ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
ਚੰਡੀਗੜ੍ਹ, 29 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਦੂਰ ਰਹਿਣ ਲਈ ਰੋਜ਼ਾਨਾ ਦੀ ਜੀਵਨ ਸ਼ੈਲੀ ਵਿੱਚ ਸਿਹਤਮੰਦ ਰੁਟੀਨ ਅਪਣਾਉਣ ਦੀ ਅਪੀਲ ਕੀਤੀ।
ਵਧ ਰਹੇ ਸਿਹਤ ਸੰਕਟ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਧੁਨਿਕ ਅਤੇ ਸੁਸਤ ਜੀਵਨ ਸ਼ੈਲੀ ਕਾਰਨ ਲੋਕ ਗੰਭੀਰ ਬੀਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਨੇ ਰੋਜ਼ਾਨਾ ਘੱਟੋ-ਘੱਟ 30 ਮਿੰਟ ਯੋਗਾ ਅਤੇ 30 ਮਿੰਟ ਸੈਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਨਿਰੰਤਰਤਾ ਬਣਾਏ ਰੱਖਣ ਲਈ, ਉਨ੍ਹਾਂ ਪਰਿਵਾਰਾਂ ਨੂੰ ਸੁਝਾਅ ਦਿੱਤਾ ਕਿ ਜਿੱਥੇ ਵੀ ਸੰਭਵ ਹੋਵੇ ਘਰ ਵਿੱਚ ਹੀ ਜਿਮ ਦਾ ਸੈੱਟਅੱਪ ਲਗਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ-ਕੱਲ੍ਹ ਦੀ ਤਣਾਅਪੂਰਨ ਜ਼ਿੰਦਗੀ ਵਿੱਚ ਰੋਜ਼ਾਨਾ ਸਰੀਰਕ ਕਸਰਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਸਪੀਕਰ ਨੇ ਖਾਣ-ਪੀਣ ਦੀਆਂ ਆਦਤਾਂ ਬਾਰੇ ਵੀ ਗੰਭੀਰ ਚੇਤਾਵਨੀ ਦਿੰਦਿਆਂ ਨਾਗਰਿਕਾਂ ਨੂੰ ਬਾਜ਼ਾਰ ਦੀਆਂ ਮਿਠਾਈਆਂ ਅਤੇ ਫਾਸਟ ਫੂਡ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਜ਼ੋਰ ਦਿੱਤਾ ਕਿ ਫ...








