’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 2 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ ।
ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ।
’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ ਸੋਮਵਾਰ ਨੂੰ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ ਸੁਚੱਜੇ ਤਾਲਮੇਲ ਵਾਲੇ ...








