ਓਵਰਲੋਡ ਵਾਹਨਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ, 7 ਵਾਹਨਾਂ ਦੇ ਚਲਾਨ ਕੀਤੇ
ਰੂਪਨਗਰ, 14 ਨਵੰਬਰ: ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ, ਸੜਕ ਹਾਦਸਿਆਂ ਨੂੰ ਰੋਕਣ ਅਤੇ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਓਵਰਲੋਡ ਵਾਹਨਾਂ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਲੜੀ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਰੂਪਨਗਰ ਸ. ਰਾਜਪਾਲ ਸਿੰਘ ਸੇਖੋਂ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਸ. ਸਰਬਜੀਤ ਸਿੰਘ ਸੈਣੀ ਵੱਲੋਂ ਰੂਪਨਗਰ ਦੇ ਨੇੜਲੇ ਇਲਾਕਿਆਂ ਵਿੱਚ ਸੜਕਾਂ ’ਤੇ ਚੱਲ ਰਹੇ ਟਿੱਪਰਾਂ ਅਤੇ ਹੋਰ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਦੌਰਾਨ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਲਿਜਾਣ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਲ 7 ਵਾਹਨਾਂ ਦੇ ਚਲਾਨ ਕੀਤੇ ਗਏ।
ਆਰ.ਟੀ.ਓ. ਸ. ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਓਵਰਲੋਡ ਵਾਹਨਾਂ ਦੀ ਆਵਾਜਾਈ ਨਾ ਸਿਰਫ਼ ਸੜਕਾਂ ਦੀ ਹਾਲਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਪ੍ਰਭਾਵ...








