ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ
ਦੀਨਾਨਗਰ/ਗੁਰਦਾਸਪੁਰ, 23 ਜੂਨ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਕਾਰਗਰ ਸਫਲ ਯਤਨ ਕੀਤੇ ਗਏ ਹਨ ਅਤੇ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਗਰਾਊਂਡ ਪੱਧਰ 'ਤੇ ਨਸ਼ਿਆ ਖਿਲਾਫ ਸਫਲਤਾਪੂਰਵਕ ਕੰਮ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਸ਼੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ ਨੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿੱਚ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਵਿੱਚ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਸ਼੍ਰੀ ਅਦਿੱਤਿਆ, ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜੋਨ ਇੰਚਾਰਜ ਨਸ਼ਾ ਮੁਕਤੀ ਮੋਰਚਾ ਰੋਹਿਤ ਸਿਆਲ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਆਰ.ਟੀ.ਏ. ਜੋਬਨਜੀਤ ਕੌਰ, ਜ਼ਿਲ੍ਹਾ ਕੁਆਰਡੀਨੇਟਰ-1 ਡਾ. ਅਰਸ਼ਦੀਪ ਸਿੰਘ, ਜ਼ਿਲ੍...








