Thursday, October 1Malwa News
Shadow

Tag: latest news

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

Hot News
ਚੰਡੀਗੜ੍ਹ 18 ਸਤੰਬਰ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ। ਆਪ ਪੰਜਾਬ ਪ੍ਰਭਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਤੋਂ ਖ਼ੁਦ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜਦਕਿ ਆਪ 19 ਸਤੰਬਰ ਨੂੰ ਲੁਧਿਆਣਾ ਵਿੱਚ ਆਪਣੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਚੋਣ ਪ੍ਰਚਾਰ ਪੈਂਫਲੇਟ ਜਾਰੀ ਕਰੇਗੀ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ 2022 ਵਿੱਚ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ। 20 ਸਤੰਬਰ ਤੋਂ, 2,68,553 ਬੂਥ ਕਮੇਟੀ ਮੈਂਬਰ ਪੂਰੇ ਪੰਜਾਬ ...
ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਜਠੌਲ(ਅੰਮ੍ਰਿਤਸਰ) ਵਜੋਂ ਹੋਈ ਹੈ। ਇਹ ਕਾਰਵਾਈ, ਸੀ.ਆਈ. ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਿਰੋਹ ਦੇ ਚਾਰ ਵਿਅਕਤੀਆਂ, ਜਿਨ੍ਹਾਂ ਕੋਲੋਂ 27 ਕਿਲੋ ਹੈਰੋਇਨ ਅਤੇ ਇੱਕ ਵਿਦੇਸ਼ੀ ਆਧੁਨਿਕ .30 ਬੋਰ ਪੀਐਕਸ5 ਪਿਸਤੌਲ ਸਮੇਤ ਤਿੰਨ ਕਾਰਤੂਸ ਬਰਾਮਦ ਹੋਏ ਸਨ, ਦੀ ਗ੍ਰਿਫ਼ਤਾਰੀ ਤੋਂ ਦੋ ਦਿਨ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

Hot News
ਚੰਡੀਗੜ੍ਹ, 18 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ  ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ  ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। 241ਵੇਂ ਦਿਨ, ਪੁਲਿਸ ਟੀਮਾਂ ਨੇ 291 ਵਿਅਕਤੀਆਂ ਨੂੰ 22 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 71,813 ਹੋ ਗਈ ਹੈ। ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰ...
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੰਮਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ/ਪੁਲ ਨਿਰਮਾਣ ਸਬੰਧੀ ਪ੍ਰਾਜੈਕਟਾਂ ਦੀ ਟੈਂਡਰਿੰਗ ਪ੍ਰਕਿਰਿਆ ਦੌਰਾਨ ਪ੍ਰਾਜੈਕਟ ਉਸਾਰੀ ਲਈ ਢੁਕਵਾਂ ਸਮਾਂ ਦਿੱਤਾ ਜਾਵੇ,ਜਿਸ ਵਿੱਚ ਬਾਰਿਸ਼/ ਸਰਦੀ ਆਦਿ ਦੇ ਮੌਸਮ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋ ਤੈਅ ਕੀਤੇ ਸਮੇਂ ਵਿੱਚ ਹੀ ਕੰਮ ਮੁਕੰਮਲ ਕੀਤੇ ਜਾ ਸਕਣ।ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਸ਼ੇਸ਼ ਤਰਜੀਹ ਦੇਣ ਅਤੇ ਠੇਕੇਦਾਰਾਂ ਨੂੰ ਸਮੇਂ ਸਿਰ ਅਦਾਇਗੀਆਂ ਵੀ ਕੀਤੀਆਂ ਜਾਣ ਤਾਂ ਜੋ ਮਹਿਕਮੇ ਦੇ ਵਿੱਤ...
ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Breaking News
ਚੰਡੀਗੜ੍ਹ/ਲੁਧਿਆਣਾ, 18 ਸਤੰਬਰ: ਪੰਜਾਬ ਪੁਲਿਸ ਵੱਲੋਂ 12 ਤੋਂ 18 ਸਾਲ ਦੀ ਉਮਰ ਦੀਆਂ ਕਿਸ਼ੋਰ ਲੜਕੀਆਂ ਲਈ ਵਿਆਪਕ ਜਾਗਰੂਕਤਾ ਅਤੇ ਸਸ਼ਕਤੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਉਨ੍ਹਾਂ ਦੀ ਸਿਹਤ, ਸੁਰੱਖਿਆ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਬੰਧੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੀ ਪ੍ਰਧਾਨਗੀ ਹੇਠ ਲੁਧਿਆਣਾ ਪੁਲਿਸ ਲਾਈਨਜ਼ ਦੇ ਕਾਨਫਰੰਸ ਹਾਲ ਵਿਖੇ ਵਿਭਾਗਾਂ ਅਤੇ ਏਜੰਸੀਆਂ ਦਰਮਿਆਨ ਸਾਂਝੇ ਪ੍ਰੋਗਰਾਮ ਦੀ ਸ਼ੁਰੂਆਤ ਸਬੰਧੀ ਤਿਆਰੀਆਂ ਵਜੋਂ ਇੱਕ ਤਾਲਮੇਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬਿਹਤਰ ਪਹੁੰਚ ਲਈ ਕਾਰਵਾਈਯੋਗ ਮਾਡਿਊਲ ਤਿਆਰ ਲਈ ਮੁੱਖ ਪ੍ਰਸ਼ਾਸਕੀ, ਮੈਡੀਕਲ, ਵਿਦਿਅਕ ਅਤੇ ਸਮਾਜਿਕ ਭਾਈਵਾਲ ਵਿਭਾਗ ਇੱਕ ਮੰਚ ‘ਤੇ ਇਕੱਠੇ ਹੋਏ। ਮੀਟਿੰਗ ਦੌਰਾਨ ਉਨ੍ਹਾਂ ਇਲਾਕਿਆਂ ਦੀ ਪਛਾਣ ਕਰਨ ਅਤੇ ਲੋੜੀਂਦੀ ਕਰਵਾਈ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਜਿੱਥੇ ਲੋਕ ਸਮਾਜਿਕ-ਆਰਥਿਕ ਪੱਖੋਂ ਕਮਜ਼ੋਰ ਹਨ ਅਤੇ ਜਿੱਥੇ ਨੌਜਵਾਨ ਕੁੜੀਆਂ ਵਿਰੁੱਧ ਅਪਰਾਧਾ...
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

Breaking News
ਚੰਡੀਗੜ੍ਹ; 18 ਸਤੰਬਰ- ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ਹੈ ਅਤੇ ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਨਾਲ ਲਾਗੂ ਹੋਵੇਗਾ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਮੁਲਾਜ਼ਮਾਂ ਦੀ ਭਲਾਈ ਅਤੇ ਸਨਮਾਨ ਪ੍ਰਤੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਿਆ। ਮੁੱਖ ਮੰਤਰੀ ਨੇ ਜਾਇਜ਼ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਨੁਮਾਇੰਦਿਆਂ ਨਾਲ ਲਾਜ਼ਮੀ ਮਾਸਿਕ ਮੀਟਿੰਗਾਂ ਕਰਨ ਅਤੇ ਮਹਿਲਾ ਕਰਮਚਾਰੀਆਂ ਦੀ ਤਾਇਨਾਤੀ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਵਿੱਚ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਕਿਰਿਆ ਰਾਹੀਂ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰ...
ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਕੀਮਤੀ ਜਲ ਸਰੋਤਾਂ ਬਾਰੇ ਸੂਬੇ ਦੇ ਸਟੈਂਡ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਨਹਿਰੀ ਸਿੰਜਾਈ ਹੇਠ ਰਕਬਾ 88 ਫੀਸਦੀ ਤੱਕ ਵਧਾਉਣ, 14,000 ਕਿਲੋਮੀਟਰ ਅੰਡਰਗ੍ਰਾਊਂਡ ਪਾਈਪਲਾਈਨਾਂ ਵਿਛਾਉਣ (ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਦਾ ਟੀਚਾ) ਅਤੇ ਇਸ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਹੋਏ ਸੁਧਾਰ ਬਾਰੇ ਚਾਨਣਾ ਪਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੀ.ਏ.ਯੂ. ਦੇ ਬੀਜ ਖੋਜ ਕੇਂਦਰ ਨੂੰ ਮਜ਼ਬੂਤ ਕਰ ਰਹੀ ਹੈ, ਬਾਗਬਾਨੀ ਵਿੱਚ 1,300 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ ਅਤੇ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕੇਂਦਰ ਨੂੰ ਬਦਲਵੀਆਂ ਫ਼ਸਲਾਂ ਲਈ ਲਾਹੇਵ...
ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼

ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼

Hot News
ਚੰਡੀਗੜ੍ਹ/ਪਠਾਨਕੋਟ, ਸਤੰਬਰ 18: ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਇੱਥੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦੀ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ। ਇਸ ਮੌਕੇ ਡੀ.ਐੱਸ.ਓ.-ਕਮ-ਕਾਰਜਕਾਰੀ ਇੰਜੀਨੀਅਰ ਸ੍ਰੀ ਸੁਖਜੀਤ ਸਿੰਘ ਦੀ ਅਗਵਾਈ ਹੇਠ ਏ.ਡੀ.ਐੱਸ.ਓ. ਸ੍ਰੀ ਧੀਰਜ ਡੋਗਰਾ ਅਤੇ ਜ਼ਿਲ੍ਹਾ ਪਠਾਨਕੋਟ ਦੇ ਡੀ.ਡਬਲਿਊ.ਐੱਸ.ਐੱਸ. ਦੇ ਸੋਸ਼ਲ ਸਟਾਫ਼ ਵੱਲੋਂ ਹਾਜ਼ਰ ਇਕੱਠ ਨੂੰ ਮੁਹਿੰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ‘ਸਵੱਛਤਾ ਹੀ ਸੇਵਾ-2026’ ਮੁਹਿੰਮ 17 ਸਤੰਬਰ ਤੋਂ ਸ਼ੁਰੂ ਹੋਈ ਹੈ ਅਤੇ 2 ਅਕਤੂਬਰ 2026 ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ...
ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਦੀ ਤਾਕਤ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੋਲ੍ਹੇ ਮੌਕਿਆਂ ਦੇ ਨਵੇਂ ਦੁਆਰ – ਮੁੱਖ ਮੰਤਰੀ

ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਦੀ ਤਾਕਤ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੋਲ੍ਹੇ ਮੌਕਿਆਂ ਦੇ ਨਵੇਂ ਦੁਆਰ – ਮੁੱਖ ਮੰਤਰੀ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਦੀ ਤਾਕਤ ਬਣਾਉਣ ਲਈ ਮੌਕਿਆਂ ਦੇ ਨਵੇਂ ਦੁਆਰ ਖੋਲ੍ਹੇ ਹਨ। ਖੇਲੋ ਇੰਡੀਆ ਨੇ ਖੇਡ ਪ੍ਰਤਿਭਾਵਾਂ ਨੂੰ ਮੰਚ ਦਿੱਤਾ, ਫਿੱਟ ਇੰਡੀਆ ਨੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਨੇਹ ਦਿੱਤਾ, ਸਕਿੱਲ ਇੰਡੀਆ ਨੇ ਹੁਨਰ ਨੂੰ ਮੌਕੇ ਨਾਲ ਜੋੜਿਆ ਅਤੇ ਸਟਾਰਟਅੱਪ ਇੰਡੀਆ ਨੇ ਨੌਜਵਾਨਾਂ ਵਿੱਚ ਉੱਦਮਤਾ ਦੀ ਨਵੀਂ ਊਰਜਾ ਪੈਦਾ ਕੀਤੀ। ਇਸੇ ਤਰ੍ਹਾਂ, ਮੁਦਰਾ ਯੋਜਨਾ ਅਤੇ ਸਟੈਂਡ-ਅੱਪ ਇੰਡੀਆ ਨੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਅਤੇ ਉੱਦਮਤਾ ਦੇ ਰਸਤੇ ਖੋਲ੍ਹੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਅੰਬਾਲਾ ਸ਼ਹਿਰ ਵਿੱਚ ‘ਸੇਵਾ ਸੰਕਲਪ ਮੁਹਿੰਮ’ ਦੀ ਸ਼ੁਰੂਆਤ ਤਹਿਤ ਆਯੋਜਤ ‘ਨਸ਼ਾ-ਮੁਕਤ ਹਰਿਆਣਾ ਨਮੋ ਮੈਰਾਥਨ’ ਵਿੱਚ ਬਤੌਰ ਮੁੱਖ ਮਹਿਮਾਨ ਹਜ਼ਾਰਾਂ ਦੀ ਗਿਣਤੀ ਵਿੱਚ ਮੌਜੂਦ ਭਾਗੀਦਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ...
ਸੰਤ ਬਾਬਾ ਈਸ਼ਰ ਸਿੰਘ ਜੀ ਨੇ ਨਾਮ-ਸਿਮਰਨ, ਗੁਰਬਾਣੀ ਅਤੇ ਸੇਵਾ ਰਾਹੀਂ ਮਾਨਵਤਾ ਨੂੰ ਦਿਖਾਈ ਸਹੀ ਰਾਹ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੰਤ ਬਾਬਾ ਈਸ਼ਰ ਸਿੰਘ ਜੀ ਨੇ ਨਾਮ-ਸਿਮਰਨ, ਗੁਰਬਾਣੀ ਅਤੇ ਸੇਵਾ ਰਾਹੀਂ ਮਾਨਵਤਾ ਨੂੰ ਦਿਖਾਈ ਸਹੀ ਰਾਹ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ-ਮਹਾਪੁਰਸ਼ਾਂ ਦਾ ਜੀਵਨ ਸਮਾਜ ਨੂੰ ਸਹੀ ਦਿਸ਼ਾ ਦੇਣ ਵਾਲਾ ਹੁੰਦਾ ਹੈ। ਸੰਤ ਬਾਬਾ ਈਸ਼ਰ ਸਿੰਘ ਜੀ ਨੇ ਆਪਣਾ ਪੂਰਾ ਜੀਵਨ ਨਾਮ-ਸਿਮਰਨ, ਗੁਰਬਾਣੀ, ਕੀਰਤਨ, ਸੇਵਾ ਅਤੇ ਮਾਨਵ ਕਲਿਆਣ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਸਾਧਨਾ ਅਤੇ ਸੇਵਾ ਦੀ ਪਰੰਪਰਾ ਅੱਜ ਵੀ ਲੱਖਾਂ ਸ਼ਰਧਾਲੂਆਂ ਨੂੰ ਪ੍ਰੇਰਣਾ ਦੇ ਰਹੀ ਹੈ। ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਜੁਰਾਸੀ ਸਥਿਤ ਸੰਤ ਬਾਬਾ ਈਸ਼ਰ ਸਿੰਘ ਦਰਬਾਰ ਵਿੱਚ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ 51ਵੇਂ ਬਰਸੀ ਸਮਾਗਮ ਵਿੱਚ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 21 ਲੱਖ ਰੁਪਏ ਦੀ ਭੇਟਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਮਹਾਪੁਰਸ਼ ਦੀ ਬਰਸੀ ਕੇਵਲ ਉਨ੍ਹਾਂ ਦੇ ਜੀਵਨ ਨੂੰ ਯਾਦ ਕਰਨ ਦਾ ਮੌਕਾ ਨਹੀਂ ਹੁੰਦੀ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਉਤਾਰਨ ਅਤੇ ਉਨ੍ਹਾਂ ਦੇ ਦਿਖਾਏ ...