ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ
ਚੰਡੀਗੜ੍ਹ, 14 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
298ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,287 ਹੋ ਗਈ ਹੈ।
ਇਸ ਤੋਂ ਇਲਾਵਾ 211 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...








