Sunday, December 21Malwa News
Shadow

Tag: latest news

ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

Hot News
ਚੰਡੀਗੜ੍ਹ, 21 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 334.31 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 31 ਪੁਲਾਂ ਦੀ ਉਸਾਰੀ ‘ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 29 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਜਿਨ੍ਹਾਂ ਵਿੱਚੋਂ 2 ਦਾ ਕੰਮ ਮੁਕੰਮ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

Hot News
ਚੰਡੀਗੜ੍ਹ, 21 ਦਸੰਬਰ:- ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ। ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ ਵਿੱਚ 8 ਜੰਗਲਾਤ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰਨਾ ਸ਼ਾਮਲ ਹੈ। ਇਨ੍ਹਾਂ ਵਿੱਚੋਂ ਗ੍ਰੀਨਿੰਗ ਪੰਜਾਬ ਮਿਸ਼ਨ ਤਹਿਤ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ 1-1 ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਵਿਕਸਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਪਠਾਨਕੋਟ ਵਿੱਚ ਪਿੰਡ ਘਰੋਟਾ ਵਿਖੇ 0.50 ਹੈਕਟੇਅਰ ‘ਚ, ਪਿੰਡ ਕਟਾਰੂਚੱਕ ਵਿਖੇ 0.75 ਹੈਕਟੇਅਰ ਰਕਬੇ ‘ਚ, ਹੈਬਤ ਪਿੰਡੀ ਵਿਖੇ 0.60 ਹੈਕਟੇਅਰ ਵ...
ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

Hot News
ਮਾਨਸਾ/ਬਰੇਟਾ, 21 ਦਸੰਬਰ-      ਜ਼ਿਲ੍ਹਾ ਮਾਨਸਾ ਦੇ ਪਿੰਡ ਕੁਲਰੀਆਂ ਦੀ ਅਮਨਜੀਤ ਕੌਰ ਫੁੱਲਾਂ ਦੀ ਕਾਸ਼ਤ ਨਾਲ ਜਿੱਥੇ ਨੌਜਵਾਨਾਂ ਲਈ ਉਦਾਹਰਨ ਬਣੀ ਹੈ, ਓਥੇ ਆਪਣੇ ਪਰਿਵਾਰਾਂ ਦਾ ਵੀ ਸਹਾਰਾ ਬਣੀ ਹੈ।         ਪਿੰਡ ਕੁਲਰੀਆਂ ਦੀ ਅਮਨਜੀਤ ਕੌਰ (25 ਸਾਲ) ਪੁੱਤਰੀ ਜੀਤਾ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜੀ ਸਵਾ 2 ਕਿੱਲੇ ਜ਼ਮੀਨ ਦੀ ਵਾਹੀ ਕਰਦੇ ਹਨ ਤੇ ਉਸ ਦੇ ਪਰਿਵਾਰ ਵਿਚ ਮਾਤਾ- ਪਿਤਾ ਅਤੇ ਉਸਦੇ ਦੋ ਭਰਾ ਹਨ ਤੇ ਇੰਨੇ ਘੱਟ ਰਕਬੇ ਦੀ ਵਾਹੀ ਨਾਲ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੁੰਦਾ ਸੀ। ਉਸ ਨੇ ਪੀਜੀਡੀਸੀਏ ਦੀ ਫੀਸ ਵੀ ਮੁਸ਼ਕਿਲ ਨਾਲ ਸਵੈ ਸੇਵੀ ਸੰਸਥਾ ਅਤੇ ਪਰਿਵਾਰ ਦੀ ਮਦਦ ਨਾਲ ਭਰੀ ਸੀ। ਵਿੱਤੀ ਹਾਲਾਤ ਮਾੜੇ ਹੋਣ ਕਾਰਨ ਅਗਲੀ ਪੜ੍ਹਾਈ ਦਾ ਕੋਈ ਰਾਹ ਨਹੀਂ ਸੀ। ਉਸਨੇ ਦੱਸਿਆ ਕਿ ਉਸਨੇ ਵਿਦੇਸ਼ ਜਾਣ ਲਈ ਆਈਲੈਟਸ ਵੀ ਕੀਤੀ ਸੀ ਪਰ ਵਿਆਹ ਕਰਵਾ ਦੇ ਵਿਦੇਸ਼ ਜਾਣ ਦੀ ਬਜਾਏ ਉਹ ਆਪਣੇ ਦੇਸ਼ ਵਿਚ ਹੀ ਆਪਣੇ ਪੈਰਾਂ 'ਤੇ ਖੜੀ ਹੋਣਾ ਚਾਹੁੰਦੀ ਸੀ।  ਓਸਨੇ ਦੱਸਿਆ ਕਿ ਉਹ ਪਿੰਡ ਗੁਰਦੁਆਰਾ ਸਾਹਿਬ ਵਿਚ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਦੀ ਸੀ ਤਾਂ ਉਸ ਦੇ...
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

Hot News
ਕੋਟਕਪੂਰਾ,ਫਰੀਦਕੋਟ 21 ਦਸੰਬਰ  (  )ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਪਣੇ ਹਲਕਾ ਕੋਟਕਪੂਰਾ ਵਿਖੇ ਬਾਬਾ ਜੈਮਲ ਸਿੰਘ ਸਾਕਾ ਗੰਗਾਸਰ ਜੈਤੋ ਮੋਰਚਾ ਸ਼ਹੀਦ ਸਮਾਜ ਸੇਵਾ ਟਰੱਸਟ ਦੇ ਸਹਿਯੋਗ ਨਾਲ ਸ਼੍ਰੀ ਗੁਰਦੁਆਰਾ ਸਾਹਿਬ ਮਾਤਾ ਗੁੱਜਰ ਕੌਰ ਮਹਾਰਾਜਾ ਰਣਜੀਤ ਸਿੰਘ ਨਗਰ ਵੱਲੋਂ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਉਲੀਕੇ ਗਏ ਵਿਸ਼ਾਲ ਨਗਰ ਕੀਰਤਨ ਵਿਚ ਸ਼ਾਮਿਲ ਹੋਏ। ਇਸੇ ਤਰ੍ਹਾਂ ਉਨ੍ਹਾਂ ਨੇ ਪਿੰਡ ਹਰੀ ਨੌਂ ਜਿਲ੍ਹਾ ਫਰੀਦਕੋਟ ਵਿਖੇ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਉਲੀਕੇ ਗਏ ਵਿਸ਼ਾਲ ਨਗਰ ਕੀਰਤਨ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਗੁਰੂ ਮਹਾਰਾਜ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।  ਇਸ ਉਪਰੰਤ ਸ. ਸੰਧਵਾ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹੋਏ ਪਿੰਡ ਸਿਰਸੜੀ ਦੇ ਗੁਰਦੁਆਰਾ ਸਾਹਿਬ ਫਰੀਦਕੋਟ ਵਿਖੇ ਸ਼੍ਰੀ ਅਰਸ਼ਦੀਪ ਸਿੰਘ ਗਿੱਲ, ਵਿਸ਼ਵਕਰਮਾ ਧਰਮਸ਼ਾਲਾ ਕੋਟਕਪੂਰਾ ਵਿਖੇ ਸ. ਗੁਰਪਿਆਰ ਸਿੰਘ ਨੰਬਰਦਾਰ ਅਤੇ ਗੁਰਦੁਆਰਾ ਸਾਹਿਬ (ਵੱਡਾ) ਨੇੜੇ ...
ਪੰਜਾਬ ਦੇ ਸਭ ਤੋਂ ਵੱਡੀ ਮੈਗਾ PTM  ਵਿੱਚ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਵੇਖੀ ਗਈ, ਜਿਸ ਨੇ ਇੱਕ ਨਵਾਂ ਮਾਪਦੰਡ ਕੀਤਾ ਸਥਾਪਤ । ਮਾਨ ਸਰਕਾਰ ਦੇ ਵਿਧਾਇਕਾਂ ਨੇ 7,500 ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਕੀਤਾ ਨਿਰੀਖਣ

ਪੰਜਾਬ ਦੇ ਸਭ ਤੋਂ ਵੱਡੀ ਮੈਗਾ PTM  ਵਿੱਚ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਵੇਖੀ ਗਈ, ਜਿਸ ਨੇ ਇੱਕ ਨਵਾਂ ਮਾਪਦੰਡ ਕੀਤਾ ਸਥਾਪਤ । ਮਾਨ ਸਰਕਾਰ ਦੇ ਵਿਧਾਇਕਾਂ ਨੇ 7,500 ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਕੀਤਾ ਨਿਰੀਖਣ

Punjab Development
ਚੰਡੀਗੜ੍ਹ, 21 ਦਸੰਬਰ : ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ ਪੱਧਰੀ ਸਮਾਗਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਟੀਐਮ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸਦੇ ਨਾਲ ਹੀ 'ਆਪ' ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਸ ਮਿਲਣੀ ਦੇ ਸਬੰਧ ਵਿੱਚ ਵਿਧਾਇਕਾਂ, ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨਿੰਦਿਤਾ ਮਿੱਤਰਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਕਮਿਸ਼ਨਰਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ਦੌਰਾ ...
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਵਲੋਂ ਵਿਸ਼ਵ ਖੂਨ ਦਾਨ ਦਿਵਸ ਮਨਾਇਆ ਗਿਆ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਵਲੋਂ ਵਿਸ਼ਵ ਖੂਨ ਦਾਨ ਦਿਵਸ ਮਨਾਇਆ ਗਿਆ

Punjab News
ਫ਼ਰੀਦਕੋਟ, 21 ਦਸੰਬਰ (  )- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ (ਜੀ.ਜੀ.ਐਸ.ਐੱਮ.ਸੀ.ਐਚ.), ਫ਼ਰੀਦਕੋਟ ਵਿੱਚ  ਦੇ ਆਈ.ਐਚ.ਬੀ.ਟੀ. ਬਲੱਡ ਸੈਂਟਰ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ.ਐੱਸ.ਏ.ਸੀ.ਐੱਸ.) ਦੇ ਸਹਿਯੋਗ ਨਾਲ ਬਾਬਾ ਫਰੀਦ ਯੂਨੀਚਰਸਿਟੀ ਦਟ ਸੈਨੇਟ ਹਾਲ ਵਿਚ ਵਿਸ਼ਵ ਖੂਨ ਦਾਨ ਦਿਵਸ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਹ ਸਮਾਗਮ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ਼.ਯੂ.ਐਚ.ਐੱਸ.), ਫ਼ਰੀਦਕੋਟ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਆਯੋਜਿਤ ਕੀਤਾ ਗਿਆ, ਜਿਨ੍ਹਾਂ ਦੇ ਲਗਾਤਾਰ ਸਹਿਯੋਗ ਨਾਲ ਸੰਸਥਾ ਵਿੱਚ ਸਵੈਛਿਕ ਖੂਨ ਦਾਨ ਸੇਵਾਵਾਂ ਨੂੰ ਮਜ਼ਬੂਤੀ ਮਿਲੀ ਹੈ।ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐੱਲ.ਏ. ਫ਼ਰੀਦਕੋਟ, ਅਤੇ ਡਾ. ਸੁਨੀਤਾ ਭਗਤ, ਜੁਆਇੰਟ ਡਾਇਰੈਕਟਰ, ਪੀ.ਐੱਸ.ਏ.ਸੀ.ਐੱਸ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਨੀਤੂ ਕੁੱਕਰ, ਪ੍ਰੋਫੈਸਰ ਅਤੇ ਮੁਖੀ, ਆਈ.ਐਚ.ਬੀ.ਟੀ. ਵਿਭਾਗ, ਨੇ ਬਲੱਡ ਸੈਂਟਰ ਵਿੱਚ ਉਪਲਬਧ ਅਧੁਨਿਕ ਸਹੂਲਤਾਂ ਬਾਰੇ ਜਾ...
ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

Local
ਹੁਸ਼ਿਆਰਪੁਰ, 21 ਦਸੰਬਰ :-     ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ 'ਯੁੱਧ ਅਗੇਂਸਟ ਡਰੱਗਜ਼' ਤਹਿਤ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇਂਦਰ ਦੇ ਕਾਊਂਸਲਰ ਪ੍ਰਸ਼ਾਂਤ ਆਦਿਆ ਦੀ ਹਾਜ਼ਰੀ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਤੋਂ ਐਡਵੋਕੇਟ ਰੁਪਿਕਾ ਠਾਕੁਰ ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉੰਸਿਲ,ਐਡਵੋਕੇਟ ਨਿਹਾਰਿਕਾ ਅਸਿਸਟੈਂਟ ਲੀਗਲ ਡਿਫੈਂਸ ਕਾਉੰਸਿਲ ਵੱਲੋਂ ਮਰੀਜ਼ਾਂ ਨੂੰ ਨਸ਼ਾਖ਼ੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।     ਇਸ ਮੌਕੇ ਐਡਵੋਕੇਟ ਰੁਪਿਕਾ ਠਾਕੁਰ ਨੇ ਕਿਹਾ ਕਿ ਨਸ਼ਾਖ਼ੋਰੀ ਨਾਲ ਗ੍ਰਹਿਸਥੀ ਵਿਅਕਤੀ ਆਪਣੀ ਸਰੀਰਕ, ਮਾਨਸਿਕ, ਆਰਥਿਕ, ਸਮਾਜਿਕ ਸ਼ਕਤੀ ਗੁਆ ਬੈਠਦਾ ਹੈ। ਇਸ ਲਈ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ।   ...
ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Local
ਲੁਧਿਆਣਾ, 21 ਦਸੰਬਰ ()-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਛੀਨਾ ਨੇ ਦੱਸਿਆ ਕਿ ਉਨਾਂ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਹਲਕਾ ਦੱਖਣੀ ਵਿਚ ਸਬ ਤਹਿਸੀਲ ਨਾ ਹੋਣ ਕਾਰਨ ਆਸਪਾਸ ਦੇ ਲੋਕਾਂ ਨੂੰ ਕੰਮਕਾਜ ਕਰਵਾਉਣ ਲਈ ਪਿੰਡ ਗਿੱਲ ਜਾਣਾ ਪੈਂਦਾ ਹੈ, ਪਿੰਡ ਗਿੱਲ ਦੂਰ ਹੋਣ ਕਾਰਨ ਜਿੱਥੇ ਲੋਕਾਂ ਦੇ ਸਮੇਂ ਦੀ ਬਰਬਾਦੀ ਹੁੰਦੀ ਹੈ, ਉਥੇ ਉਨਾਂ ਨੂੰ ਖੱਜਲ ਖੁਆਰ ਵੀ ਹੋਣਾ ਪੈਂਦਾ ਹੈ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸਤੋਂ ਪਹਿਲਾਂ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਵਿਚ ਵੀ ਰੱਖ ਚੁੱਕੇ ਹਨ। ਉਨਾਂ ਕਿਹਾ ਕਿ ਹਲਕਾ ਦੱਖਣੀ ’ਚ ਫਾਇਰ ਸਟੇਸ਼ਨ ਅਤੇ ਈਸ਼ਰ ਨਗਰ ਵਿਚ 66 ਕੇਵੀ ਸਬ ਸਟੇਸ਼ਨ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ। ਵਿਧਾਇਕ ਛੀਨਾ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ  ਵਿਸ਼ਵਾਸ਼ ਦਿਵਾਇਆ ਕਿ ਉਨਾਂ ਵਲੋਂ ਰੱਖੀਆਂ ਗਈਆਂ ਮੰਗਾਂ ਨੂੰ ਜਲਦ ਹੀ ਪੂਰਾ ਕਰਨ ਦਾ ਯਤਨ ਕਰਨਗੇ। ਇਸ ਮੌਕੇ ਹਲਕਾ ਦੱਖਣੀ ਦੇ ਕੋਆ...
 ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

 ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

Local
ਮਾਨਸਾ, 21 ਦਸੰਬਰ :-             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।             ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀ ਜਾਵੇ।     ...
ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

Local
ਮਾਲੇਰਕੋਟਲਾ, 21 ਦਸੰਬਰ :-               ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਕੀਤੀ।              ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਵਿਅਕਤੀਆਂ ਦੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਸੋਚ, ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਰਾਹੀਂ ਸਪੱਸ਼ਟ ਫ਼ਤਵਾ ਦੇ ਕੇ ਪੰਜਾਬ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣੇ ਭਰੋਸੇ ਦੀ ਮੋਹਰ ਲਗਾਈ ਹੈ।           ਵਿਧਾਇਕ ਨੇ ਕਿਹਾ ਕਿ ਇਹ ਭਰੋਸਾ ਮੁੱਖ ਮੰਤਰੀ ਪੰਜਾਬ...