ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਰੀਦਕੋਟ, 22 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਵਧਣ-ਫੁੱਲਣ ਦਿੱਤਾ। ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਪਤਨ ਵੱਲ ਧੱਕਿਆ, ਉੱਥੇ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਵਿੱਚ ਇਤਿਹਾਸਕ ਸੁਧਾਰ, ਸਾਰਿਆਂ ਲਈ ਸਿਹਤ ਸਹੂਲਤਾਂ ਅਤੇ ਔਰਤਾਂ ਦੇ ਹਿੱਤ ਵਾਲੀਆਂ ਭਲਾਈ ਸਕੀਮਾਂ ਰਾਹੀਂ ਸੂਬੇ ਦੀ ਨੁਹਾਰ ਬਦਲ ਰਹੀ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਦਾ ਹਰ ਕਾਰਨਾਮਾ ਜਨਤਾ ਦੇ ਸਾਹਮਣੇ ਲਿਆਂ...








