪ (24) ਅਤੇ ਧਰਮਿੰਦਰ ਸਿੰਘ ਉਰਫ਼ ਭਿੰਦਾ (34) ਦੋਵੇਂ ਵਾਸੀ ਪਿੰਡ ਰੰਗੜ੍ਹ (ਅੰਮ੍ਰਿਤਸਰ ਦਿਹਾਤੀ), ਅਮਿਤ (23), ਵਾਸੀ ਗੁਰੂ ਕੀ ਵਡਾਲੀ (ਅੰਮ੍ਰਿਤਸਰ), ਹਰਪ੍ਰੀਤ ਸਿੰਘ ਉਰਫ਼ ਹੈਪੀ ਨਿਆਣਾ (26) ਵਾਸੀ ਨਰਾਇਣਗੜ੍ਹ (ਅੰਮ੍ਰਿਤਸਰ), ਚਮਕੌਰ ਸਿੰਘ (30) ਵਾਸੀ ਪਿੰਡ ਵਾਨ ਤਾਰਾ ਸਿੰਘ (ਤਰਨ ਤਾਰਨ), ਕਰਨਪ੍ਰੀਤ ਸਿੰਘ (22)ਵਾਸੀ ਪਿੰਡ ਨੂਰਦੀ (ਤਰਨ ਤਾਰਨ), ਗੌਰਵ (26) ਵਾਸੀ ਕਟੜਾ ਕਰਮ ਸਿੰਘ (ਅੰਮ੍ਰਿਤਸਰ) ਅਤੇ ਵ...








