ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ
ਚੰਡੀਗੜ੍ਹ/ਬਠਿੰਡਾ, 26 ਜੂਨ: ਸੂਬੇ ਵਿੱਚ ਖੇਤੀਬਾੜੀ ਸਬੰਧੀ ਵਸਤਾਂ ਦੀ ਗੁਣਵੱਤਾ ਕੰਟਰੋਲ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ ਦਾ ਉਦਘਾਟਨ ਕੀਤਾ ਅਤੇ ਡੱਬਵਾਲੀ ਰੋਡ ਸਥਿਤ ਖੇਤੀ ਭਵਨ ਵਿਖੇ ਸੀਡ ਟੈਸਟਿੰਗ ਲੈਬ ਦਾ ਨੀਂਹ ਪੱਥਰ ਰੱਖਿਆ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 1.5 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਗਈ ਇਸ ਬਾਇਓ-ਫ਼ਰਟੀਲਾਈਜ਼ਰ ਲੈਬ ਦੀ ਸਾਲਾਨਾ ਜਾਂਚ ਸਮਰੱਥਾ ਘੱਟੋ-ਘੱਟ 1,000 ਸੈਂਪਲਾਂ ਦੀ ਹੈ। ਇਹ ਲੈਬ ਬਹੁਤ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਦੇ ਕਿਸਾਨ ਰਸਾਇਣਕ ਖਾਦਾਂ ਨੂੰ ਛੱਡ ਕੇ ਬਾਇਓ-ਫ਼ਰਟੀਲਾਈਜ਼ਰ (ਜੈਵਿਕ ਖਾਦਾਂ) ਵੱਲ ਰੁਖ ਕਰ ਰਹੇ ਹਨ ਅਤੇ ਇਹ ਲੈਬ ਬਾਜ਼ਾਰ ਵਿੱਚ ਉਪਲਬਧ ਉਤਪਾਦਾਂ ਦੀ ਗੁਣਵੱਤਾ ਦਾ ਪਤਾ ਲਗਾਉਣ ਵਿੱਚ ਉਨ੍ਹਾਂ ਦੀ ਮਦਦ ਕਰੇਗੀ।
ਉਨ੍ਹਾਂ ਕਿਹਾ ਕਿ 2 ਕਰੋੜ ਰੁਪਏ ਦੀ ਲਾਗਤ ਵਾਲੀ ਸੀਡ ਟੈਸਟਿੰਗ ਲੈਬ ਵਿਗਿਆਨਕ...








