ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਰਾਇਣਗੜ੍ਹ ਵਿੱਚ ਖੋਲ੍ਹਿਆ ਵਿਕਾਸ ਦਾ ਪਿਟਾਰਾ
ਚੰਡੀਗੜ੍ਹ, 1 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 325 ਅੰਮ੍ਰਿਤ ਸਰੋਵਰਾਂ ਦੇ ਨਾਲ-ਨਾਲ 70 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਜਨਤਾ ਨੂੰ ਸਮਰਪਿਤ ਕੀਤੀਆਂ ਹਨ। ਮੁੱਖ ਮੰਤਰੀ ਬੁੱਧਵਾਰ ਨੂੰ ਅੰਬਾਲਾ ਦੇ ਨਰਾਇਣਗੜ੍ਹ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕੁੱਲ 337 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਸ਼ੁਰੂਆਤ ਕੀਤੀ। ਇਸ ਵਿੱਚ 114 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 7 ਮਹੱਤਵਪੂਰਨ ਸਿਹਤ ਪ੍ਰੋਜੈਕਟ ਸ਼ਾਮਲ ਹਨ। ਇਸ ਦੇ ਨਾਲ ਹੀ 223 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ 325 ਅੰਮ੍ਰਿਤ ਸਰੋਵਰ ਵੀ ਸੂਬੇ ਦੀ ਜਨਤਾ ਨੂੰ ਸਮਰਪਿਤ ਕੀਤੇ ਗਏ।
ਪ੍ਰੋਗਰਾਮ ਦੌਰਾਨ ਸੂਬੇ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ, ਵਿਧਾਇਕ ਸ੍ਰੀਮਤੀ ਸ਼ੈਲੀ ਚੌਧਰੀ, ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਐਨ.ਐਚ.ਐਮ. ਦੇ ਐਮ.ਡੀ. ਆਰ.ਐਸ. ਢਿੱਲੋਂ ਅ...








