ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ
ਭਵਾਨੀਗੜ੍ਹ, 18 ਅਗਸਤ: ਪਿੰਡਾਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਖਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਸੇਵਾਵਾਂ ਦਾ ਢਾਂਚਾ ਮਜ਼ਬੂਤ ਹੋਣ ਨਾਲ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ ਅਤੇ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਸਿਹਤ ਸਮੱਸਿਆਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ।
ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਪਿੰਡ ਪੱਧਰ ਤਕ ਮਜ਼ਬੂਤ ਕਰਨਾ ਸਰਕਾਰ ਦੀ ਲੋਕ-ਪੱਖੀ ਸੋਚ ਦਾ ਅਹਿਮ ਹਿੱਸਾ ਹੈ। ਹੈਲਥ ਐਂਡ ਵੈਲਨੈੱਸ ਸੈਂਟਰ ਰਾਹੀਂ ਇਲਾਕਾ ਵਾਸੀਆਂ ਨੂੰ ਮੁ...








