ਕੋਟਕਪੂਰਾ ਵਿੱਚ ਵੱਖ-ਵੱਖ ਸਮਾਜਿਕ ਸੰਸਥਾਵਾਂ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੌਂਪੇ ਗ੍ਰਾਂਟ ਦੇ ਮਨਜ਼ੂਰੀ ਪੱਤਰ
ਕੋਟਕਪੂਰਾ, 14 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਐਕਸ-ਸਰਵਿਸਮੈਨ ਵੈਲਫੇਅਰ ਯੂਨੀਅਨ, ਬੀ.ਆਰ.ਡੀ. ਪੰਜਾਬੀ ਜੁੱਤੀ ਕਲੱਸਟਰ ਐਂਡ ਵੈਲਫੇਅਰ ਸੋਸਾਇਟੀ, ਸ੍ਰੀ ਗੁਰੂ ਰਵਿਦਾਸ ਸੋਸਾਇਟੀ, ਭਗਵਾਨ ਵਾਲਮੀਕਿ ਨੌਜਵਾਨ ਸੇਵਾ ਸੁਸਾਇਟੀ, ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਕਲੱਬ ਅਤੇ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਵੱਖ-ਵੱਖ ਲੋਕ ਭਲਾਈ ਕਾਰਜਾਂ ਲਈ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ ਗਏ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਉਦਮੀਆਂ ਅਤੇ ਵੱਖ-ਵੱਖ ਵਰਗਾਂ ਨੂੰ ਸਹਾਇਤਾ ਦੇਣ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਨੂੰ ਪੰਜਾਬ ਸਰਕਾਰ ਵੱਲੋਂ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ, ਮਾਤਾਵਾਂ-ਭੈਣਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਸਾਡਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦ...








