ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ
*ਚੰਡੀਗੜ੍ਹ, 2 ਫ਼ਰਵਰੀ:*- ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ।
ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਲ ਮੰਤਰੀ ਨੇ ਵੱਖ-ਵੱਖ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਧਿਆਨ ਨਾਲ ਸੁਣੀਆਂ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ,...








