ਹਰਜੋਤ ਬੈਂਸ ਕੈਬਨਿਟ ਮੰਤਰੀ ਜਲਫਾ ਮਾਤਾ ਜੀ ਦੇ ਦਰਬਾਰ ਵਿਖੇ ਪਰਿਵਾਰ ਸਮੇਤ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਯੱਗ-ਹਵਨ ਕਰਵਾਇਆ
ਨੰਗਲ 16 ਨਵੰਬਰ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਜਲਫਾ ਮਾਤਾ ਜੀ ਦੇ ਪਵਿੱਤਰ ਦਰਬਾਰ ਵਿਖੇ ਪਰਿਵਾਰ ਸਮੇਤ ਪਹੁੰਚ ਕੇ ਮਾਤਾ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਯੱਗ-ਹਵਨ ਵੀ ਕਰਵਾਇਆ ਗਿਆ। ਯੱਗ-ਹਵਨ ਦੌਰਾਨ ਮੰਤਰ ਉਚਾਰਨ ਦੇ ਨਾਲ ਸਮੂਹ ਲੋਕਾਂ ਦੀ ਚੰਗੀ ਸਿਹਤ, ਤਰੱਕੀ ਅਤੇ ਸੁਖੀ ਜੀਵਨ ਲਈ ਅਰਦਾਸ ਕੀਤੀ ਗਈ। ਮਾਤਾ ਜੀ ਦੇ ਦਰਬਾਰ ਵਿਖੇ ਨਤਮਸਤਕ ਹੋ ਕੇ ਮਨ ਨੂੰ ਆਤਮਿਕ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਹੋਈ। ਇਸ ਮੌਕੇ ਮੌਜੂਦ ਸੰਗਤ ਨੇ ਵੀ ਸ਼ਰਧਾ ਭਾਵਨਾ ਨਾਲ ਮਾਤਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਧਾਰਮਿਕ ਸਥਾਨ ਸਾਡੀ ਆਸਥਾ ਅਤੇ ਵਿਸ਼ਵਾਸ ਦੇ ਕੇਂਦਰ ਹਨ। ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਦੇ ਹਨ। ਸਾਡੇ ਧਾਰਮਿਕ ਗ੍ਰੰਥ ਅਤੇ ਗੁਰੂਆਂ-ਪੀਰਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਪਿਆਰ, ਸਤਿਕਾਰ, ਸੇਵਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ...








